ਗੁਰਦਾਸਪੁਰ (ਹਰਮਨ): ਜ਼ਿਲ੍ਹਾ ਗੁਰਦਾਸਪੁਰ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗੈਂਗਸਟਰ ਸੁੱਖ ਭਿਖਾਰੀਵਾਲ ਕੋਲੋਂ ਪੁੱਛਗਿੱਛ ਦਾ ਕੰਮ ਐੱਸ. ਐੱਸ. ਪੀ. ਡਾ. ਰਜਿੰਦਰ ਸਿੰਘ ਸੋਹਲ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਸ ਨੇ ਮੁਕੰਮਲ ਕਰ ਲਿਆ ਹੈ, ਇਸ ਤਹਿਤ ਗੁਰਦਾਸਪੁਰ ਪੁਲਸ ਨੂੰ ਸਿਰਫ 6 ਦਿਨਾਂ ਲਈ ਸੁੱਖ ਭਿਖਾਰੀਵਾਲ ਕੋਲੋਂ ਪੁੱਛਗਿੱਛ ਦੀ ਇਜਾਜ਼ਤ ਮਿਲੀ ਸੀ, ਜਿਸ ਤਹਿਤ ਅੱਜ 11 ਫਰਵਰੀ ਨੂੰ ਸੁੱਖ ਭਿਖਾਰੀਵਾਲ ਨੂੰ ਵਾਪਸ ਤਿਹਾੜ ਜੇਲ੍ਹ ਵਿੱਚ ਭੇਜਣ ਲਈ ਪੁਲਸ ਨੇ ਸਾਰੀ ਤਿਆਰੀ ਕਰ ਲਈ ਹੈ, ਇਸ ਤਹਿਤ ਅੱਜ ਸੁੱਖ ਭਿਖਾਰੀਵਾਲ ਦਾ ਰਿਮਾਂਡ ਖ਼ਤਮ ਹੋਣ ਦੇ ਬਾਅਦ ਉਸ ਨੂੰ ਅਦਾਲਤ ਵਿਚ ਵੀ ਪੇਸ਼ ਕਰ ਦਿੱਤਾ ਗਿਆ ਹੈ ਅਤੇ ਅੱਜ ਦੀ ਰਾਤ ਉਸ ਨੂੰ ਥਾਣਾ ਸਦਰ ਗੁਰਦਾਸਪੁਰ ਵਿੱਚ ਰੱਖਣ ਦੇ ਬਾਅਦ ਕੱਲ ਸਵੇਰੇ ਦਿੱਲੀ ਲਈ ਰਵਾਨਾ ਕੀਤਾ ਜਾਵੇਗਾ। ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਐੱਸ.ਪੀ. ਹਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸੁੱਖ ਭਿਖਾਰੀਵਾਲ ਦਾ ਕਰੀਬ 6 ਵਾਰ ਮੈਡੀਕਲ ਵੀ ਕਰਵਾਇਆ ਗਿਆ ਹੈ ਅਤੇ ਅੱਜ ਵੀ ਮੈਡੀਕਲ ਕਰਵਾ ਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ।
ਜਗਰਾਓਂ 'ਚ ਕਿਸਾਨਾਂ ਦੀ 'ਮਹਾਂਰੈਲੀ' ਅੱਜ, ਪੰਜਾਬ ਨੂੰ ਮਿਲੇਗਾ ਨਵਾਂ ਹੁਲਾਰਾ
NEXT STORY