ਬਠਿੰਡਾ(ਸੁਖਵਿੰਦਰ) : ਬਠਿੰਡਾ ਦੀ ਹਾਈ ਸੁਰੱਖਿਆ ਵਾਲੀ ਜੇਲ੍ਹ ਵਿਚੋਂ ਨਸ਼ਾ ਅਤੇ ਮੋਬਾਇਲ ਦੀ ਵਰਤੋਂ ਰੁਕਣ ਦਾ ਨਾਂ ਨਹੀਂ ਲੈ ਰਹੀ । ਭਾਵੇਂ ਕਿ ਜੇਲ੍ਹ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਜੇਲ੍ਹਾਂ ਨੂੰ ਨਸ਼ਾ ਅਤੇ ਮੋਬਾਇਲ ਮੁਕਤ ਬਣਾਉਣ ਦੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਹਕੀਕਤ ਕੁਝ ਹੋਰ ਬਿਆਨ ਕਰ ਰਹੀ ਹੈ । ਕੇਂਦਰੀ ਜੇਲ੍ਹ ਵਿਚ ਹੁਣ ਵੀ ਹਵਾਲਾਤੀ ਅਤੇ ਕੈਦੀ ਮੋਬਾਇਲ ਦੀ ਵਰਤੋਂ ਕਰ ਰਹੇ ਹਨ । ਬੀਤੇ ਦਿਨੀਂ ਕੇਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਗੈਂਗਸਟਰ ਸਾਰਜ ਸੰਧੂ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਫੋਟੋਆਂ ਅਪਲੋਡ ਕੀਤੀਆਂ ਗਈਆਂ ਹਨ। ਜਿਸ ਤੋਂ ਬਾਅਦ ਜੇਲ੍ਹ ਸੁਪਰਡੈਂਟ ਵੱਲੋਂ ਥਾਣਾ ਕੈਂਟ ਨੂੰ ਸ਼ਿਕਾਇਤ ਦੇ ਕਿ ਉਕਤ ਮੁਲਜ਼ਮ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਸੀ । ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੰਨਦਾਤੇ ਦੀ ਜੂਨ ਬੁਰੀ! ਤਲਵੰਡੀ ਸਾਬੋ ਤੇ ਭੀਖੀ 'ਚ ਕਰਜ਼ੇ ਤੋਂ ਪਰੇਸ਼ਾਨ 2 ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ
ਦੱਸ ਦੇਈਏ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਸੂਬੇ 'ਚ ਹਾਈ ਸਕਿਓਰਿਟੀ ਜੇਲ੍ਹਾਂ ਵਿੱਚੋਂ ਇਕ ਹੈ ਪਰ ਆਏ ਦਿਨ ਇੱਥੋਂ ਮੋਬਾਇਲ ਜਾਂ ਨਸ਼ਾਂ ਮਿਲਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਬੀਤੇ ਦਿਨੀਂ ਇਹ ਵੀ ਗੱਲ ਸਾਹਮਣੇ ਆਈ ਸੀ ਕਿ ਬਠਿੰਡਾ ਜੇਲ੍ਹ ਅੰਦਰ ਨਸ਼ੇ ਦਾ ਕਾਰੋਬਾਰ ਚੱਲ ਰਿਹਾ ਹੈ ਅਤੇ ਹਵਾਲਾਤੀਆਂ ਵੱਲੋਂ ਹੀ ਜੇਲ੍ਹ ਅੰਦਰ ਹੀ ਨਸ਼ਾ ਵੇਚਿਆ ਜਾਂਦਾ ਹੈ । ਇਸ ਤੋਂ ਪਹਿਲਾਂ ਜੇਲ੍ਹ 'ਚ ਬੰਦ 2 ਗੈਂਗਸਟਰਾਂ ਨੇ ਪੁਲਸ ਅਧਿਕਾਰੀਆਂ ਨੂੰ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਵੀ ਦਿੱਤੀਆਂ ਸਨ ਅਤੇ ਉਨ੍ਹਾਂ ਦੇ ਬੈਰਕਾਂ ਦੀ ਤਲਾਸ਼ੀ ਲੈਣ 'ਤੇ ਵੀ ਜੇਲ੍ਹ ਪ੍ਰਸ਼ਾਸਨ ਦਾ ਵਿਰੋਧ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ 'ਤੇ ਮਾਮਲੇ ਦਰਜ ਕਰਕੇ ਸਖ਼ਤ ਕਾਰਵਾਈ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਸਨ ਤੇ ਹੁਣ ਗੈਂਗਸਟਰ ਸਾਰਜ ਸੰਧੂ ਵੱਲੋਂ ਨਵਾਂ ਕਾਰਨਾਮਾ ਕੀਤਾ ਗਿਆ ਹੈ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਕੈਨੇਡਾ: ਕੁਲਤਾਰ ਸਿੰਘ ਸੰਧਵਾਂ ਨੇ ਸਰੀ 'ਚ ਪੰਜਾਬੀ ਭਾਈਚਾਰੇ ਨਾਲ ਕੀਤੀ ਮੁਲਾਕਾਤ
NEXT STORY