ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ) : 2 ਦਿਨ ਦਾ ਪੁਲਸ ਰਿਮਾਂਡ ਪੂਰਾ ਹੋਣ ਉਪਰੰਤ ਅੱਜ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸ੍ਰੀ ਮੁਕਤਸਰ ਸਾਹਿਬ ਅਦਾਲਤ ਵਿਚ ਮੁੜ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਅਦਾਲਤ ਨੇ ਸੁਣਵਾਈ ਕਰਦਿਆਂ ਉਸਨੂੰ 6 ਫਰਵਰੀ ਤੱਕ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਹੈ। ਦੱਸ ਦੇਈਏ ਕਿ ਮੁਕਤਸਰ ਪੁਲਸ 22 ਜਨਵਰੀ ਨੂੰ ਜੱਗੂ ਭਗਵਾਨਪੁਰੀਆ ਨੂੰ ਟਰਾਂਜ਼ਿਟ ਰਿਮਾਂਡ 'ਤੇ ਦਿੱਲੀ ਤੋਂ ਪੰਜਾਹ ਲੈ ਕੇ ਆਈ ਸੀ , ਜਿੱਥੇ ਅਦਾਲਤ ਨੇ 24 ਜਨਵਰੀ ਤੱਕ ਉਸ ਨੂੰ ਪੁਲਸ ਰਿਮਾਂਡ 'ਤੇ ਭੇਜਿਆ ਸੀ।
ਇਹ ਵੀ ਪੜ੍ਹੋ- ਪੱਤਰਕਾਰ ਖ਼ੁਦਕੁਸ਼ੀ ਮਾਮਲੇ 'ਚ ਕਾਂਗਰਸ ਦੇ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

ਕੀ ਹੈ ਮਾਮਲਾ ?
ਦੱਸ ਦੇਈਏ ਕਿ ਸ੍ਰੀ ਮੁਕਤਸਰ ਸਾਹਿਬ ਥਾਣਾ ਸਿਟੀ ਵਿਚ ਦਰਜ ਐੱਫ. ਆਈ. ਆਰ. ਦੇ ਮਾਮਲੇ 'ਚ ਜੱਗੂ ਭਗਵਾਨਪੁਰੀਆ ਨੂੰ ਮੁਕਤਸਰ ਲਿਆਂਦਾ ਗਿਆ ਹੈ। ਇਹ ਮਾਮਲਾ ਸਾਲ 2021 ਵਿਚ ਦਰਜ ਕੀਤਾ ਗਿਆ ਸੀ , ਜਿਸ ਵਿੱਚ ਬਿਆਨਕਰਤਾ ਨੇ ਦੋਸ਼ ਲਗਾਏ ਸਨ ਕਿ ਜੱਗੂ ਭਗਵਾਨਪੁਰੀਆ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਮ 'ਤੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ ਤੇ ਨਾ ਦੇਣ 'ਤੇ ਉਸ ਦੇ ਮੁੰਡੇ ਨੂੰ ਮਾਰਨ ਜੀ ਧਮਕੀ ਦਿੱਤੀ ਸੀ। ਇਸ ਸਬੰਧੀ ਪੁਲਸ ਨੇ ਲਾਰੈਂਸ ਬਿਸ਼ਨੋਈ ਦੇ ਨਾਮ 'ਤੇ 22 ਮਾਰਚ 2021 ਨੂੰ ਮਾਮਲਾ ਦਰਜ ਕੀਤਾ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਮਾਮਲੇ 'ਚ ਪੁਲਸ ਪਹਿਲਾਂ ਲਾਰੈਂਸ ਬਿਸ਼ਨੋਈ ਨੂੰ ਵੀ ਰਿਮਾਂਡ 'ਤੇ ਲੈ ਕੇ ਆਈ ਸੀ ਤੇ ਉਸ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਆਪਣੇ ਅਕਸ ਨੂੰ 'ਧੋਣ' ਦੀ ਕੋਸ਼ਿਸ਼ 'ਚ ਭਾਜਪਾ, ਸਿੱਖ ਚਿਹਰਿਆਂ ਨਾਲ ‘ਪਰਿਵਾਰ’ ਵਧਾਉਣ ਦੀ ਰੌਂਅ 'ਚ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ 'ਚ ਠੰਡ ਵਿਚਾਲੇ 'ਮੌਸਮ' ਨੂੰ ਲੈ ਕੇ ਜ਼ਰੂਰੀ ਖ਼ਬਰ, ਅੱਜ ਤੋਂ ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ
NEXT STORY