ਨਵਾਂਸ਼ਹਿਰ (ਮਨੋਰੰਜਨ) : ਨਵਾਂਸ਼ਹਿਰ ਪੁਲਸ ਨੇ ਤਿੰਨ ਗੈਂਗਸਟਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਅਸਲਾ ਤੇ ਤਿੰਨ ਖੋਹੀਆਂ ਗਈਆਂ ਕਾਰਾ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਚੋਂ ਦੋ ਕਾਰਾਂ ਕਥਿਤ ਮੁਲਜ਼ਮ ਨੇ ਪਿਸਤੌਲ ਦੀ ਨੋਕ ’ਤੇ ਨਵਾਂਸ਼ਹਿਰ ਇਲਾਕੇ ਤੋਂ ਕੁਝ ਦਿਨ ਪਹਿਲਾਂ ਖੋਹੀਆਂ ਸਨ। ਮੁਲਜ਼ਮਾਂ ਨੇ ਕਬੂਲ ਕੀਤਾ ਹੈ ਕਿ ਉਹ ਇਨ੍ਹਾਂ ਕਾਰਾਂ ਦੀ ਮਦਦ ਨਾਲ ਹੁਸ਼ਿਆਰਪੁਰ ਜ਼ਿਲ੍ਹੇ ਦੇ ਦੋ ਨੌਜਵਾਨਾਂ ਦਾ ਕਤਲ ਕਰਨਾ ਚਾਹੁੰਦੇ ਸਨ। ਪੁਲਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ’ਚ ਖ਼ੌਫਨਾਕ ਵਾਰਦਾਤ, ਭਰਾ ਵਲੋਂ ਨੌਜਵਾਨ ਭੈਣ ਦਾ ਬੇਰਹਿਮੀ ਨਾਲ ਕਤਲ
ਐੱਸ. ਐੱਸ. ਪੀ. ਅਲਕਾ ਮੀਨਾ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਕੁਲਜੀਤ ਸਿੰਘ ਦੀ ਅਗਵਾਈ ਵਿਚ ਪੁਲਸ ਟੀਮ ਨੇ ਬਾਈਪਾਸ ਮਹਾਲੋ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਚਿੱਟੇ ਰੰਗ ਦੀ ਵਰਨਾ ਕਾਰ ਨੂੰ ਰੋਕਿਆ ਗਿਆ ਤਾਂ ਉਸ ਵਿਚ ਉਤਰ ਕੇ ਤਿੰਨ ਨੌਜਵਾਨ ਭੱਜਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਪੁਲਸ ਨੇ ਮੁਸ਼ਤੈਦੀ ਨਾਲ ਤਿੰਨਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ ਦੋ ਦੇਸੀ ਕੱਟੇ ਡਬਲ ਬੈਰਲ, ਚਾਰ ਪਿਸਤੌਲ, 9 ਮੈਗਜ਼ੀਨ, 54 ਜਿੰਦਾ ਰੋਂਦ, 60 ਨਸ਼ੀਲੇ ਟੀਕੇ ਬਰਾਮਦ ਹੋਏ। ਐੱਸ. ਐੱਸ. ਪੀ. ਅਲਕਾ ਮੀਨਾ ਨੇ ਦੱਸਿਆ ਕਿ ਸ਼ੁਰੂਆਤੀ ਪੁੱਛਗਿਛ ਵਿਚ ਕਾਬੂ ਕੀਤੇ ਤਿੰਨੇ ਮੁਲਜ਼ਮਾਂ ਆਪਣੀ ਪਹਿਚਾਣ ਪਰਵਿੰਦਰ ਕੁਮਾਰ ਉਰਫਵਪਾਰੀ, ਮਨਵੀਰ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਦੇ ਰੂਪ ਵਿਚ ਦੱਸੀ।
ਇਹ ਵੀ ਪੜ੍ਹੋ : ਆਸਟ੍ਰੇਲੀਆ ਜਾਣ ਲਈ ਆਈਲੈਟਸ ਪਾਸ ਕੁੜੀ ਨਾਲ ਕੀਤਾ ਵਿਆਹ, ਫਿਰ ਉਹ ਹੋਇਆ ਜੋ ਸੋਚਿਆ ਨਾ ਸੀ
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ ਜੋ ਵਰਨਾ ਕਾਰ ਬਰਾਮਦ ਹੋਈ ਉਹ ਕੁਝ ਦਿਨ ਪਹਿਲਾਂ ਉਨ੍ਹਾਂ ਸੂਰਜ ਕੁੰਢ ਰਾਹੋਂ ਦੇ ਕੋਲੋਂ ਰਮਨ ਕੌਸ਼ਲ ਕੋਲੋਂ ਹਥਿਆਰ ਦੀ ਨੋਕ ’ਤੇ ਖੋਹੀ ਸੀ। ਐੱਸ. ਐੱਸ. ਪੀ. ਨੇ ਦੱਸਿਆ ਕਿ ਮੁਲਜ਼ਮਾਂ ਦਾ ਕਹਿਣਾ ਹੈ ਕਿ ਕਾਰ ਖੋਹਣ ਦਾ ਮਕਸਦ ਉਹ ਹੁਸ਼ਿਆਰਪੁਰ ਦੇ ਇਕ ਨੌਜਵਾਨ ਸੁਖਵਿੰਦਰ ਸਿੰਘ ਤੇ ਕਮਲਜੀਤ ਸਿੰਘ ਦਾ ਕਥਿਤ ਤੌਰ ’ਤੇ ਕਤਲ ਕਰਨ ਵਿਚ ਪ੍ਰਯੋਗ ਕਰਨਾ ਚਾਹੁੰਦੇ ਸੀ। ਐੱਸ. ਐੱਸ. ਪੀ. ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਮੁਲਜ਼ਮਾਂ ਨੇ ਦੱਸਿਆ ਕਿ ਮਨਵੀਰ ਸਿੰਘ ਦੀ ਸੁਖਵਿੰਦਰ ਸਿੰਘ ਸਾਬੀ ਨਾਲ ਰੰਜਿਸ਼ ਸੀ ਅਤੇ ਪਰਵਿੰਦਰ ਕੁਮਾਰ ਦੀ ਕਮਲਜੀਤ ਉਰਫ ਕਮਲ ਨਾਲ ਰੰਜਿਸ਼ ਸੀ। ਐੱਸ. ਐੱਸ. ਪੀ. ਅਲਕਾ ਮੀਨਾ ਨੇ ਦੱਸਿਆ ਕਿ ਪੁੱਛਗਿੱਛ ਤੋਂ ਬਾਅਦ ਪਰਵਿੰਦਰ ਕੁਮਾਰ ਦੀ ਨਿਸ਼ਾਨਦੇਹੀ ’ਤੇ ਇਕ ਹੋਰ ਸਵਿਫਟ ਕਾਰ ਬਰਾਮਦ ਕੀਤੀ। ਜੋ ਉਨ੍ਹਾਂ ਪਿਛਲੇ ਦਿਨੀਂ ਨਵਾਂਸ਼ਹਿਰ ਦੇ ਗੜ੍ਹਸ਼ੰਕਰ ਰੋਡ ਤੋਂ ਵਿਅਕਤੀ ਦੇ ਪੈਰ ਵਿਚ ਗੋਲ਼ੀ ਮਾਰ ਕੇ ਖੋਹੀ ਸੀ।
ਇਹ ਵੀ ਪੜ੍ਹੋ : ਫਗਵਾੜਾ ਤੋਂ ਬਾਅਦ ਹਰੀਕੇ ਪੱਤਣ ਵਿਖੇ ਪੰਜਾਬ ਪੁਲਸ ਦੇ ਥਾਣੇਦਾਰ ਦਾ ਕਾਰਨਾਮਾ, ਇਸ ਵਾਰ ਤਾਂ ਹੱਦ ਹੀ ਕਰ ’ਤੀ
ਐੱਸ. ਐੱਸ. ਪੀ. ਅਨੁਸਾਰ ਪਰਵਿੰਦਰ ਕੁਮਾਰ ਨਾਨੀ ਗੈਂਗਸਟਰ ਰਵੀ ਬਲਾਚੌਰੀਆ ਦੇ ਨਾਲ ਸਬੰਧ ਰੱਖਦਾ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਮੁਲਜ਼ਮਾਂ ਮਨਵੀਰ ਸਿੰਘ ਤੇ ਪਰਵਿੰਦਰ ਕੁਮਾਰ ਦਾ ਇਤਿਹਾਸ ਵੀ ਅਪਰਾਧਿਕ ਹੈ। ਮਨਵੀਰ ਸਿੰਘ ਖ਼ਿਲਾਫ਼ ਪਹਿਲਾਂ ਵੀ ਦਸ ਮਾਮਲੇ ਦਰਜ ਹਨ। ਜਦਕਿ ਪਰਵਿੰਦਰ ਕੁਮਾਰ ਖ਼ਿਲਾਫ਼ ਤਿੰਨ ਮਾਮਲੇ ਦਰਜ ਹਨ। ਗਰਪ੍ਰੀਤ ਉਰਫ ਗੋਪੀ ਖ਼ਿਲਾਫ਼ ਪਹਿਲਾਂ ਮਾਮਲਾ ਦਰਜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਤਿੰਨਾ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਲਿਆ ਜਾ ਰਿਹਾ ਹੈ। ਉਨ੍ਹਾਂ ਪੁੱਛਗਿਛ ਦੌਰਾਨ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਕੈਨੇਡਾ ਰਹਿੰਦੇ ਜਲੰਧਰ ਦੇ ਮੁੰਡੇ ਨਾਲ ਫੇਸਬੁੱਕ ’ਤੇ ਹੋਈ ਦੋਸਤੀ, ਫਿਰ ਜੋ ਹੋਇਆ ਸੁਣ ਉਡਣਗੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਤਸਵੀਰਾਂ ’ਚ ਦੇਖੋ ਚੱਬੇਵਾਲ ’ਚ ਵਾਪਰੇ ਭਿਆਨਕ ਹਾਦਸੇ ਦਾ ਦਰਦਨਾਕ ਮੰਜ਼ਰ
NEXT STORY