ਬਟਾਲਾ (ਗੁਰਪ੍ਰੀਤ): ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨੂੰ ਬਟਾਲਾ ਪੁਲਸ ਵੱਲੋਂ ਪ੍ਰੋਡਕਸ਼ਨ ਵਾਰੰਟ ’ਤੇ ਆਸਾਮ ਤੋਂ ਪੰਜਾਬ ਲਿਆਂਦੇ ਜਾਣ ਤੋਂ ਬਾਅਦ ਅੱਜ ਬਟਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਸ ਅਧਿਕਾਰੀ ਐੱਸ.ਪੀ. ਗੁਰਪ੍ਰਤਾਪ ਸਿੰਘ ਸਹੋਤਾ ਨੇ ਦੱਸਿਆ ਕਿ ਜੱਗੂ ਭਗਵਾਨਪੁਰੀਆ ਦਾ ਨਾਮ ਬਟਾਲਾ ਦੇ ਥਾਣਾ ਸਿਟੀ ਖੇਤਰ ਵਿੱਚ ਹੋਈ ਕਰਵਾਚੌਥ ਫਾਇਰਿੰਗ ਵਾਰਦਾਤ ਦੇ ਮਾਮਲੇ ਵਿੱਚ ਦਰਜ ਹੈ। ਇਸ ਘਟਨਾ ਵਿੱਚ ਦੋ ਨੌਜਵਾਨਾਂ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸਵੇਰੇ ਵੱਡੀ ਵਾਰਦਾਤ, ਅਕਾਲੀ ਆਗੂ ਨੂੰ ਮਾਰੀਆਂ ਗੋਲੀਆਂ
ਇਸ ਤੋਂ ਪਹਿਲਾਂ ਵੀ ਬਟਾਲਾ ਪੁਲਿਸ ਨੇ ਉਸ ਨੂੰ ਘੁਮਾਣ ਥਾਣੇ ਵਿੱਚ ਦਰਜ ਇਕ ਹੋਰ ਕੇਸ ਵਿੱਚ ਪੁਲਸ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਸੀ। ਹੁਣ ਇਸ ਨਵੇਂ ਮਾਮਲੇ ਵਿੱਚ ਪੁਲਿਸ ਵੱਲੋਂ ਅਦਾਲਤ ਵਿੱਚ ਰਿਮਾਂਡ ਦੀ ਮੰਗ ਕੀਤੀ ਗਈ, ਜਿਸ ’ਤੇ ਅਦਾਲਤ ਨੇ ਜੱਗੂ ਭਗਵਾਨਪੁਰੀਆ ਦਾ 5 ਦਿਨਾਂ ਦਾ ਪੁਲਿਸ ਰਿਮਾਂਡ ਮੰਜ਼ੂਰ ਕੀਤਾ ਹੈ। ਪੁਲਸ ਦਾ ਕਹਿਣਾ ਹੈ ਕਿ ਫਾਇਰਿੰਗ ਮਾਮਲੇ ਦੇ ਪਿੱਛੇ ਦੇ ਕਾਰਣਾਂ ਅਤੇ ਹੋਰ ਸਾਥੀਆਂ ਦੀ ਭੂਮਿਕਾ ਦੀ ਜਾਂਚ ਲਈ ਜੱਗੂ ਤੋਂ ਵਿਸਥਾਰ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ : ਡਿਊਟੀ 'ਚ ਕੁਤਾਹੀ ਵਰਤਣ 'ਤੇ ਇੰਸਪੈਕਟਰ ਸਸਪੈਂਡ ਤੇ ਕਈ ਅਧਿਕਾਰੀਆਂ ਦੇ ਕੀਤੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਤਾਪ ਸਿੰਘ ਬਾਜਵਾ ਨੂੰ SC ਕਮਿਸ਼ਨ ਦਾ ਨੋਟਿਸ, ਡਿਪਟੀ ਕਮਿਸ਼ਨਰ ਨੂੰ ਵੀ ਸਖ਼ਤ ਹੁਕਮ ਜਾਰੀ
NEXT STORY