ਮੋਗਾ (ਗੋਪੀ ਰਾਊਕੇ, ਕਸ਼ਿਸ਼ ਸਿੰਗਲਾ) : ਪਾਕਿਸਤਾਨੀ ਗੈਂਗਸਟਰ ਵੱਲੋਂ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੂੰ ਫੋਨ ਕਰਕੇ ਧਮਕੀ ਦਿੱਤੀ ਗਈ ਹੈ। ਕਾਂਗਰਸੀ ਆਗੂ ਨੇ ਆਖਿਆ ਕਿ ਉਸ ਨੇ ਇਸ ਸਬੰਧੀ ਪੁਲਸ ਨੂੰ ਇਤਲਾਹ ਦੇ ਦਿੱਤੀ ਹੈ। ਉਥੇ ਹੀ ਕਮਲਜੀਤ ਬਰਾੜ ਨੇ ਅੱਗੇ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਗੈਂਗਸਟਰ ਸ਼ਹਿਜ਼ਾਦ ਭੱਟੀ ਨੇ ਫੋਨ 'ਤੇ ਅਤੇ ਫਿਰ ਵੀਡੀਓ ਕਾਲ ਕਰਕੇ ਆਖਿਆ ਕਿ ਉਹ ਆਪਣੇ ਸਿਆਸੀ ਵਿਰੋਧੀ ਨਾਲ ਮਾਮਲਾ ਨਬੇੜੇ ਨਹੀਂ ਤਾਂ ਨਤੀਜੇ ਭੁਗਤਣੇ ਪੈਣਗੇ।
ਇਹ ਵੀ ਪੜ੍ਹੋ : 3 ਕਰੋੜ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ, ਪੰਜਾਬ ਸਰਕਾਰ ਨੇ ਦਿੱਤੀ ਪ੍ਰਵਾਨਗੀ
ਉਨ੍ਹਾਂ ਨੇ ਇਕ ਵੀਡੀਓ ਰਿਕਾਰਡਿੰਗ ਕੀਤੀ ਹੈ। ਥਾਣਾ ਨਿਹਾਲ ਸਿੰਘ ਵਾਲਾ ਦੇ ਮੁਖੀ ਪੂਰਨ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਬਕਾ ਕਾਂਗਰਸ ਆਗੂ ਕਮਲਜੀਤ ਸਿੰਘ ਬਰਾੜ ਵੱਲੋਂ ਅਜੇ ਕੋਈ ਸ਼ਿਕਾਇਤ ਪ੍ਰਾਪਤ ਨਹੀਂ ਹੋਈ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਕਮਲਜੀਤ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਦਾ ਪਿਛਲੇ ਚਾਰ ਮਹੀਨਿਆਂ ਤੋਂ ਮਸਲਾ ਲਾਇਸੰਸ ਰੀਨਿਊ ਨਹੀਂ ਹੋਇਆ, ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੂੰ ਸੁਰੱਖਿਆ ਨਹੀਂ ਦੇਣੀ ਤਾਂ ਘੱਟੋ ਘੱਟ ਉਨ੍ਹਾਂ ਦਾ ਅਸਲਾ ਲਾਇਸੰਸ ਜ਼ਰੂਰ ਰੀਨਿਊ ਕੀਤਾ ਜਾਵੇ।
ਇਹ ਵੀ ਪੜ੍ਹੋ : ਕਾਂਗਰਸ 'ਚੋਂ ਮੁਅੱਤਲ ਕੀਤੇ ਜਾਣ ਮਗਰੋਂ ਭਾਜਪਾ ਦੇ ਵੱਡੇ ਆਗੂ ਨੂੰ ਮਿਲੇ ਨਵਜੋਤ ਸਿੱਧੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਡਾਕਟਰ ਤੇ ਉਸ ਦੇ ਸਾਥੀ ਨੂੰ ਟੱਕਰ ਮਾਰਨ ਵਾਲੇ ਕਾਰ ਚਾਲਕ ਨੂੰ ਡੇਢ ਸਾਲ ਦੀ ਕੈਦ
NEXT STORY