ਖਰੜ (ਸ਼ਸ਼ੀ) : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਵੀਰਵਾਰ ਭਾਰੀ ਸੁਰੱਖਿਆ ਪ੍ਰਬੰਧਾਂ ਅਧੀਨ ਖਰੜ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਸ ਦੇ ਪਹਿਲਾਂ ਦਿੱਤੇ ਪੁਲਸ ਰਿਮਾਂਡ ਵਿਚ ਵਾਧਾ ਕਰਦੇ ਹੋਏ ਉਸ ਨੂੰ ਚਾਰ ਦਿਨਾਂ ਦੇ ਹੋਰ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸੀ. ਆਈ. ਏ. ਸਟਾਫ ਖਰੜ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਖਰੜ ਸਦਰ ਥਾਣੇ ਵਿਚ ਦਰਜ ਐੱਫ. ਆਈ. ਆਰ. ਨੰਬਰ-115 ਅਧੀਨ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਪਹਿਲਾਂ ਉਸ ਨੂੰ 10 ਦਿਨਾਂ ਦੇ ਪੁਲਸ ਰਿਮਾਂਡ ਵਿਚ ਭੇਜਿਆ ਗਿਆ ਸੀ, ਜੋ ਅੱਜ ਸਮਾਪਤ ਹੋ ਗਿਆ ਸੀ ਅਤੇ ਹੁਣ ਉਸ ਨੂੰ ਦੁਬਾਰਾ ਚਾਰ ਦਿਨ੍ਹਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪਹਿਲਾਂ ਧੀ ਨੂੰ ਦਿੱਤਾ ਧੱਕਾ, ਫਿਰ ਚਾਰ ਸਾਲ ਦੇ ਪੁੱਤ ਨੂੰ ਕਲਾਵੇ ’ਚ ਲੈ ਕੇ ਮਾਂ ਨੇ ਨਹਿਰ ’ਚ ਮਾਰ ਦਿੱਤੀ ਛਾਲ
ਅਦਾਲਤ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪੁਲਸ ਰਿਮਾਂਡ ਮੰਗਦੇ ਹੋਏ ਸਰਕਾਰੀ ਪੱਖ ਵਲੋਂ ਕਿਹਾ ਗਿਆ ਕਿ ਅਜੇ ਪੁਲਸ ਵਲੋਂ 5 ਪਿਸਤੌਲ ਹੋਰ ਬਰਾਮਦ ਕੀਤੇ ਜਾਣੇ ਹਨ ਅਤੇ ਇਸ ਕੇਸ ਵਿਚ ਹੋਰ ਮੁਲਜ਼ਮਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਜਾਣੀ ਹੈ।
ਇਹ ਵੀ ਪੜ੍ਹੋ : 30 ਸਾਲ ਪਹਿਲਾਂ ਦੋ ਨੌਜਵਾਨਾਂ ਦਾ ਝੂਠਾ ਮੁਕਾਬਲਾ ’ਚ ਕਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਅਦਾਲਤ ਨੇ ਦਿੱਤੀ ਮਿਸਾਲੀ ਸਜ਼ਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਇਸ਼ਕ ’ਚ ਅੰਨ੍ਹੀ ਤਿੰਨ ਬੱਚਿਆਂ ਦੀ ਮਾਂ ਨੇ ਪ੍ਰੇਮੀ ਨਾਲ ਮਿਲ ਚਾੜ੍ਹ ’ਤਾ ਚੰਨ, ਕਰਤੂਤ ਸੁਣ ਹੋਵੋਗੇ ਹੈਰਾਨ
NEXT STORY