ਜਲੰਧਰ (ਸੋਨੂੰ)- 9 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਜਲੰਧਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਜੱਗੂ ਭਗਵਾਨਪੁਰੀਆ ਨੂੰ ਖਰੜ ਵਿਖੇ ਦਰਜ ਇਕ ਕੇਸ ਦੇ ਮਾਮਲੇ 'ਚ ਮੋਹਾਲੀ ਪੁਲਸ ਨੂੰ ਟ੍ਰਾਂਜ਼ਿਟ ਰਿਮਾਂਡ ਦੇ ਕੇ ਜੱਗੂ ਨੂੰ ਉਨ੍ਹਾਂ ਦੇ ਹਵਾਲੇ ਕੀਤੇ ਜਾਣ ਦਾ ਹੁਕਮ ਦਿੱਤਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜੱਗੂ ਭਗਵਾਨਪੁਰੀਆ ਦੇ ਵਕੀਲ ਬੀ. ਐੱਸ. ਕਾਹਲੋਂ ਨੇ ਦੱਸਿਆ ਕਿ ਅਦਾਲਤ ਵਿਚ ਜੱਗੂ ਭਗਵਾਨਪੁਰੀਆ ਨੂੰ ਸਾਲ 2014 ਵਿਚ ਥਾਣਾ ਭੋਗਪੁਰ ਵਿਖੇ ਦਰਜ ਕੀਤੇ ਗਏ ਅਸਲਾ ਐਕਟ ਦੇ ਮਾਮਲੇ 'ਚ ਪੇਸ਼ ਕੀਤਾ ਗਿਆ ਹੈ। ਜੱਗੂ ਭਗਵਾਨਪੁਰੀਆ ਦੀ ਪੇਸ਼ੀ ਨੂੰ ਲੈ ਕੇ ਅੱਜ ਸਵੇਰੇ ਤੋਂ ਹੀ ਅਦਾਲਤੀ ਕੰਪਲੈਕਸ ਦੇ ਅੰਦਰ ਅਤੇ ਆਲੇ-ਦੁਆਲੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਦੇ ਨਾਲ ਹੀ ਅਦਾਲਤੀ ਕੰਪਲੈਕਸ ਨੂੰ ਜਾਣ ਵਾਲੇ ਰਸਤੇ ਵੀ ਬੰਦ ਕੀਤੇ ਗਏ ਸਨ।
ਇਹ ਵੀ ਪੜ੍ਹੋ: ਗੈਂਗਸਟਰ ਸੁੱਖਾ ਕਾਹਲੋਂ ਕੇਸ ਦੇ ਗਵਾਹ ਨੂੰ ਕਰਨਾ ਸੀ ਕਤਲ, ਵਾਰਦਾਤ ਤੋਂ ਪਹਿਲਾਂ ਹੀ ਹਥਿਆਰਾਂ ਸਣੇ ਫੜੇ ਗਏ 7 ਬਦਮਾਸ਼
ਇਸ ਤੋਂ ਇਲਾਵਾ ਗੈਂਗਸਟਰ ਦੀ ਪੇਸ਼ੀ ਨੂੰ ਲੈ ਕੇ ਸਿਵਲ ਹਸਪਤਾਲ 'ਚ ਕਾਫ਼ੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਅਤੇ ਨਾਲ ਹੀ ਸ਼ਹਿਰ 'ਚ ਵੀ ਤਲਾਸ਼ੀ ਮੁਹਿੰਮ ਚਲਾਈ ਗਈ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਦੇ ਪਹਿਲਾਂ ਅਦਾਲਤ ਨੇ ਜੱਗੂ ਭਗਵਾਨਪੂਰੀਆ ਨੂੰ 12 ਸਤੰਬਰ ਤੱਕ ਪੁਲਸ ਰਿਮਾਂਡ 'ਤੇ ਭੇਜਿਆ ਸੀ। ਅੱਜ ਰਿਮਾਂਡ ਖ਼ਤਮ ਹੋਣ ਮਗਰੋਂ ਹੀ ਮੁੜ ਜੱਗੂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਅਦਾਲਤ ਨੇ ਉਸ ਨੂੰ ਟ੍ਰਾਂਜ਼ਿਟ ਰਿਮਾਂਡ ਕੇ ਮੋਹਾਲੀ ਪੁਲਸ ਦੇ ਹਵਾਲੇ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਵੱਡੀਆਂ ਬੁਲੰਦੀਆਂ ਹਾਸਲ ਕਰ ਰਹੀ ਹੈ ਰੂਪਨਗਰ ਦੀ ਇਹ 8 ਸਾਲਾ ਬੱਚੀ, ਕਈ ਰਿਕਾਰਡ ਬਣਾ ਕੇ ਦੇਸ਼ ਦਾ ਨਾਂ ਕੀਤਾ ਰੌਸ਼ਨ
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਪੁਲਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਰਜ਼ੀ ਪਾਸਪੋਰਟ ਬਣਾਉਣ ਵਿੱਚ ਵੀ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਪੁਲਸ ਵੱਲੋਂ ਪਾਸਪੋਰਟ ਐਕਟ ਦੀ ਧਾਰਾ 466, 467, 120ਬੀ ਅਤੇ ਧਾਰਾ 12 ਤਹਿਤ ਦੋਹਾਂ ਗੈਂਗਸਟਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਜਲੰਧਰ ਵਿਖੇ ਚਰਚ 'ਚ 4 ਸਾਲਾ ਬੱਚੀ ਦੀ ਮੌਤ ਹੋਣ 'ਤੇ ਹੰਗਾਮਾ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ SJF ਦਾ ਅੱਤਵਾਦੀ ਪੰਨੂ, ਹੁਣ ਕੈਨੇਡਾ ਦੇ ਬਰੈਂਪਟਨ ’ਚ ਰੈਫਰੈਂਡਮ ਦੀ ਤਿਆਰੀ
NEXT STORY