ਲੁਧਿਆਣਾ (ਗੌਤਮ): ਰੀਅਲ ਅਸਟੇਟ ਕਾਰੋਬਾਰੀ ਨੰਦਲਾਲ ਯਾਦਵ ਦੇ ਘਰ ਬਾਹਰ ਫਾਇਰਿੰਗ ਕਰਨ ਅਤੇ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਕਾਰਵਾਈ ਕਰਦੇ ਹੋਏ ਸਦਰ ਥਾਣੇ ਦੀ ਪੁਲਸ ਨੇ ਗੈਂਗਸਟਰ ਕੌਸ਼ਲ ਚੌਧਰੀ ਨੂੰ ਅਦਾਲਤ ’ਚ ਪੇਸ਼ ਕੀਤਾ ਅਤੇ ਉਸ ਨੂੰ 7 ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਮਾਪਿਆਂ ਨੇ ਚਿੱਟੇ ਖ਼ਾਤਰ ਕਬਾੜੀਏ ਨੂੰ ਵੇਚ ਦਿੱਤੀ ਔਲਾਦ ਤੇ ਫ਼ਿਰ...
ਜ਼ਿਕਰਯੋਗ ਹੈ ਕਿ ਪੁਲਸ ਨੇ ਗੈਂਗਸਟਰ ਕੌਸ਼ਲ ਚੌਧਰੀ ਨੂੰ ਗੁਰੂਗ੍ਰਾਮ (ਭੌਂਡਸੀ ਜੇਲ) ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਸੀ। ਦੋਸ਼ੀ ਨੂੰ ਲੁਧਿਆਣਾ ਪੁਲਸ ਭਾਰੀ ਪੁਲਸ ਫੋਰਸ ਨਾਲ ਲੈ ਕੇ ਆਈ ਸੀ। ਬੇਗੋਆਣਾ ਪਿੰਡ ਨੇੜੇ ਕੈਨਾਲ ਬਿਊ ਕਾਲੋਨੀ ’ਚ ਰਹਿਣ ਵਾਲੇ ਰੀਅਲ ਅਸਟੇਟ ਕਾਰੋਬਾਰੀ ਨੰਦ ਲਾਲ ਦੇ ਘਰ ਦੇ ਬਾਹਰ 2 ਮੋਟਰਸਾਈਕਲ ਸਵਾਰਾਂ ਨੇ ਫਾਇਰਿੰਗ ਕੀਤੀ। ਉਨ੍ਹਾਂ ਨੇ 20 ਗੋਲੀਆਂ ਚਲਾਈਆਂ ਅਤੇ ਜਾਂਦੇ ਸਮੇਂ ਉਨ੍ਹਾਂ ਦੇ ਘਰ ਦੇ ਬਾਹਰ ਕੌਸ਼ਲ ਚੌਧਰੀ ਦੇ ਨਾਂ ’ਤੇ ਫਿਰੌਤੀ ਦਾ ਨੋਟ ਸੁੱਟ ਦਿੱਤਾ। ਕਾਰੋਬਾਰੀ ਦੇ ਘਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਵੀ ਟੁੱਟ ਗਏ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਸੂਚਨਾ ਮਿਲਣ ’ਤੇ ਸਦਰ ਥਾਣੇ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕੀਤੀ, ਜਿਸ ਤੋਂ ਪਤਾ ਲੱਗਾ ਕਿ ਫਾਇਰਿੰਗ ਬਿਨਾਂ ਨੰਬਰ ਪਲੇਟ ਵਾਲੇ ਮੋਟਰਸਾਈਕਲ ’ਤੇ ਸਵਾਰ ਨਕਾਬਪੋਸ਼ ਵਿਅਕਤੀਆਂ ਵਲੋਂ ਕੀਤੀ ਗਈ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਗੋਲੀਬਾਰੀ ਤੋਂ ਬਾਅਦ, ਨਕਾਬਪੋਸ਼ ਵਿਅਕਤੀ ਬਿਨਾਂ ਨੰਬਰ ਪਲੇਟ ਦੇ ਮੋਟਰਸਾਈਕਲ ’ਤੇ ਜੀ. ਐੱਨ. ਈ. ਕਾਲਜ ਵੱਲ ਭੱਜ ਗਏ, ਜੋ ਲੋਹਾਰਾ ਸਾਈਂ ਤੋਂ ਗੋਲੀਬਾਰੀ ਕਰਨ ਲਈ ਆਏ ਸਨ। ਪੁਲਸ ਨੇ ਘਟਨਾ ਸਥਾਨ ਤੋਂ ਲਗਭਗ 16 ਖਾਲੀ ਖੋਲ ਅਤੇ ਇਕ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤਾ। ਸੀ. ਸੀ. ਟੀ. ਵੀ. ਕੈਮਰਿਆਂ ਨੂੰ ਸਕੈਨ ਕਰਨ ਤੋਂ ਮਹੱਤਵਪੂਰਨ ਜਾਣਕਾਰੀ ਮਿਲੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਦਲੀਆਂ Milk Products ਦੀਆਂ ਕੀਮਤਾਂ! ਜਾਣੋ ਕਿੰਨਾ ਹੋਇਆ ਵਾਧਾ
ਪੁਲਸ ਅਨੁਸਾਰ ਨੰਦ ਲਾਲ 2006 ’ਚ ਸੂਬੇਦਾਰ ਦੇ ਅਹੁਦੇ ਨਾਲ ਫ਼ੌਜ ਤੋਂ ਸੇਵਾਮੁਕਤ ਹੋਇਆ ਸੀ ਅਤੇ ਬਾਅਦ ਵਿਚ ਜਾਇਦਾਦ ਦਾ ਕਾਰੋਬਾਰ ਕਰਨ ਲੱਗ ਪਿਆ। ਪੁਲਸ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਕੀ ਗੈਂਗਸਟਰ ਕੌਸ਼ਲ ਚੌਧਰੀ ਫਿਰੌਤੀ ਦੀ ਮੰਗ ’ਚ ਸ਼ਾਮਲ ਹੈ ਜਾਂ ਕੀ ਫਿਰੌਤੀ ਦੀ ਮੰਗ ਸਿਰਫ਼ ਉਸ ਦੇ ਨਾਂ ’ਤੇ ਕੀਤੀ ਗਈ ਸੀ। ਮਾਮਲੇ ਦੀ ਜਾਂਚ ਕਰ ਰਹੀ ਪੁਲਸ ਦੋਸ਼ੀ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ ਅਤੇ ਹੋਰ ਗੈਂਗਸਟਰਾਂ ਨਾਲ ਉਸ ਦੇ ਸਬੰਧਾਂ ਦੀ ਵੀ ਜਾਂਚ ਕਰ ਰਹੀ ਹੈ।
ਆਦਿੱਤਿਆ ਉੱਪਲ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਾ ਸੰਭਾਲਿਆ ਆਹੁਦਾ
NEXT STORY