ਨੈਸ਼ਨਲ ਡੈਸਕ : ਮਸ਼ਹੂਰ ਪੰਜਾਬੀ ਗਾਇਕ ਮੂਸੇਵਾਲਾ ਕਤਲਕਾਂਡ ਮਾਮਲੇ ’ਚ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਤਿਹਾੜ ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਪੁਲਸ ਨੇ ਰਿਮਾਂਡ ’ਤੇ ਲੈ ਲਿਆ ਹੈ। ਦਿੱਲੀ ਪੁਲਸ ਦਾ ਸਪੈਸ਼ਲ ਸੈੱਲ 5 ਦਿਨ ਤਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਬਿਸ਼ਨੋਈ ਤੋਂ ਪੁੱਛਗਿੱਛ ਕਰੇਗਾ।
ਇਹ ਵੀ ਪੜ੍ਹੋ : ਦਿੱਲੀ ਦੇ ਸਿਹਤ ਮੰਤਰੀ ਜੈਨ ਦੀ ਗ੍ਰਿਫ਼ਤਾਰੀ ’ਤੇ ਸੁਖਪਾਲ ਖਹਿਰਾ ਦਾ ਟਵੀਟ, ਕਹੀ ਇਹ ਗੱਲ
ਜ਼ਿਕਰਯੋਗ ਹੈ ਿਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਤੇ ਗੋਲਡੀ ਬਰਾੜ ਵੱਲੋਂ ਲੈ ਲਈ ਗਈ ਸੀ। ਬੀਤੇ ਦਿਨ ਪੰਜਾਬ ਪੁਲਸ ਵੱਲੋਂ ਐਨਕਾਊਂਟਰ ਕਰਨ ਦੇ ਡਰੋਂ ਲਾਰੈਂਸ ਬਿਸ਼ਨੋਈ ਨੇ ਐੱਨ. ਆਈ. ਏ. ਕੋਰਟ ’ਚ ਪਟੀਸ਼ਨ ਪਾਈ ਸੀ ਪਰ ਕੋਰਟ ਨੇ ਉਸ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਮਗਰੋਂ ਬਿਸ਼ਨੋਈ ਨੇ ਦਿੱਲੀ ਹਾਈਕੋਰਟ ਦਾ ਰੁਖ਼ ਕੀਤਾ ਸੀ ਤੇ ਸੁਰੱਖਿਆ ’ਚ ਵਾਧੇ ਦੀ ਮੰਗ ਕੀਤੀ ਸੀ।
ਗੈਂਗਵਾਰ ਦਾ ਗੜ੍ਹ ਬਣਿਆ ਪੰਜਾਬ, ਅੱਗੇ ਵੱਧਣ ਦੀ ਹੋੜ ਵਿਚ ਕਤਲੇਆਮ ਕਰ ਰਹੇ ਗੈਂਗਸਟਰ
NEXT STORY