ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਫਿਰੋਜ਼ਪੁਰ ਵਿੱਚ ਐੱਸ.ਐੱਸ. ਪੀ. ਦੀਪਕ ਹਿਲੌਰੀ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਪੁਲਸ ਵੱਲੋਂ ਚੋਰਾਂ, ਲੁਟੇਰਿਆਂ, ਅੱਤਵਾਦੀਆਂ ਅਤੇ ਗੈਂਗਸਟਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਸੀਆਈਏ ਸਟਾਫ਼ ਫਿਰੋਜ਼ਪੁਰ ਦੀ ਪੁਲਸ ਨੂੰ ਐੱਸ.ਪੀ. ਇਨਵੈਸਟੀਗੇਸ਼ਨ ਰਣਧੀਰ ਕੁਮਾਰ ਦੀ ਅਗਵਾਈ ਹੇਠ ਵੱਡੀ ਸਫ਼ਲਤਾ ਮਿਲੀ ਹੈ। ਬੀਤੀ ਦੇਰ ਰਾਤ ਸੀ.ਆਈ.ਏ ਸਟਾਫ਼ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਹਰਪ੍ਰੀਤ ਸਿੰਘ, ਉਨ੍ਹਾਂ ਦੀ ਪੁਲਸ ਪਾਰਟੀ ਅਤੇ ਦੋ ਗੈਂਗਸਟਰਾਂ ਵਿਚਕਾਰ ਫਾਈਰਿੰਗ ਹੋਈ, ਜਿਸ ਵਿੱਚ ਇੱਕ ਗੈਂਗਸਟਰ ਪੁਲਸ ਦੀ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋ ਗਿਆ, ਜਦਕਿ ਦੂਜੇ ਗੈਂਗਸਟਰ ਨੂੰ ਵੀ ਪੁਲਸ ਨੇ ਪਿੱਛਾ ਕਰਕੇ ਫੜ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ, 1 ਨਵੰਬਰ ਤੋਂ ਲਾਗੂ ਹੋਵੇਗੀ ਨਵੀਂ Timing
ਪ੍ਰਾਪਤ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਉਸ ਸਮੇਂ ਮੁੱਠਭੇੜ ਹੋਈ ਜਦੋਂ ਗੈਂਗਸਟਰ ਸੁਭਾਸ਼ ਉਰਫ਼ ਭਾਸ਼ੀ ਅਤੇ ਉਸ ਦਾ ਸਾਥੀ ਇੱਕ ਸਵਿਫ਼ਟ ਕਾਰ ਵਿੱਚ ਕਿਤਿਓਂ ਆ ਰਹੇ ਸਨ। ਸੀਆਈਏ ਫਿਰੋਜ਼ਪੁਰ ਪੁਲਸ ਨੂੰ ਇਸ ਸਬੰਧੀ ਗੁਪਤ ਸੂਚਨਾ ਮਿਲਣ ’ਤੇ ਪੁਲਸ ਨੇ ਪੂਰੇ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ। ਜਦੋਂ ਪੁਲਸ ਨੇ ਦੋਵਾਂ ਨੂੰ ਕਾਰ ਰੋਕਣ ਦਾ ਇਸ਼ਾਰਾ ਕੀਤਾ ਤਾਂ ਇਨ੍ਹਾਂ ਗੈਂਗਸਟਰਾਂ ਨੇ ਪੁਲਸ ਪਾਰਟੀ ’ਤੇ ਮਾਰ ਦੇਣ ਦੀ ਨੀਅਤ ਨਾਲ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਅਤੇ ਪੁਲਸ ਪਾਰਟੀ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਪੁਲਸ ਪਾਰਟੀ ਨੇ ਆਪਣੇ ਬਚਾਅ ਲਈ ਇਨ੍ਹਾਂ ਗੈਂਗਸਟਰਾਂ ’ਤੇ ਗੋਲ਼ੀਆਂ ਚਲਾਈਆਂ। ਕਰੀਬ 10 ਮਿੰਟ ਤੱਕ ਪੁਲਸ ਪਾਰਟੀ ਅਤੇ ਗੈਂਗਸਟਰਾਂ ਵਿਚਕਾਰ ਫਾਈਰਿੰਗ ਹੁੰਦੀ ਰਹੀ। ਜਦੋਂ ਗੈਂਗਸਟਰ ਸੁਭਾਸ਼ ਅਤੇ ਉਸਦੇ ਸਾਥੀ ਸੇਵਕ ਨੇ ਫਾਈਰਿੰਗ ਕਰਦੇ ਹੋਏ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਸੁਭਾਸ਼ ਪੁਲਸ ਦੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ, ਜਦਕਿ ਉਸਦੇ ਦੂਜੇ ਸਾਥੀ ਨੂੰ ਪੁਲਸ ਨੇ ਪਿੱਛਾ ਕਰਦੇ ਫੜ ਲਿਆ। ਪੁਲਸ ਨੇ ਜ਼ਖ਼ਮੀ ਗੈਂਗਸਟਰ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਹੈ, ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਵਿਆਹੀ ਔਰਤ ਦੀ ਜ਼ਿੰਦਗੀ 'ਚ ਆਇਆ ਤੂਫ਼ਾਨ, 10 ਸਾਲ ਬਾਅਦ ਪ੍ਰੇਮੀ ਨੇ ਕਰ 'ਤਾ ਘਟੀਆ ਕਾਰਾ
ਮੌਕੇ ’ਤੇ ਪਹੁੰਚੇ ਐੱਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਪੁਲਸ ਪਾਰਟੀ ਅਤੇ ਗੈਂਗਸਟਰਾਂ ਵਿਚਾਲੇ ਮੁਠਭੇੜ ਹੋਈ ਹੈ, ਜਿਸ ’ਚ ਇੱਕ ਖ਼ਤਰਨਾਕ ਗੈਂਗਸਟਰ ਜ਼ਖ਼ਮੀ ਹੋ ਗਿਆ ਹੈ ਅਤੇ ਦੂਜੇ ਨੂੰ ਵੀ ਪੁਲਸ ਨੇ ਕਾਬੂ ਕਰ ਲਿਆ ਹੈ। ਉਸ ਨੇ ਦੱਸਿਆ ਕਿ ਇਹ ਦੋਵੇਂ ਗੈਂਗਸਟਰ ਕਤਲ ਵਰਗੇ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਇਨ੍ਹਾਂ ਖ਼ਿਲਾਫ਼ ਕਈ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਫੜੇ ਗਏ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਦਿਨ ਚੜ੍ਹਦਿਆਂ ਅਮਰੀਕਾ ਤੋਂ ਆਈ ਦੁਖਦਾਇਕ ਖ਼ਬਰ, ਟਰੱਕ 'ਚੋਂ ਮਿਲੀ ਪੰਜਾਬੀ ਨੌਜਵਾਨ ਦੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹੀ ਔਰਤ ਦੀ ਜ਼ਿੰਦਗੀ 'ਚ ਆਇਆ ਤੂਫ਼ਾਨ, 10 ਸਾਲ ਬਾਅਦ ਪ੍ਰੇਮੀ ਨੇ ਕਰ 'ਤਾ ਘਟੀਆ ਕਾਰਾ
NEXT STORY