ਮੋਹਾਲੀ (ਜੱਸੋਵਾਲ) : ਪੰਜਾਬ ਅਤੇ ਕਲੱਕਤਾ ਪੁਲਸ ਵੱਲੋਂ ਐਨਕਾਊਂਟਰ ਦੌਰਾਨ ਮਾਰੇ ਗਏ ਗੈਂਗਸਟਰ ਜਸਪ੍ਰੀਤ ਸਿੰਘ ਜੱਸੀ ਦੇ ਘਰ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜਸਪ੍ਰੀਤ ਦੇ ਘਰ 'ਚ ਗਮ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਵੱਲੋਂ ਉਸ ਦੇ ਪਰਿਵਾਰ ਨੂੰ ਹੌਂਸਲਾ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਗੈਂਗਸਟਰ ਜੈਪਾਲ ਭੁੱਲਰ ਤੱਕ ਇੰਝ ਪੁੱਜੀ ਸੀ ਪੰਜਾਬ ਪੁਲਸ, DGP ਨੇ ਕੀਤਾ ਖ਼ੁਲਾਸਾ (ਵੀਡੀਓ)

ਇਸ ਮੌਕੇ ਗੱਲਬਾਤ ਦੌਰਾਨ ਜਸਪ੍ਰੀਤ ਦੇ ਘਰ ਆਏ ਰਿਸ਼ਤੇਦਾਰਾਂ ਅਤੇ ਦੋਸਤਾਂ ਨੇ ਦੱਸਿਆ ਕਿ ਪੰਜਾਬ ਪੁਲਸ ਨੇ ਜਸਪ੍ਰੀਤ ਜੱਸੀ ਅਤੇ ਜੈਪਾਲ ਭੁੱਲਰ ਦਾ ਐਨਕਾਊਂਟਰ ਕਰਕੇ ਸਹੀ ਕਾਰਵਾਈ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੋਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਸਕਦਾ ਸੀ ਪਰ ਅਜਿਹਾ ਨਹੀਂ ਹੋਇਆ। ਇਸ ਮੌਕੇ ਰਿਸ਼ਤੇਦਾਰਾਂ ਵੱਲੋਂ ਮੀਡੀਆ 'ਤੇ ਵੀ ਸਵਾਲ ਚੁੱਕੇ ਗਏ।
ਇਹ ਵੀ ਪੜ੍ਹੋ : ਪੰਜਾਬ 'ਚ ਭਿਆਨਕ 'ਲੂ' ਤੇ ਗਰਮੀ ਝੱਲ ਰਹੇ ਲੋਕਾਂ ਲਈ ਬੁਰੀ ਖ਼ਬਰ, ਅਜੇ ਨਹੀਂ ਮਿਲੇਗੀ ਰਾਹਤ

ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਮੀਡੀਆ ਆਪਣੀ ਸਹੀ ਭੂਮਿਕਾ ਨਿਭਾਉਂਦੀ ਤਾਂ ਸ਼ਾਇਦ ਅੱਜ ਉਨ੍ਹਾਂ ਦਾ ਦੋਸਤ ਉਨ੍ਹਾਂ ਦੇ ਨਾਲ ਹੁੰਦਾ। ਜਸਪ੍ਰੀਤ ਦੇ ਦੋਸਤਾਂ ਨੇ ਕਿਹਾ ਕਿ ਗਲਤ ਫ਼ਹਿਮੀਆਂ ਦੇ ਕਰਕੇ ਜਸਪ੍ਰੀਤ ਜ਼ੁਰਮ ਦੀ ਇਸ ਦੁਨੀਆ 'ਚ ਅੱਗੇ ਵੱਧਦਾ ਗਿਆ ਪਰ ਜੋ ਵੀ ਹੋਇਆ ਬਹੁਤ ਮਾੜਾ ਹੋਇਆ।
ਇਹ ਵੀ ਪੜ੍ਹੋ : ਜੈਪਾਲ ਭੁੱਲਰ ਦੇ ਐਨਕਾਊਂਟਰ 'ਤੇ ਕਾਂਗਰਸੀ ਆਗੂ ਨੇ ਵੰਡੇ ਲੱਡੂ, ਗੈਂਗਸਟਰਾਂ ਨੂੰ ਦਿੱਤੀ ਸਖ਼ਤ ਚਿਤਾਵਨੀ

ਜਸਪ੍ਰੀਤ ਦੇ ਘਰ ਪੁੱਜੇ ਇਕ ਰਿਸ਼ਤੇਦਾਰ ਨੇ ਕਿਹਾ ਕਿ ਜੇਕਰ ਜਸਪ੍ਰੀਤ ਵੀ ਪੁਲਸ ਅੱਗੇ ਆਤਮ ਸਮਰਪਣ ਕਰ ਦਿੰਦਾ ਤਾਂ ਉਸ 'ਤੇ ਕੇਸ ਚੱਲ ਪੈਂਦਾ ਪਰ ਪਰਿਵਾਰ ਨੂੰ ਇਹ ਦਿਨ ਨਾ ਦੇਖਣਾ ਪੈਂਦਾ। ਜਸਪ੍ਰੀਤ ਦੇ ਘਰ 'ਚ ਉਸ ਦੀ ਮਾਂ ਅਤੇ ਭੈਣ ਹਨ, ਜਦੋਂ ਕਿ ਪਿਤਾ ਦੀ ਮੌਤ ਹੋ ਚੁੱਕੀ ਹੈ। ਜਸਪ੍ਰੀਤ ਦੀ ਪਤਨੀ ਨੂੰ ਵੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


ਛੁੱਟੀਆਂ ਖਤਮ ਹੁੰਦੇ ਹੀ ਸ਼ੁਰੂ ਹੋਣਗੇ 6ਵੀਂ ਤੋਂ 10ਵੀਂ ਕਲਾਸ ਦੇ ਐਗਜ਼ਾਮ, ਡੇਟਸ਼ੀਟ ਜਾਰੀ
NEXT STORY