ਖਰੜ (ਅਮਰਦੀਪ ਸਿੰਘ ਸੈਣੀ) : ਖਰੜ ਸਦਰ ਪੁਲਸ ਏਰੀਏ ਦੇ ਪਿੰਡ ਸਿੰਬਲ ਮਾਜਰਾ ਅਤੇ ਰੁੜਕੀ ਪੁਖਤਾ ਵਿਚਕਾਰ ਪੁਲਸ ਨੇ ਇੱਕ ਗੈਂਗਸਟਰ ਦਾ ਐਨਕਾਊਂਟਰ ਕੀਤਾ ਹੈ। ਮੁਲਜ਼ਮ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਲੁਧਿਆਣਾ ਵੱਜੋਂ ਹੋਈ ਹੈ। ਇਸ ਮੌਕੇ ਐੱਸ. ਪੀ. ਸੌਰਵ ਜਿੰਦਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁੱਝ ਦਿਨ ਪਹਿਲਾਂ ਚਾਰ ਵਿਅਕਤੀਆਂ ਨੇ ਇੱਕ ਵਿਅਕਤੀ ਦੀ ਕੁੱਟਮਾਰ ਕਰਕੇ ਉਹਦੇ ਕੋਲ ਕਾਰ ਖੋਹੀ ਸੀ।
ਇਹ ਵੀ ਪੜ੍ਹੋ : ਪੰਜਾਬ ਦੇ 55 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ! ਮੁਫ਼ਤ ਅਨਾਜ ਦੀ ਸਹੂਲਤ...
ਇਸ ਦੌਰਾਨ ਤਿੰਨ ਵਿਅਕਤੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇੱਕ ਵਿਅਕਤੀ ਭੁਪਿੰਦਰ ਨੂੰ ਅੱਜ ਦੁਪਹਿਰ ਜਦੋਂ ਪੁਲਸ ਵਲੋਂ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਮੋਟਰਸਾਈਕਲ 'ਤੇ ਹੀ ਐੱਸ. ਐੱਚ. ਓ. ਗੱਬਰ ਸਿੰਘ ਦੀ ਗੱਡੀ 'ਤੇ ਫਾਇਰ ਕਰ ਦਿੱਤੇ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਭਾਰੀ ਮੀਂਹ ਦੀ ਚਿਤਾਵਨੀ, ਸਕੂਲਾਂ 'ਚ ਕਰ 'ਤੀ ਛੁੱਟੀ! ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੁਲਸ ਨੇ ਵੀ ਜਵਾਬੀ ਕਾਰਵਾਈ ਦੌਰਾਨ ਫਾਇਰਿੰਗ ਕੀਤੀ ਅਤੇ ਗੈਂਗਸਟਰ ਦੀ ਲੱਤ 'ਚ ਗੋਲੀ ਮਾਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਮੌਕੇ ਡੀ. ਐੱਸ. ਪੀ. ਖਰੜ ਕਰਨ ਸਿੰਘ ਸੰਧੂ ਥਾਣਾ ਸਦਰ ਅਤੇ ਐੱਸ. ਐੱਚ. ਓ. ਅਮਰਿੰਦਰ ਸਿੰਘ ਸਿੱਧੂ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾੜਾ ਸਾਹਿਬ ਦੇ ਸੰਪਰਦਾਇਕ ਮੁਖੀ ਸੰਤ ਬਲਜਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ CM ਮਾਨ ਨੇ ਜਤਾਇਆ ਦੁੱਖ਼
NEXT STORY