ਚੰਡੀਗੜ੍ਹ(ਐਚ.ਐਸ.ਜੱਸੋਵਾਲ)— ਪੰਜਾਬੀ ਫਿਲਮ ਅਭਿਨੇਤਾ ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਅਤੇ ਗਾਇਕ ਪਰਮੀਸ਼ ਵਰਮਾ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਅੱਜ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋ ਅਦਾਲਤ ਵਲੋਂ ਉਸ ਨੂੰ 30 ਦਸੰਬਰ ਤੱਕ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨੂੰ ਪੰਜਾਬ ਅਤੇ ਚੰਡੀਗੜ੍ਹ ਪੁਲਸ ਨੇ ਸਾਂਝੇ ਆਪਰੇਸ਼ਨ ਦੌਰਾਨ ਮੁਕਾਬਲੇ ਵਿਚ ਚੰਡੀਗੜ੍ਹ ਦੇ ਸੈਕਟਰ-43 ਸਥਿਤ ਬੱਸ ਅੱਡੇ ਤੋਂ 9 ਜੁਲਾਈ 2018 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੌਰਾਨ ਉਸ ਦੇ ਪੈਰ ਵਿਚ ਗੋਲੀ ਵੀ ਲੱਗੀ ਸੀ।
2014 ਦੇ ਮੁਕਾਬਲੇ ਭਾਜਪਾ ਦੀਆਂ ਸੀਟਾਂ ਅੱਧੀਆਂ ਰਹਿਣ ਦਾ ਡਰ
NEXT STORY