ਚੰਡੀਗੜ੍ਹ (ਵੈੱਬ ਡੈਸਕ) : ਪੰਜਾਬ ਪੁਲਸ ਦੀ ਓਕੂ (ਓ. ਸੀ. ਸੀ. ਯੂਨਿਟ) ਟੀਮ ਅਤੇ ਕਲਕੱਤਾ ਦੀ ਐੱਸ.ਟੀ. ਐੱਫ. ਟੀਮ ਵਲੋਂ ਐਨਕਾਊਂਟਰ ਕੀਤੇ ਗਏ ਗੈਂਗਸਟਰ ਜੈਪਾਲ ਭੁੱਲਰ ਅਤੇ ਗੈਂਗਸਟਰ ਜਸਪ੍ਰੀਤ ਸਿੰਘ ਜੱਸੀ ਦੇ ਢੇਰ ਹੋਣ ਦੀਆਂ ਪਹਿਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਤਸਵੀਰਾਂ ਵਿਚ ਗੈਂਗਸਟਰ ਜੈਪਾਲ ਭੁੱਲਰ ਅਤੇ ਜਸਪ੍ਰੀਤ ਕੋਲ ਹਥਿਆਰ ਵੀ ਪਏ ਨਜ਼ਰ ਆ ਰਹੇ ਹਨ। ਦੋਵੇਂ ਗੈਂਗਸਟਰ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਪੁਲਸ ਨੂੰ ਲੋੜੀਂਦੇ ਸਨ ਅਤੇ ਜੈਪਾਲ ਭੁੱਲਰ ’ਤੇ ਤਾਂ ਪੁਲਸ ਵਲੋਂ ਪਿਛਲੇ ਲੰਬੇ ਸਮੇਂ ਤੋਂ ਇਨਾਮ ਵੀ ਐਲਾਨਿਆ ਹੋਇਆ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਪੁਲਸ ਲਈ ਸਿਰਦਰਦੀ ਬਣੇ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਦਾ ਐਨਕਾਊਂਟਰ
ਜਗਰਾਓਂ ਦੀ ਦਾਣਾ ਮੰਡੀ ਵਿਚ ਦੋ ਥਾਣੇਦਾਰਾਂ ਨੂੰ ਕਤਲ ਕਰਨ ਤੋਂ ਬਾਅਦ ਪੁਲਸ ਲਗਾਤਾਰ ਭੁੱਲਰ ਦਾ ਪਿੱਛਾ ਕਰ ਰਹੀ ਸੀ। ਪੁਲਸ ਸੂਤਰਾਂ ਦਾ ਆਖਣਾ ਹੈ ਕਿ ਭੁੱਲਰ ਇਸ ਲਈ ਵੀ ਨਹੀਂ ਕਾਬੂ ਆ ਰਿਹਾ ਸੀ ਕਿਉਂਕਿ ਉਹ ਲਗਾਤਾਰ ਆਪਣਾ ਭੇਸ ਬਦਲ ਰਿਹਾ ਸੀ। ਜਗਰਾਓਂ ਵਿਚ ਵੀ ਜਦੋਂ ਇਸ ਨੂੰ ਦੇਖਿਆ ਗਿਆ ਤਾਂ ਇਸ ਨੇ ਭੇਸ ਬਦਲਿਆ ਹੋਇਆ ਸੀ ਪਰ ਇਸ ਦੇ ਬਾਵਜੂਦ ਥਾਣੇਦਾਰਾਂ ਨੇ ਇਸ ਨੂੰ ਪਛਾਣ ਲਿਆ ਜਿਸ ਤੋਂ ਬਾਅਦ ਭੁੱਲਰ ਵਲੋਂ ਸਾਥੀ ਗੈਂਗਸਟਰਾਂ ਨਾਲ ਦੋਵਾਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਬਠਿੰਡਾ ’ਚ ਖ਼ੌਫਨਾਕ ਵਾਰਦਾਤ, ਪਤੀ ਨੇ ਸੁੱਤੀ ਪਈ ਪਤਨੀ ਦਾ ਕਹੀ ਨਾਲ ਵੱਢਿਆ ਗਲ਼ਾ
ਫਿਰੋਜ਼ਪੁਰ ਦਾ ਰਹਿਣ ਵਾਲਾ ਸੀ ਭੁੱਲਰ
ਗੈਂਗਸਟਰ ਜੈਪਾਲ ਭੁੱਲਰ ਫਿਰੋਜ਼ਪੁਰ ਦਾ ਰਹਿਣ ਵਾਲਾ ਸੀ ਅਤੇ ਜ਼ੁਰਮ ਦੀ ਦੁਨੀਆਂ ਵਿਚ ਕਾਫੀ ਵੱਡਾ ਨਾ ਮੰਨਿਆ ਜਾਂਦਾ ਸੀ। ਗੈਂਗਸਟਰ ਜੈਪਾਲ ਭੁੱਲਰ ਏ-ਕੈਟਾਗਰੀ ਦਾ ਗੈਂਗਸਟਰ ਸੀ ਅਤੇ ਪੰਜਾਬ ਪੁਲਸ ਪਿਛਲੇ ਲੰਬੇ ਸਮੇਂ ਤੋਂ ਉਸ ਦੀ ਭਾਲ ਕਰ ਰਹੀ ਸੀ। ਭੁੱਲਰ ’ਤੇ ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ ਅਤੇ ਯੂ. ਪੀ. ਵਿਚ ਵੀ ਅਨੇਕਾਂ ਮਾਮਲੇ ਦਰਜ ਸਨ। ਪੰਜਾਬ ਪੁਲਸ ਵਲੋਂ ਜੈਪਾਲ ਭੁੱਲਰ ’ਤੇ ਇਨਾਮ ਵੀ ਰੱਖਿਆ ਗਿਆ ਸੀ। ਜੈਪਾਲ ਭੁੱਲਰ ਦੇ ਗੈਂਗਸਟਰ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਨਾਲ ਵੀ ਗੂੜ੍ਹੇ ਸੰਬੰਧ ਸਨ ਅਤੇ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਦੀ ਮੌਤ ਤੋਂ ਬਾਅਦ ਭੁੱਲਰ ਉਨ੍ਹਾਂ ਦੀ ਗੈਂਗ ਨੂੰ ਚਲਾ ਰਿਹਾ ਸੀ। ਗੈਂਗਸਟਰ ਸੁੱਖਾ ਕਾਹਲਵਾਂ ਅਤੇ ਰੌਕੀ ਫਾਜ਼ਿਲਕਾ ਕਤਲ ਕਾਂਡ ਵਿਚ ਵੀ ਭੁੱਲਰ ਦਾ ਨਾਮ ਮੁੱਖ ਤੌਰ ’ਤੇ ਸਾਹਮਣੇ ਆਇਆ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਹੱਥ ਬੰਨ੍ਹ ਕੇ ਕੈਪਟਨ ਕੋਲੋਂ ਮਦਦ ਮੰਗਣ ਵਾਲੇ ਲੁਧਿਆਣਾ ਦੇ ਡੀ. ਐੱਸ. ਪੀ. ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
10ਵੀਂ ਤੇ 12ਵੀਂ ਪਾਸ ਵਿਦਿਆਰਥਣਾਂ ਲਈ ਇੰਜੀਨੀਅਰਿੰਗ ਖੇਤਰ ’ਚ ਭਵਿੱਖ ਬਨਾਉਣ ਲਈ ਸੁਨਹਿਰੀ ਮੌਕਾ
NEXT STORY