ਚੰਡੀਗੜ੍ਹ : ਮਰਹੂਮ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਲਾਰੈਂਸ ਬਿਸ਼ਨੋਈ ਨੂੰ ਇਕ ਵਾਰ ਫਿਰ ਅਦਾਲਤ 'ਚ ਪੇਸ਼ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਲਾਰੈਂਸ ਬਿਸ਼ਨੋਈ ਨੂੰ ਖਰੜ ਪੁਲਸ ਵੱਲੋਂ ਅਸਲਾ ਐਕਟ ਕੇਸ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਇਸ ਦੌਰਾਨ ਅਦਾਲਤ ਨੇ ਲਾਰੈਂਸ ਬਿਸ਼ਨੋਈ ਦਾ 10 ਦਿਨ ਦਾ ਪੁਲਸ ਰਿਮਾਂਡ ਦਿੱਤਾ ਹੈ।
ਇਹ ਵੀ ਪੜ੍ਹੋ : ਅਮਨ ਅਰੋੜਾ ਵੱਲੋਂ ਪੁੱਡਾ ਭਵਨ 'ਚ ਚੈਕਿੰਗ, ਕੰਮ ਪ੍ਰਤੀ ਢਿੱਲਮੱਠ ਕਰਨ ਵਾਲੇ ਅਧਿਕਾਰੀਆਂ ਨੂੰ ਲੈ ਕੇ ਕਹੀ ਵੱਡੀ ਗੱਲ
ਪੰਜਾਬ ਪੁਲਸ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ 'ਤੇ ਵੱਖ-ਵੱਖ ਮਾਮਲਿਆਂ 'ਚ ਲਗਾਤਾਰ ਪੁੱਛਗਿੱਛ ਕਰ ਰਹੀ ਹੈ ਅਤੇ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲਸ ਨੂੰ ਰਿਮਾਂਡ 'ਤੇ ਦਿੱਤਾ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੋਹਾਲੀ ਅਦਾਲਤ ਨੇ ਸੋਹਾਣਾ ਪੁਲਸ ਦੀ ਰਿਮਾਂਡ ਅਰਜ਼ੀ ਰੱਦ ਕਰ ਦਿੱਤੀ ਸੀ ਅਤੇ ਸੋਹਾਣਾ ਥਾਣੇ ਅਧੀਨ ਪੈਂਦੇ ਸੈਕਟਰ 80 ਵਿੱਚ ਇੱਕ ਮਾਈਕ੍ਰੋ ਬਰੂਅਰੀ ਵਿੱਚ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਲਾਰੈਂਸ ਦਾ ਰਿਮਾਂਡ ਮੰਗਿਆ ਗਿਆ ਸੀ।
ਮੁੱਖ ਮੰਤਰੀ ਵੱਲੋਂ ਸੈਰ-ਸਪਾਟਾ ਕੇਂਦਰ ਵਜੋਂ ਬਠਿੰਡਾ ਨੂੰ ਉਭਾਰਨ ਲਈ ਝੀਲਾਂ ਦਾ ਮੁਕੰਮਲ ਕਾਇਆ-ਕਲਪ ਕਰਨ ਦਾ ਐਲਾਨ
NEXT STORY