ਅੰਮ੍ਰਿਤਸਰ (ਗੁਰਿੰਦਰ ਸਾਗਰ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਜਿਥੇ ਸਾਰੇ ਗੈਂਗਸਟਰਾਂ ਨੂੰ ਹੁਣ ਪੰਜਾਬ ਪੁਲਸ ਵੱਲੋਂ ਵੱਖ-ਵੱਖ ਕੇਸਾਂ ’ਚ ਨਾਮਜ਼ਦ ਕਰਕੇ ਮਾਣਯੋਗ ਅਦਾਲਤਾਂ ’ਚ ਪੇਸ਼ ਕੀਤਾ ਜਾ ਰਿਹਾ ਹੈ, ਉੱਥੇ ਹੀ ਅੱਜ ਇਕ ਵਾਰ ਫਿਰ ਤੋਂ ਜੱਗੂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਹਾਲਾਂਕਿ ਇਸ ਦੇ ਪਿੱਛੇ ਕੀ ਕਾਰਨ ਹਨ, ਇਸ ਨੂੰ ਲੈ ਕੇ ਪੁਲਸ ਵੱਲੋਂ ਮੀਡੀਆ ਤੋਂ ਦੂਰੀ ਬਣਾਈ ਰੱਖੀ ਗਈ ।
ਇਹ ਖ਼ਬਰ ਵੀ ਪੜ੍ਹੋ : T20 ਵਰਲਡ ਕੱਪ ’ਚ ਪਾਕਿਸਤਾਨ ਦੀ ਹਾਰ ਮਗਰੋਂ ਮੋਗਾ ’ਚ ਭਿੜੇ ਵਿਦਿਆਰਥੀਆਂ ਦੇ ਦੋ ਗਰੁੱਪ, ਜੰਮ ਕੇ ਹੋਇਆ ਪਥਰਾਅ
ਇਸ ਦੌਰਾਨ ਜਿਉਂ ਹੀ ਜੱਗੂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਦੀ ਅਦਾਲਤ ’ਚ ਪੇਸ਼ ਕਰਨ ਵਾਸਤੇ ਲਿਆਂਦਾ ਗਿਆ ਤਾਂ ਪਹਿਲਾਂ ਅਦਾਲਤ ਨੂੰ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ, ਉਥੇ ਹੀ ਜੱਗੂ ਭਗਵਾਨਪੁਰੀਆ ਦੀ ਪੇਸ਼ੀ ਤੋਂ ਬਾਅਦ ਜਦੋਂ ਮੀਡੀਆ ਵੱਲੋਂ ਪੁਲਸ ਕਰਮਚਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਇਹ ਜਾਣਕਾਰੀ ਹਾਸਿਲ ਕਰਨ ਦੀ ਕੋਸ਼ਿਸ਼ ਕੀਤੀ ਗਈ ਕਿ ਜੱਗੂ ਭਗਵਾਨਪੁਰੀਆ ਨੂੰ ਇਸ ਕੇਸ ’ਚ ਲਿਆਂਦਾ ਗਿਆ ਹੈ ਤਾਂ ਪੁਲਸ ਨੇ ਪੱਤਰਕਾਰਾਂ ਨਾਲ ਪੂਰੀ ਤਰ੍ਹਾਂ ਨਾਲ ਦੂਰੀ ਬਣਾਈ ਰੱਖੀ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਪਤਾ ਲੱਗਾ ਹੈ ਕਿ ਪੁਲਸ ਨੂੰ ਜੱਗੂ ਭਗਵਾਨਪੁਰੀਆ ਦਾ ਪੰਜ ਦਿਨ ਦਾ ਪੁਲਸ ਰਿਮਾਂਡ ਮਿਲਿਆ ਹੈ। ਹੁਣ ਉਸ ਨੂੰ 19 ਤਾਰੀਖ਼ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਸਾਊਦੀ ਅਰਬ ’ਚ ਵਾਪਰੇ ਭਿਆਨਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ, 1,00,000 ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਪੁਲਸ ਮੁਲਾਜ਼ਮ ਗ੍ਰਿਫ਼ਤਾਰ
NEXT STORY