ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਗੋਲਡੀ ਬਰਾੜ ਨੂੰ ਜਲਦ ਹੀ ਪੰਜਾਬ ਲਿਆਂਦਾ ਜਾਵੇਗਾ। ਸੀ.ਐੱਮ. ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੈਨੇਡਾ ਸਰਕਾਰ ਨਾਲ ਸੰਪਰਕ ਕੀਤਾ ਹੈ ਅਤੇ ਗੋਲਡੀ ਬਰਾੜ ਨੂੰ ਪੰਜਾਬ ਭੇਜਣ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਚੰਡੀਗੜ੍ਹ 'ਚ ਐੱਨ.ਸੀ.ਬੀ. ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : AG ਦੇ ਅਹੁਦੇ ਤੋਂ ਅਸਤੀਫ਼ਾ ਦੇਣ ਬਾਰੇ ਖੁੱਲ੍ਹ ਕੇ ਬੋਲੇ ਅਨਮੋਲ ਰਤਨ ਸਿੱਧੂ, ਦੱਸੀ ਇਹ ਵਜ੍ਹਾ
ਉਨ੍ਹਾਂ ਕਿਹਾ ਕਿ ਕੈਨੇਡੀਅਨ ਸਰਕਾਰ ਨੂੰ ਕਿਹਾ ਗਿਆ ਕਿ ਜੇਕਰ ਉਹ ਗੈਂਗਸਟਰ ਗੋਲਡੀ ਬਰਾੜ ਤੇ ਉਸ ਵਰਗੇ ਹੋਰ ਗੈਂਗਸਟਰਾਂ ਨੂੰ ਡਿਪੋਰਟ ਕਰਦੇ ਹਨ ਤਾਂ ਉਥੇ ਵੀ ਜੁਰਮ ਘੱਟ ਹੋਵੇਗਾ। ਦੱਸ ਦਈਏ ਕਿ ਪੰਜਾਬ ਪੁਲਸ ਮੋਹਾਲੀ ਇੰਟੈਲੀਜੈਂਸ ਦਫ਼ਤਰ 'ਤੇ ਰਾਕੇਟ ਹਮਲੇ ਦੇ ਦੋਸ਼ੀ ਗੈਂਗਸਟਰ ਲਖਬੀਰ ਸਿੰਘ ਲੰਡਾ ਦੀ ਵੀ ਭਾਲ ਕਰ ਰਹੀ ਹੈ, ਜੋ ਕੈਨੇਡਾ 'ਚ ਕਿਤੇ ਬੈਠਾ ਹੈ।
ਇਹ ਵੀ ਪੜ੍ਹੋ : ਬੇਅਦਬੀ ਮਾਮਲੇ ਦੇ ਮੁੱਖ ਗਵਾਹ ਨਾਲ ਗਾਲੀ-ਗਲੋਚ ਕਰਨ 'ਤੇ ਪੁਲਸ ਛਾਉਣੀ 'ਚ ਤਬਦੀਲ ਹੋਇਆ ਪਿੰਡ ਮੱਲਕੇ
ਦੱਸ ਦੇਈਏ ਕਿ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਰਦਨਾਕ ਕਤਲ ਕਰ ਦਿੱਤਾ ਗਿਆ ਸੀ। ਗੋਲਡੀ ਬਰਾੜ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਉਨ੍ਹਾਂ ਨੇ ਖੁਦ ਪੋਸਟ ਪਾ ਕੇ ਕਿਹਾ ਕਿ ਗੋਲਡੀ ਬਰਾੜ, ਲਾਰੈਂਸ ਬਿਸ਼ਨੋਈ ਦਾ ਗਰੁੱਪ ਸਿੱਧੂ ਦੀ ਮੌਤ ਲਈ ਜ਼ਿੰਮੇਵਾਰ ਹੈ। ਲਾਰੈਂਸ ਬਿਸ਼ਨੋਈ ਤੇ 6 ਸ਼ਾਰਪ ਸ਼ੂਟਰ ਪੁਲਸ ਦੀ ਗ੍ਰਿਫ਼ਤ 'ਚ ਹਨ ਪਰ ਗੋਲਡੀ ਬਰਾੜ ਕੈਨੇਡਾ 'ਚ ਲੁਕਿਆ ਬੈਠਾ ਹੈ।
ਇਹ ਵੀ ਪੜ੍ਹੋ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਾਹਰ ਵੀ ਲਗਾਏ ਗਏ ਬੰਦੀ ਸਿੰਘਾਂ ਦੀ ਰਿਹਾਈ ਦੇ ਫਲੈਕਸ ਬੋਰਡ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਡੇਰਾ ਪ੍ਰੇਮੀ ਵੱਲੋਂ ਬੇਅਦਬੀ ਦੇ ਮੁੱਖ ਗਵਾਹ ਨਾਲ ਗਾਲੀ-ਗਲੋਚ, ਪੁਲਸ ਛਾਉਣੀ 'ਚ ਤਬਦੀਲ ਹੋਇਆ ਪਿੰਡ ਮੱਲਕੇ
NEXT STORY