ਜਲੰਧਰ— ਜਲੰਧਰ ਤੋਂ ਵੈਸਟ ਹਲਕੇ ਦੇ ‘ਆਪ’ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੁਰਗੇ ਦੇ ਨਾਮ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੁਰਗੇ ਵੱਲੋਂ ਇਹ ਧਮਕੀ ਫੋਨ ਜ਼ਰੀਏ ਦਿੱਤੀ ਗਈ ਹੈ। ਸਾਥੀ ਨੇ ਵਟਸਐਪ ’ਤੇ ਫੋਨ ਕਰਕੇ ਫਿਰੌਤੀ ਦੀ ਮੰਗ ਨਾ ਕਰਦੇ ਹੋਏ ਸਿੱਧੀ ਧਮਕੀ ਦਿੰਦੇ ਹੋਏ ਕਿਹਾ ਹੈ ਕਿ ਉਹ ਇਕ ਸਾਬਕਾ ਵਿਧਾਇਕ ਦੇ ਕੰਮ ’ਚ ਅੜਿੱਕਾ ਨਾ ਪਾਵੇ ਨਹੀਂ ਤਾਂ ਰਸਤੇ ਤੋਂ ਹਟਾ ਦਿੱਤਾ ਜਾਵੇਗਾ।
ਧਮਕੀ ਦੇਣ ਵਾਲੇ ਗੁਰਗੇ ਨੇ ਕਿਹਾ ਕਿ ਸ਼ੀਤਲ ਅੰਗੁਰਾਲ ਦੇ ਨਾਲ ਉਸ ਦੇ ਪਰਿਵਾਰ ਨੂੰ ਵੀ ਮਾਰ ਦਿੱਤਾ ਜਾਵੇਗਾ। ਪਹਿਲਾਂ ਸ਼ੀਤਲ ਅੰਗੁਰਾਲ ਨੇ ਪਹਿਲੀ ਕਾਲ ਨੂੰ ਇਗਨੌਰ ਕੀਤਾ ਪਰ ਉਸੇ ਨੰਬਰ ਤੋਂ ਫਿਰ ਵਟਸਐਪ ’ਤੇ ਵਾਰ-ਵਾਰ ਧਮਕੀ ਭਰੇ ਫੋਨ ਆਉਣ ਲੱਗ ਗਏ। ਇਸ ਦੇ ਬਾਅਦ ਮਾਮਲਾ ਡੀ. ਜੀ. ਪੀ. ਦੇ ਧਿਆਨ ’ਚ ਲਿਆਂਦਾ ਗਿਆ, ਜਿਸ ਤੋਂ ਬਾਅਦ ਪੁਲਸ ਕਮਿਸ਼ਨਰ ਨੇ ਕੇਸ ਦਰਜ ਕਰ ਦਿੱਤਾ ਅਤੇ ਉਸ ਨੰਬਰ ਨੂੰ ਟਰੇਸ ਕੀਤਾ ਜਾ ਰਿਹਾ ਹੈ। ਧਮਕੀ ਮਿਲਣ ਦੀ ਖ਼ਬਰ ਤੋਂ ਬਾਅਦ ਪੁਲਸ ਮਹਿਕਮੇ ’ਚ ਹੜਕੰਪ ਮਚ ਗਿਆ। ਉਥੇ ਹੀ ਤੁਰੰਤ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ ਅਤੇ ਨਾਲ ਹੀ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ। ਉਥੇ ਹੀ ਵਿਧਾਇਕ ਸ਼ੀਤਲ ਅੰਗੁਰਾਲ ਦਾ ਕਹਿਣਾ ਹੈ ਕਿ ਸਿਆਸੀ ਦੁਸ਼ਮਣਾਂ ਨੇ ਇਹ ਕੰਮ ਕਰਵਾਇਆ ਹੈ। ਫਿਲਹਾਲ ਪੁਲਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਮੁਤਾਬਕ ਡੀ. ਸੀ. ਪੀ. ਜਸਕਿਰਨਜੀਤ ਸਿੰਘ ਤੇਜਾ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਪਤਾ ਲੱਗਾ ਹੈ ਕਿ ਮਾਮਲਾ ਸਿਆਸਤ ਨਾਲ ਜੁੜਿਆ ਹੋਇਆ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ 9 ਸਾਲਾ ਧੀ ਨੂੰ ਰੂਹ ਕੰਬਾਊ ਮੌਤ ਦੇਣ ਮਗਰੋਂ ਫਾਹੇ ਲਾਇਆ ਪੁੱਤ, ਫਿਰ ਮਾਂ ਨੇ ਕੀਤੀ ਖ਼ੁਦਕੁਸ਼ੀ
ਕੇ. ਡੀ. ਭੰਡਾਰੀ ਤੇ ਕਾਂਗਰਸੀ ਆਗੂ ਮੇਜਰ ਸਿੰਘ ਨੂੰ ਵੀ ਮਿਲ ਚੁੱਕੀਆਂ ਨੇ ਧਮਕੀਆਂ
ਇਸ ਤੋਂ ਪਹਿਲਾਂ ਵਿਧਾਇਕ ਕੇ. ਡੀ. ਭੰਡਾਰੀ ਅਤੇ ਹੋਰ ਕਾਂਗਰਸ ਨੇਤਾ ਮੇਜਰ ਸਿੰਘ ਵੀ ਗੈਂਗਸਟਰ ਗੋਲਡੀ ਬਰਾੜ ਦੇ ਸਾਥੀ ਨੇ ਫੋਨ ਕੀਤਾ ਸੀ। ਫੋਨ ਕਰਨ ਵਾਲੇ ਨੇ ਫਿਰੌਤੀ ਮੰਗੀ ਸੀ। ਭੰਡਾਰੀ ਦੇ ਮਾਮਲੇ ’ਚ ਪੁਲਸ ਨੇ ਦੋਸ਼ੀ ਗਿ੍ਰਫ਼ਤਾਰ ਕਰ ਲਿਆ ਸੀ ਪਰ ਕਾਂਗਰਸ ਨੇਤਾ ਦੇ ਮਾਮਲੇ ’ਚ ਅਜੇ ਤੱਕ ਜਾਂਚ ਚੱਲ ਰਹੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ’ਚ ਗੈਂਗਸਟਰਾਂ ਵੱਲੋਂ ਧਮਕੀਆਂ ਦੇਣ ਦਾ ਦੌਰ ਸ਼ੁਰੂ ਹੋ ਗਿਆ ਹੈ। ਸ਼ਹਿਰ ਦੇ ਕਈ ਹੋਰ ਵੀ ਪ੍ਰਸਿੱਧ ਲੋਕਾਂ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਚੁੱਕੀਆਂ ਹਨ।
ਇਹ ਵੀ ਪੜ੍ਹੋ: ਆਦਮਪੁਰ 'ਚ ਵੱਡੀ ਵਾਰਦਾਤ, 8 ਮਹੀਨੇ ਦੀ ਬੱਚੀ ਦਾ ਗਲਾ ਘੁੱਟ ਕੇ ਕੀਤਾ ਕਤਲ, ਝਾੜੀਆਂ 'ਚ ਸੁੱਟੀ ਲਾਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਵਿਧਾਨ ਸਭਾ ਜਲਦ ਹੋਵੇਗੀ ਪੇਪਰ ਮੁਕਤ, ਵਿਧਾਇਕਾਂ ਦੇ ਮੇਜ਼ਾਂ 'ਤੇ ਲੱਗਣਗੇ ਕੰਪਿਊਟਰ
NEXT STORY