ਚੰਡੀਗੜ੍ਹ (ਕੁਲਦੀਪ ਕੁਮਾਰ) : ਪੰਜਾਬ ਦੀ ਪਟਿਆਲਾ ਜੇਲ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਦਾਅਵਾ ਕੀਤਾ ਹੈ ਕਿ ਪੁਲਸ ਵਲੋਂ ਉਸ ਦਾ ਐਨਕਾਊਂਟਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਉਸ ਨੇ ਆਪਣੀ ਜਾਨ ਬਚਾਉਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਸ਼ਰਨ ਲਈ ਹੈ। ਅਸਲ 'ਚ ਜੱਗੂ ਭਗਵਾਨਪੁਰੀਆ ਵਲੋਂ ਹਾਈਕੋਰਟ 'ਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ 'ਚ ਕਿਹਾ ਗਿਆ ਹੈ ਕਿ ਉਸ 'ਤੇ ਪੁਲਸ ਵਲੋਂ ਝੂਠੇ ਮੁਕੱਦਮੇ ਪਾਏ ਜਾ ਰਹੇ ਹਨ ਅਤੇ ਜੇਲ 'ਚੋਂ ਭੱਜ ਜਾਣ ਲਈ ਕਿਹਾ ਜਾਂਦਾ ਹੈ, ਜਿਸ ਤੋਂ ਉਸ ਨੂੰ ਲੱਗਦਾ ਹੈ ਕਿ ਪੁਲਸ ਉਸ ਦਾ ਐਨਕਾਊਂਟਰ ਕਰਨਾ ਚਾਹੁੰਦੀ ਹੈ। ਫਿਲਹਾਲ ਅਦਾਲਤ ਨੇ ਜੱਗੂ ਭਗਵਾਨਪੁਰੀਆ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਇਸ ਸਬੰਧੀ ਨੋਟਿਸ ਜਾਰੀ ਕੀਤਾ ਹੈ।
DSP ਵਵਿੰਦਰ ਮਹਾਜਨ ਨੂੰ ਅਦਾਲਤ ਵਲੋਂ ਵੱਡਾ ਝਟਕਾ, 6 ਮਹੀਨੇ ਦੀ ਕੈਦ
NEXT STORY