ਲੁਧਿਆਣਾ (ਰਿਸ਼ੀ) : ਲੁਧਿਆਣਾ ਪੁਲਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋਂ ਲੰਬੇ ਸਮੇਂ ਤੋਂ ਭਗੌੜੇ ਚੱਲ ਰਹੇ ਗੈਂਗਸਟਰ ਜਤਿੰਦਰ ਸਿੰਘ ਉਰਫ਼ ਜਿੰਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਆਈ. ਪੀ. ਐੱਸ. ਤੁਸ਼ਾਰ ਦੀ ਟੀਮ ਨੇ ਗੈਂਗਸਟਰ ਨੂੰ ਜਲੰਧਰ ਦਿਹਾਤੀ ਦੇ ਇਲਾਕੇ ਗੋਰਾਇਆਂ ਨੇੜਿਓਂ ਗ੍ਰਿਫ਼ਤਾਰ ਕੀਤਾ।
ਇਹ ਵੀ ਪੜ੍ਹੋ : ਪੰਜਾਬ 'ਚ 'ਆਯੁਸ਼ਮਾਨ ਯੋਜਨਾ' ਦਾ ਲਾਭ ਲੈਣ ਵਾਲਿਆਂ ਲਈ ਅਹਿਮ ਖ਼ਬਰ, ਸਰਕਾਰ ਕਰ ਰਹੀ ਇਹ ਵਿਚਾਰ
ਉਸ ਕੋਲੋਂ ਸੀ. ਆਈ. ਏ.-1 ਦੇ ਸਟਾਫ਼ ਵੱਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਫਿਲਹਾਲ ਅਜੇ ਅਧਿਕਾਰਿਤ ਤੌਰ 'ਤੇ ਜਿੰਦੀ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਦੱਸ ਦੇਈਏ ਕਿ ਗੈਂਗਸਟਰ ਜਿੰਦੀ ਕਾਂਗਰਸ ਪਾਰਟੀ ਵੱਲੋਂ ਟਿਕਟ ਨਾ ਦਿੱਤੇ ਜਾਣ 'ਤੇ ਆਜ਼ਾਦ ਚੋਣਾਂ ਲੜ ਚੁੱਕਾ ਹੈ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : Pink Eye ਇਨਫੈਕਸ਼ਨ ਦੀ ਲਪੇਟ ’ਚ ਕਈ ਵਿਦਿਆਰਥੀ, ਸਕੂਲਾਂ ਨੇ ਜਾਰੀ ਕੀਤੀ ਐਡਵਾਈਜ਼ਰੀ
ਇਸ ਤੋਂ ਇਲਾਵਾ 9 ਮਹੀਨੇ ਪਹਿਲਾਂ ਜਿੰਦੀ ਨੇ ਸੀ. ਆਈ. ਏ. ਸਟਾਫ਼ 'ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਸੀ। ਉਹ ਕਈ ਮਾਮਲਿਆਂ 'ਚ ਭਗੌੜਾ ਸੀ। ਉਸ ਦੇ ਕਈ ਸਿਆਸੀ ਪਾਰਟੀਆਂ ਨਾਲ ਸਬੰਧ ਦੱਸੇ ਜਾ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜ਼ਰੂਰੀ ਖ਼ਬਰ : Pink Eye ਇਨਫੈਕਸ਼ਨ ਦੀ ਲਪੇਟ ’ਚ ਕਈ ਵਿਦਿਆਰਥੀ, ਸਕੂਲਾਂ ਨੇ ਜਾਰੀ ਕੀਤੀ ਐਡਵਾਈਜ਼ਰੀ
NEXT STORY