ਮੋਹਾਲੀ/ਖਰੜ (ਪਰਦੀਪ, ਸੰਦੀਪ, ਸ਼ਸ਼ੀ) : ‘ਗੈਂਗਸਟਰ ਸੰਪਤ ਨਹਿਰਾ ਗੈਂਗ ਦੇ 5 ਮੈਂਬਰਾਂ ਨੂੰ ਕ੍ਰਾਈਮ ਬ੍ਰਾਂਚ ਨੇ ਗ੍ਰਿਫਤਾਰ ਕੀਤਾ ਹੈ। ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਪੁਲਸ ਨੇ 1.32 ਬੋਰ ਦਾ ਪਿਸਤੌਲ, 5 ਜਿੰਦਾ ਕਾਰਤੂਸ ਅਤੇ ਬੰਦੂਕ ਦੀ ਨੋਕ ’ਤੇ ਲੁੱਟੀ ਹੋਈ ਬ੍ਰੀਜ਼ਾ ਕਾਰ ਬਰਾਮਦ ਕੀਤੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਵਿਕਾਸ ਉਰਫ਼ ਬੰਟੀ ਵਾਸੀ ਰੂਪਨਗਰ, ਜੈਸੀਨ ਅਖ਼ਤਰ ਵਾਸੀ ਜਲੰਧਰ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਅਤੇ ਰਮਨਦੀਪ ਉਰਫ਼ ਰਮਨਾ ਵਾਸੀ ਰੂਪਨਗਰ ਵਜੋਂ ਹੋਈ ਹੈ। ਪੁਲਸ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ ’ਤੇ ਪੁਲਸ ਨੇ ਥਾਣਾ ਸਦਰ ਖਰੜ ਵਿਚ ਇਸ ਸਾਲ ਜਨਵਰੀ ਮਹੀਨੇ ਵਿਚ ਦਰਜ ਹੋਈ ਲੁੱਟ-ਖੋਹ ਦੀ ਵਾਰਦਾਤ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਲੁੱਟੀ ਗਈ ਕਾਰ ਵੀ ਪੁਲਸ ਨੇ ਬਰਾਮਦ ਕਰ ਲਈ ਹੈ।
ਇਹ ਵੀ ਪੜ੍ਹੋ : ਪਟਿਆਲਾ ਦੇ ਡੀ. ਐੱਸ. ਪੀ. ’ਤੇ ਜਬਰ-ਜ਼ਿਨਾਹ ਦਾ ਦੋਸ਼, ਪੀੜਤਾ ਦੇ ਖੁਲਾਸਿਆਂ ਨੇ ਉਡਾਏ ਹੋਸ਼
ਨਾਕਾ ਲਾ ਕੇ ਕੀਤਾ ਕਾਬੂ
ਐੱਸ. ਐੱਸ. ਪੀ. ਮੋਹਾਲੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਐੱਸ. ਪੀ. (ਜਾਂਚ) ਅਮਨਦੀਪ ਸਿੰਘ ਬਰਾੜ, ਡੀ. ਐੱਸ. ਪੀ. (ਜਾਂਚ) ਗੁਰਸ਼ੇਰ ਸਿੰਘ ਦੀ ਨਿਗਰਾਨੀ ਅਤੇ ਸੀ. ਆਈ. ਏ. ਇੰਚਾਰਜ ਸ਼ਿਵ ਕੁਮਾਰ ਦੀ ਦੇਖ-ਰੇਖ ’ਚ ਟੀਮ ਨੇ ਖਰੜ ਇਲਾਕੇ ’ਚ ਨਾਕਾ ਲਾ ਕੇ ਵਿਕਾਸ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ। ਵਿਕਾਸ ਤੋਂ ਪੁੱਛਗਿੱਛ ਦੇ ਆਧਾਰ ’ਤੇ ਇਹ ਗੱਲ ਸਾਹਮਣੇ ਆਈ ਕਿ ਇਸ ਸਾਲ ਜਨਵਰੀ ਮਹੀਨੇ ਉਸ ਨੇ ਆਪਣੇ ਗਿਰੋਹ ਦੇ ਮੈਂਬਰਾਂ ਗੁਰਵਿੰਦਰ ਸਿੰਘ ਅਤੇ ਰਮਨਦੀਪ ਨਾਲ ਮਿਲ ਕੇ ਮੋਰਿੰਡਾ-ਖਰੜ ਰੋਡ ’ਤੇ ਗੰਨ ਪੁਆਇੰਟ ’ਤੇ ਬ੍ਰੀਜ਼ਾ ਕਾਰ ਲੁੱਟੀ ਸੀ। ਇਸ ਘਟਨਾ ਸਬੰਧੀ ਜਨਵਰੀ ਮਹੀਨੇ ਵਿਚ ਥਾਣਾ ਸਦਰ ਖਰੜ ਵਿਚ ਕੇਸ ਵੀ ਦਰਜ ਕੀਤਾ ਗਿਆ ਸੀ। ਇਸ ਲੁੱਟ ਦੀ ਵਾਰਦਾਤ ਨੂੰ ਸੁਲਝਾਉਂਦੇ ਹੋਏ ਪੁਲਸ ਨੇ ਚੋਰੀ ਦੀ ਕਾਰ ਵੀ ਬਰਾਮਦ ਕਰ ਲਈ ਹੈ।
ਇਹ ਵੀ ਪੜ੍ਹੋ : ਰੱਖੜੀ ਬਨਵਾਉਣ ਜਾ ਰਹੇ ਇਕਲੌਤੇ ਭਰਾ ਦੀ ਹਾਦਸੇ ’ਚ ਮੌਤ, ਵੀਰ ਦੀ ਉਡੀਕ ਕਰਦੀ ਰਹਿ ਗਈ ਭੈਣ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਫਗਵਾੜਾ ’ਚ ਕਿਸਾਨਾਂ ਦੇ ਪੱਕੇ ਡੇਰੇ, ਜਲੰਧਰ-ਦਿੱਲੀ ਨੈਸ਼ਨਲ ਹਾਈਵੇਅ ਦੋਵੇਂ ਪਾਸਿਓਂ ਕੀਤਾ ਬੰਦ
NEXT STORY