ਅੰਮ੍ਰਿਤਸਰ (ਜ.ਬ) : ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੰਘ ਸਿੱਧੂ ਮੂਸੇਵਾਲਾ ਦੇ ਕੇਸ 'ਚ ਸ਼ਾਮਲ ਖਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਐੱਸ. ਐੱਸ. ਓ. ਸੀ. (ਸਟੇਟ ਆਪ੍ਰੇਸ਼ਨ ਸੈੱਲ) ਦੀ ਟੀਮ ਨੇ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਇਸ ਮਾਮਲੇ ਵਿਚ ਗੈਂਗਸਟਰ ਜੱਗੂ ਭਗਵਾਨਪੁਰੀਆ 'ਤੇ ਗੈਂਗਸਟਰ ਹੈਰੀ ਚੱਠਾ ਅਤੇ ਕੁਝ ਹੋਰ ਲੋਕਾਂ ਨੂੰ ਫਰਜ਼ੀ ਪਾਸਪੋਰਟ ਬਣਾ ਕੇ ਵਿਦੇਸ਼ ਭੇਜਣ ਦਾ ਦੋਸ਼ ਹੈ ਅਤੇ ਇਸ ਮਾਮਲੇ ਵਿਚ ਐੱਸ. ਐੱਸ. ਓ. ਸੀ. ਦੀ ਟੀਮ ਨੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ।
ਇਹ ਵੀ ਪੜ੍ਹੋ : ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵਿਅਕਤੀ ਨੇ ਚੁੱਕਿਆ ਖੌਫ਼ਨਾਕ ਕਦਮ, ਭਾਜਪਾ ਵਿਧਾਇਕ ਨੂੰ ਦੱਸਿਆ ਜ਼ਿੰਮੇਵਾਰ
ਪੁਲਸ ਵੱਲੋਂ ਦਰਜ ਕੀਤੇ ਗਏ ਕੇਸ ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਆਪਣੇ ਸਾਥੀਆਂ ਦੇ ਜਾਅਲੀ ਪਾਸਪੋਰਟ ਬਣਾ ਕੇ ਪੁਲਸ ਦੀ ਪਕੜ ਤੋਂ ਦੂਰ ਵਿਦੇਸ਼ਾਂ ਵਿਚ ਭੇਜਦਾ ਸੀ। ਮਾਣਯੋਗ ਅਦਾਲਤ ਵਿੱਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਉਸ ਨੂੰ 14 ਦਿਨਾਂ ਲਈ ਜੂਡੀਸੀਅਲ ਰਿਮਾਂਡ ’ਤੇ ਜੇਲ੍ਹ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ : ਸਕਾਟਲੈਂਡ: ਹੋਟਲ 'ਚ ਲੱਗੀ ਭਿਆਨਕ ਅੱਗ, 3 ਲੋਕਾਂ ਦੀ ਮੌਤ
ਦੂਜੇ ਪਾਸੇ ਪੁਲਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਗੈਂਗਸਟਰ ਜੱਗੂ ਭਗਵਾਨਪੁਰੀਆ ਵਲੋਂ ਫਰਜ਼ੀ ਪਾਸਪੋਰਟ ਬਣਾ ਕੇ ਵਿਦੇਸ਼ ਭੇਜਣ ਵਾਲੇ ਗੈਂਗਸਟਰ ਹੈਰੀ ਚੱਠਾ ਅਤੇ ਹੋਰਨਾਂ ਨੂੰ ਉਨ੍ਹਾਂ ਦੇ ਦੇਸ਼ ਹਵਾਲੇ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਸੇ ਮਾਮਲੇ ਦੀ ਜਾਂਚ ਲਈ ਗੈਂਗਸਟਰ ਜੱਗੂ ਨੂੰ ਐੱਸ. ਐੱਸ. ਓ. ਸੀ. ਦੇ ਹਵਾਲੇ ਕੀਤਾ ਗਿਆ ਸੀ। ਖਾਸ ਗੱਲ ਇਹ ਹੈ ਕਿ ਇਸ ਵਾਰ ਪੁਲਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਰਿਮਾਂਡ 'ਤੇ ਲੈਣ ਲਈ ਅਦਾਲਤ ਵਿਚ ਖਾਸ ਤੌਰ ’ਤੇ ਪੇਸ਼ ਨਹੀਂ ਕੀਤਾ।
ਵੱਡੀ ਵਾਰਦਾਤ: ਗੈਸ ਸਿਲੰਡਰ ਦੀ ਡਿਲੀਵਰੀ ਕਰਨ ਜਾ ਰਹੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ
NEXT STORY