ਨਾਭਾ : ਐਤਵਾਰ ਨੂੰ ਮੋਗਾ ਦੇ ਪਿੰਡ ਢੁੱਡੀਕੇ ਤੋਂ ਸਾਥੀਆਂ ਸਮੇਤ ਗ੍ਰਿਫਤਾਰ ਕੀਤੇ ਗਏ ਨਾਭਾ ਜੇਲ ਬ੍ਰੇਕ ਮਾਮਲੇ ਦੇ ਮੁੱਖ ਦੋਸ਼ੀ ਤੇ ਨਾਮੀ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋਂ ਨੂੰ ਸੋਮਵਾਰ ਨੂੰ ਪੁਲਸ ਨੇ ਭਾਰੀ ਸੁਰੱਖਿਆ ਹੇਠ ਨਾਭਾ ਦੀ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਸੇਖੋਂ ਨੂੰ 18 ਫਰਵਰੀ ਤਕ ਪੁਲਸ ਰਿਮਾਂਡ 'ਤੇ ਭੇਜ ਦਿੱਤਾ। ਗੈਂਗਸਟਰ ਗੁਰਪ੍ਰੀਤ ਸੇਖੋਂ ਬੀਤੇ ਸਾਲ 27 ਨਵੰਬਰ ਨੂੰ ਸਾਥੀਆਂ ਸਮੇਤ ਨਾਭਾ ਦੀ ਮੈਕਸੀਮਮ ਸਿਕਓਰਿਟੀ ਜੇਲ ਤੋੜ ਕੇ ਫਰਾਰ ਹੋ ਗਿਆ ਸੀ।
ਇਸ ਮਾਮਲੇ ਵਿਚ ਪੁਲਸ ਨੇ ਜੇਲ 'ਚੋਂ ਫਰਾਰ ਹੋਏ ਤਿੰਨ ਦੋਸ਼ੀਆਂ ਨੂੰ ਤਾਂ ਦਬੋਚ ਲਿਆ ਹੈ ਜਦਕਿ ਤਿੰਨ ਹੋਰ ਦੋਸ਼ੀ ਗੈਂਗਸਟਰ ਵਿੱਕੀ ਗੌਂਡਰ, ਅਮਨ ਢੋਟੀਆ ਅਤੇ ਖਾਲਿਸਤਾਨੀ ਕਸ਼ਮੀਰ ਸਿੰਘ ਨੂੰ ਅਜੇ ਵੀ ਪੁਲਸ ਗ੍ਰਿਫਤਾਰ ਨਹੀਂ ਕਰ ਸਕੀ ਹੈ।
ਨਾਜਾਇਜ਼ ਸ਼ਰਾਬ ਬਰਾਮਦ, ਕੇਸ ਦਰਜ
NEXT STORY