ਮਾਨਸਾ (ਸੰਦੀਪ ਮਿੱਤਲ) : ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਦੇ ਸ਼ੱਕ ਵਿਚ ਚਾਰਜਸ਼ੀਟ ਵਿਚ ਸ਼ਾਮਿਲ ਕੀਤੇ ਗਏ ਉਸ ਦੇ ਚਚੇਰੇ ਭਰਾ ਜਗਤਾਰ ਸਿੰਘ ਮੂਸਾ ਅਤੇ ਦੀਪਕ ਟੀਨੂੰ ਨੂੰ ਮਾਨਸਾ ਪੁਲਸ ਦੀ ਗ੍ਰਿਫ਼ਤ 'ਚੋਂ ਭਜਾਉਣ ਵਿਚ ਅਹਿਮ ਰੋਲ ਨਿਭਾਉਣ ਵਾਲੀ ਕਥਿਤ ਪ੍ਰੇਮਿਕਾ ਜਤਿੰਦਰ ਕੌਰ ਦਾ ਅੱਜ ਮਾਨਸਾ ਦੀ ਅਦਾਲਤ ਵਿਚ 18 ਅਕਤੂਬਰ ਤੱਕ ਮੁੜ ਪੁਲਸ ਰਿਮਾਂਡ ਹਾਸਿਲ ਕੀਤਾ ਗਿਆ। ਦੱਸ ਦੇਈਏ ਕਿ ਜਗਤਾਰ ਸਿੰਘ ਨੂੰ ਬੀਤੀ ਕੱਲ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਗੈਂਗਸਟਰ ਦੀ ਪ੍ਰੇਮਿਕਾ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਦੁਬਈ ਭੱਜਣ ਦੀ ਫਰਾਕ 'ਚ ਸੀ। ਹੁਣ ਪੁਲਸ ਮੂਸੇਵਾਲਾ ਕਤਲ ਕਾਂਡ ਵਿਚ ਦੋਵੇਂ ਪਾਸਿਓ ਹੋਰ ਡੂੰਘਾਈ ਨਾਲ ਪੁੱਛਗਿੱਛ ਕਰੇਗੀ। ਦੱਸਣਯੋਗ ਹੈ ਕਿ ਜਗਤਾਰ ਸਿੰਘ ਅਤੇ ਅਵਤਾਰ ਸਿੰਘ ਦੋਵੇਂ ਭਰਾਵਾਂ ਨੇ ਮੁਹਾਲੀ ਵਿਖੇ ਜੱਟ ਬੁਆਏਜ ਮਿਊਜਿਕ ਕੰਪਨੀ ਬਣਾਈ ਸੀ ਅਤੇ ਸਿੱਧੂ ਮੂਸੇਵਾਲਾ ਦਾ ਪਹਿਲਾ ਗੀਤ ਵੀ ਉਨ੍ਹਾਂ ਨੇ ਰਿਕਾਰਡ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਜਗਤਾਰ ਸਿੰਘ ਅਤੇ ਅਵਤਾਰ ਸਿੰਘ ਦਾ ਘਰ ਸਿੱਧੂ ਮੂਸੇਵਾਲਾ ਦੇ ਘਰ ਦੇ ਸਾਹਮਣੇ ਹੈ। ਜਿੱਥੇ ਉਨ੍ਹਾਂ ਨੇ ਸੀ.ਸੀ.ਟੀ.ਵੀ ਕੈਮਰੇ ਲਗਾਏ ਸਨ। ਉਨ੍ਹਾਂ ਤੇ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੇ ਜਾਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਗੈਂਗਸਟਰ ਟੀਨੂੰ ਦੇ ਮਾਮਲੇ 'ਚ ਨਵਾਂ ਖ਼ੁਲਾਸਾ, ਲਾਰੈਂਸ ਤੇ ਗੋਲਡੀ ਬਰਾੜ ਗੈਂਗ ਨੇ ਲਿਖੀ ਸੀ ਫ਼ਰਾਰ ਹੋਣ ਦੀ ਸਕ੍ਰਿਪਟ
ਦੂਜੇ ਪਾਸੇ ਜਗਤਾਰ ਸਿੰਘ ਦੀਰਜੀਤ ਕੌਰ ਨੇ ਆਪਣੇ ਪੁੱਤਰ ਨੂੰ ਬੇਕਸੂਰ ਦੱਸਦਿਆਂ ਕਿਹਾ ਕਿ ਉਸ ਨੂੰ ਬਿਨਾਂ ਮਤਲਬ ਦੇ ਇਸ ਮਾਮਲੇ ਵਿਚ ਫਸਿਆ ਜਾ ਰਿਹਾ ਹੈ। ਉਸ ਦੇ ਪੁੱਤ ਦਾ ਇਸ ਵਿਚ ਕੋਈ ਕਸੂਰ ਨਹੀਂ ਹੈ। ਉਸ ਦਾ ਕਹਿਣਾ ਹੈ ਕਿ ਪੁਲਸ ਬੇਸ਼ੱਕ ਕਿਸੇ ਵੀ ਤਰ੍ਹਾਂ ਦੀ ਕੋਈ ਜਾਂਚ ਕਰ ਲਵੇ ਉਸ ਦਾ ਪੁੱਤਰ ਬੇਕਸੂਰ ਹੋ ਕੇ ਬਾਹਰ ਨਿੱਕਲੇਗਾ। ਉਧਰ ਜਤਿੰਦਰ ਕੌਰ ਦਾ ਪੁਲਸ ਨੇ ਦੂਸਰੀ ਵਾਰ ਰਿਮਾਂਡ ਹਾਸਿਲ ਕੀਤਾ ਹੈ। ਉਸ ਤੋਂ ਮਾਨਸਾ ਪੁਲਸ ਨੇ ਦੀਪਕ ਟੀਨੂੰ ਫਰਾਰੀ ਕੇਸ ਵਿਚ ਬਹੁਤ ਕੁੱਝ ਪਤਾ ਲੱਗਣ ਦੀ ਉਮੀਦ ਹੈ। ਐਸ.ਐਸ.ਪੀ ਗੌਰਵ ਤੂਰਾ ਨੇ ਦੱਸਿਆ ਕਿ ਜਗਤਾਰ ਸਿੰਘ ਅਤੇ ਜਤਿੰਦਰ ਕੌਰ ਦਾ ਪੁਲਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਜਿਨ੍ਹਾਂ ਤੋਂ ਪੁੱਛਗਿੱਛ ਅਤੇ ਪੜਤਾਲ ਕੀਤੀ ਜਾਵੇਗੀ। ਮਾਣਯੋਗ ਅਦਾਲਤ ਨੇ ਦੋਵਾਂ ਨੂੰ 4 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਹੁਣ ਦੋਵਾਂ ਨੂੰ ਪੁੱਛਗਿਛ ਤੋਂ ਬਾਅਦ 18 ਅਕਤੂਬਰ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਇਹ ਵੀ ਗੱਲ ਚਰਚਾ 'ਚ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਖ਼ਾਸਮ-ਖਾਸ ਵਿਦੇਸ਼ ਭੱਜਣ 'ਚ ਵੀ ਕਾਮਯਾਬ ਹੋ ਗਿਆ ਹੈ। ਜਿਸ ਦਾ ਸਾਰੀ ਸਾਜ਼ਿਸ਼ ਲਾਰੈਂਸ ਤੇ ਗੋਲਡੀ ਬਰਾੜ ਗੈਂਗ ਨੇ ਕੀਤੀ ਅਤੇ 4 ਮਾਡਿਊਲਾਂ ਨੇ ਇਸ 'ਚ ਅਹਿਮ ਰੋਲ ਨਿਭਾਇਆ ਸੀ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪਤੀ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼, ਪਤਨੀ ਤੇ ਪਰਿਵਾਰ ਖ਼ਿਲਾਫ ਮਾਮਲਾ ਦਰਜ
NEXT STORY