ਮੋਗਾ (ਆਜ਼ਾਦ) : ਮਾੜੇ ਅਨਸਰਾਂ ਖ਼ਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਸੀ. ਆਈ. ਏ. ਸਟਾਫ ਮੋਗਾ ਨੇ ਦੋ ਵਿਅਕਤੀਆਂ ਨੂੰ ਅਸਲੇ ਸਮੇਤ ਕਾਬੂ ਕੀਤਾ, ਜਿਹੜੇ ਗਗਨਦੀਪ ਸਿੰਘ ਉਰਫ ਗਗਨਾ ਹਠੂਰ ਨਾਲ ਸਬੰਧਤ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਜਦੋਂ ਸੀ. ਆਈ. ਏ. ਸਟਾਫ ਮੋਗਾ ਦੇ ਇੰਚਾਰਜ ਇੰਸਪੈਕਟਰ ਕਿੱਕਰ ਸਿੰਘ ਦੀ ਅਗਵਾਈ ਵਿਚ ਸਹਾਇਕ ਥਾਣੇਦਾਰ ਵਰਿੰਦਰ ਕੁਮਾਰ ਪੁਲਸ ਪਾਰਟੀ ਸਮੇਤ ਭਿੰਡਰ ਕਲਾਂ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਮਨਪ੍ਰੀਤ ਸਿੰਘ ਉਰਫ ਮੰਨੂੰ ਨਿਵਾਸੀ ਪਿੰਡ ਭਿੰਡਰ ਖੁਰਦ, ਪ੍ਰੇਮਜੀਤ ਸਿੰਘ ਉਰਫ ਪ੍ਰੇਮਾ ਨਿਵਾਸੀ ਧਰਮਕੋਟ ਗੈਂਗਸਟਰਾਂ ਨੂੰ ਨਾਜਾਇਜ਼ ਅਸਲਾ ਸਪਲਾਈ ਕਰਦੇ ਹਨ ਅਤੇ ਅੱਜ ਉਹ ਆਪਣੇ ਮੋਟਰ ਸਾਈਕਲ ’ਤੇ ਪਿੰਡ ਲੋਹਗੜ੍ਹ ਤੋਂ ਪਿੰਡ ਭਿੰਡਰ ਕਲਾਂ ਨੂੰ ਆ ਰਹੇ ਹਨ, ਜਿਸ ’ਤੇ ਉਨ੍ਹਾਂ ਪੁਲਸ ਪਾਰਟੀ ਸਮੇਤ ਨਾਕਾਬੰਦੀ ਕਰਕੇ ਮੋਟਰਸਾਈਕਲ ਸਵਾਰ ਨੂੰ ਦੋਹਾਂ ਨੂੰ ਰੋਕ ਲਿਆ ਅਤੇ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 32 ਬੋਰ ਦੇ ਤਿੰਨ ਦੇਸੀ ਪਿਸਤੌਲ ਅਤੇ 6 ਕਾਰਤੂਸ ਬਰਾਮਦ ਕੀਤੇ ਗਏ, ਜਿਨ੍ਹਾਂ ਖ਼ਿਲਾਫ ਥਾਣਾ ਧਰਮਕੋਟ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਨੇ ਗ੍ਰਿਫ਼ਤਾਰ ਕੀਤੀ ਜਨਾਨੀ, ਚਿੱਟਾ ਵੇਚਣ ਦਾ ਤਰੀਕਾ ਸੁਣ ਉੱਡਣਗੇ ਹੋਸ਼
ਸੀ. ਆਈ. ਏ. ਇੰਚਾਰਜ ਕਿੱਕਰ ਸਿੰਘ ਨੇ ਕਿਹਾ ਕਿ ਦੋਸ਼ੀਆਂ ਨੂੰ ਪੁੱਛਗਿੱਛ ਤੋਂ ਬਾਅਦ ਸਹਾਇਕ ਥਾਣੇਦਾਰ ਵਰਿੰਦਰ ਕੁਮਾਰ ਵੱਲੋਂ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਜਾਨਣ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਦੋਸ਼ੀਆਂ ਦੇ ਸਬੰਧ ਕਿਹੜੇ ਗੈਂਗਸਟਰਾਂ ਜਾਂ ਮਾੜੇ ਅਨਸਰਾਂ ਨਾਲ ਹਨ, ਜਲਦੀ ਹੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਨ੍ਹਾਂ ਨੇ ਦੋ ਪਿਸਟਲ ਤੁਸਾਨੀ ਨਿਵਾਸੀ ਫਤਿਹਗੜ੍ਹ ਕੋਰੋਟਾਨਾ ਅਤੇ ਇਕ ਪਿਸਤੌਲ ਗੁਰਲਾਲ ਸਿੰਘ ਵਾਸੀ ਫਿਰੋਜ਼ਵਾਲ ਬਾਡਾ ਤੋਂ ਲਿਆ ਸੀ।
ਇਹ ਵੀ ਪੜ੍ਹੋ : ਪਤਨੀ ਨਾਲ ਨਾਜਾਇਜ਼ ਸੰਬੰਧਾਂ ਦੇ ਸ਼ੱਕ ’ਚ ਸ਼ਰੇਆਮ ਕਰ ਦਿੱਤਾ ਕਤਲ, ਇੰਝ ਦਿੱਤਾ ਵਾਰਦਾਤ ਨੂੰ ਅੰਜਾਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪਿੰਡ ਕਿਰਲਗੜ੍ਹ ਵਿਖੇ ਗਲੀ ਦੇ ਝਗੜੇ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਦੀ ਮੌਤ
NEXT STORY