ਤਰਨਤਾਰਨ (ਰਮਨ) : ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਜੋ ਸਿਰਫ ਨਾਂ ਦੀ ਹੀ ਜੇਲ੍ਹ ਹੈ। ਇਸ 'ਚ ਮੌਜੂਦ ਖ਼ਤਰਨਾਕ ਗੈਂਗਸਟਰ ਅਤੇ ਦੇਸ਼ ਵਿਰੋਧੀ ਅਨਸਰਾਂ ਵੱਲੋਂ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ। ਇਸ ਦੀ ਇੱਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ, ਜਦੋਂ ਨਾਮੀਂ ਗੈਂਗਸਟਰ ਲਖਬੀਰ ਲੰਡਾ ਦੇ ਖ਼ਾਸਮ-ਖ਼ਾਸ ਸਾਥੀ ਅਰਸ਼ਦੀਪ ਸਿੰਘ ਬਾਠੀ ਪਾਸੋਂ ਮੋਬਾਇਲ ਫੋਨ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਕੇਂਦਰੀ ਜੇਲ੍ਹ ਅੰਦਰੋਂ ਰੋਜ਼ਾਨਾ ਮੋਬਾਇਲ ਫੋਨ, ਹਥਿਆਰ, ਨਸ਼ੀਲੇ ਪਦਾਰਥ ਬਰਾਮਦ ਹੋਣ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਜੇਲ੍ਹ 'ਚ ਮੌਜੂਦ ਖ਼ਤਰਨਾਕ ਅਪਰਾਧੀਆਂ ਵੱਲੋਂ ਆਪਣਾ ਨੈੱਟਵਰਕ ਲਗਾਤਾਰ ਜਾਰੀ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਰਾਤੀਂ ਸੁੱਤੇ ਪਏ ਟੱਬਰ ਨਾਲ ਵਾਪਰ ਗਿਆ ਵੱਡਾ ਭਾਣਾ, ਕੀ ਪਤਾ ਸੀ ਇੰਨੀ ਮਾੜੀ ਚੜ੍ਹੇਗੀ ਸਵੇਰ (ਤਸਵੀਰਾਂ)
ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਸਹਾਇਕ ਸੁਪਰੀਡੈਂਟ ਸੁਸ਼ੀਲ ਕੁਮਾਰ ਵੱਲੋਂ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਅਰਸ਼ਦੀਪ ਸਿੰਘ ਬਾਠੀ ਪੁੱਤਰ ਨਿਸ਼ਾਨ ਸਿੰਘ ਨਿਵਾਸੀ ਪਿੰਡ ਰਸੂਲਪੁਰ ਜ਼ਿਲ੍ਹਾ ਤਰਨਤਾਰਨ ਤੋਂ ਇਕ ਟੱਚ ਸਕਰੀਨ ਮੋਬਾਇਲ ਸਮੇਤ ਸਿਮ ਬਰਾਮਦ ਕੀਤਾ ਗਿਆ। ਅਰਸ਼ਦੀਪ ਦੇ ਖ਼ਿਲਾਫ਼ ਕਤਲ, ਨਸ਼ੀਲੇ ਪਦਾਰਥਾਂ ਅਤੇ ਅਸਲਾ ਐਕਟ ਤਹਿਤ ਵੱਖ-ਵੱਖ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ : ਪਾਕਿ ਤੋਂ ਮੰਗਵਾਈ 60 ਕਰੋੜ ਦੀ ਹੈਰੋਇਨ ਅੱਗੇ ਸਪਲਾਈ ਕਰਨ ਦੀ ਤਾਕ 'ਚ ਸੀ 2 ਤਸਕਰ, ਹੋਏ ਗ੍ਰਿਫ਼ਤਾਰ
ਉਹ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਖ਼ਾਸਮ-ਖ਼ਾਸ ਵੀ ਹੈ। ਇਸ ਸਬੰਧੀ ਐੱਸ. ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰੀਡੈਂਟ ਵੱਲੋਂ ਦਿੱਤੇ ਬਿਆਨਾਂ ਹੇਠ ਥਾਣਾ ਗੋਇੰਦਵਾਲ ਸਾਹਿਬ ਵਿਖੇ ਅਰਸ਼ਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦੇ ਦਾਗੀ ਅਫ਼ਸਰਾਂ ਨੂੰ ਲੈ ਕੇ ਹਾਈ ਕੋਰਟ ਸਖ਼ਤ, ਮੰਗੇ ਵੇਰਵੇ
NEXT STORY