ਬਠਿੰਡਾ (ਵਰਮਾ)- ਕੇਂਦਰੀ ਜੇਲ੍ਹ ਬਠਿੰਡਾ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬੁੱਧਵਾਰ ਨੂੰ ਜੈਪੁਰ ਪੁਲਸ ਨੇ ਪ੍ਰੋਡਕਸ਼ਨ ਵਾਰੰਟ ’ਤੇ ਹਿਰਾਸਤ ਵਿਚ ਲੈ ਲਿਆ। ਜੈਪੁਰ ਥਾਣਾ ਜਵਾਹਰ ਸਰਕਲ ’ਚ ਬਿਸ਼ਨੋਈ ਦੇ ਖ਼ਿਲਾਫ਼ ਪੁਲਸ ਨੇ ਧਾਰਾ 307 ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਗੱਲ ਦੀ ਪੁਸ਼ਟੀ ਐੱਸ. ਐੱਸ. ਪੀ. ਜੇ. ਏਲਨਚੇਜ਼ੀਅਨ ਨੇ ਕੀਤੀ।
ਇਹ ਵੀ ਪੜ੍ਹੋ: ਦੁਖ਼ਦਾਈ ਖ਼ਬਰ: ਸੁਨਹਿਰੀ ਭਵਿੱਖ ਲਈ ਇੱਕ ਮਹੀਨਾ ਪਹਿਲਾਂ ਕੈਨੇਡਾ ਗਏ 27 ਸਾਲਾ ਭਾਰਤੀ ਗੱਭਰੂ ਦੀ ਮੌਤ
ਗੈਂਗਸਟਰ ਬਿਸ਼ਨੋਈ ’ਤੇ ਜੈਪੁਰ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਮਾਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਹੈ। ਉਪਰੋਕਤ ਮਾਮਲਾ ਦਰਜ ਕਰਨ ਤੋਂ ਬਾਅਦ ਜੈਪੁਰ ਪੁਲਸ ਦੋਸ਼ੀ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਲਈ ਪਿਛਲੇ ਕੁਝ ਦਿਨਾਂ ਤੋਂ ਕਾਰਵਾਈ ਚਲਾ ਰਹੀ ਸੀ, ਜਿਸ ਕਾਰਨ ਜੈਪੁਰ ਪੁਲਸ ਦੀ ਏ ਟੀਮ ਮੰਗਲਵਾਰ ਦੇਰ ਸ਼ਾਮ ਬਠਿੰਡਾ ਪਹੁੰਚੀ ਅਤੇ ਬੁੱਧਵਾਰ ਸਵੇਰੇ 10 ਵਜੇ ਗੈਂਗਸਟਰ ਬਿਸ਼ਨੋਈ ਨੂੰ ਕੇਂਦਰੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਹਿਰਾਸਤ ’ਚ ਲੈ ਕੇ ਜੈਪੁਰ ਲਈ ਰਵਾਨਾ ਹੋ ਗਈ।
ਇਹ ਵੀ ਪੜ੍ਹੋ: ਅਮਰੀਕੀ ਰਾਸ਼ਟਰਪਤੀ ਚੋਣ : ਭਾਰਤੀ ਮੂਲ ਦੀ ਨਿੱਕੀ ਹੇਲੀ ਨੇ ਪੇਸ਼ ਕੀਤੀ ਦਾਅਵੇਦਾਰੀ, ਡੋਨਾਲਡ ਟਰੰਪ ਨੂੰ ਦੇਵੇਗੀ ਚੁਣੌਤੀ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਗਰਕ ਚੁੱਕੀ ਇਨਸਾਨੀਅਤ : 2000 ਰੁਪਏ ਲਈ 3 ਦੋਸਤਾਂ ਨੇ ਕਰ ਦਿੱਤਾ ਨੌਜਵਾਨ ਦਾ ਕਤਲ
NEXT STORY