ਚੰਡੀਗੜ੍ਹ (ਮਨਪ੍ਰੀਤ) : ਪੰਜਾਬ ’ਚ ਵਿਗੜ ਰਹੀ ਕਾਨੂੰਨ ਵਿਵਸਥਾ 'ਤੇ ਗੁਰਦਾਸਪੁਰ ’ਚ ਪੁਲਸ ਮੁਲਾਜ਼ਮਾਂ ਦੇ ਹੋਏ ਕਤਲ ਨੂੰ ਲੈ ਕੇ ਵਿਧਾਇਕ ਸੰਦੀਪ ਜਾਖੜ ਨੇ ਸੂਬਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਨੂੰਨ ਦਾ ਰਾਜ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ ਅਤੇ ਸੂਬੇ ’ਚ ਗੈਂਗਸਟਰਾਂ ਦਾ ਬੋਲਬਾਲਾ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ’ਚ ਹੋਈਆਂ ਹੱਤਿਆਵਾਂ ਤੋਂ ਸਪੱਸ਼ਟ ਹੈ ਕਿ ਹੁਣ ਸੂਬੇ ’ਚ ਪੁਲਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਰਹੇ।
ਇਹ ਵੀ ਪੜ੍ਹੋ : ਪੰਜਾਬ ਭਰ ਦੀਆਂ ਅਦਾਲਤਾਂ ’ਚ ਕੰਮਕਾਜ ਪੂਰੀ ਤਰ੍ਹਾਂ ਠੱਪ! ਬਾਰ ਐਸੋਸੀਏਸ਼ਨ ਨੇ ਦਿੱਤੀ ਸਖ਼ਤ ਚਿਤਾਵਨੀ
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸੁਰੱਖਿਆ ਕਰਨ ਦੀ ਬਜਾਏ ਬਦਲਾਖ਼ੋਰੀ ਦੀ ਰਾਜਨੀਤੀ ’ਚ ਰੁੱਝੀ ਹੋਈ ਹੈ। ਸੁਖਪਾਲ ਸਿੰਘ ਖਹਿਰਾ ਦੇ ਘਰ 'ਤੇ ਕੀਤੀ ਗਈ ਕਾਰਵਾਈ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਪੁਲਸ ਨੂੰ ਇਕ ਹਥਿਆਰ ਵਜੋਂ ਵਰਤ ਰਹੀ ਹੈ।
ਇਹ ਵੀ ਪੜ੍ਹੋ : ਘਰ 'ਤੇ ਬੁਲਡੋਜ਼ਰ ਚੱਲਣ ਮਗਰੋਂ ਖਹਿਰਾ ਦਾ ਪਹਿਲਾ ਬਿਆਨ, ਪੰਜਾਬ ਸਰਕਾਰ ਨੂੰ ਦਿੱਤੀ ਸਿੱਧੀ ਚਿਤਾਵਨੀ (ਵੀਡੀਓ)
ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ’ਚ ਲੱਗੀ ਹੋਈ ਹੈ ਅਤੇ ਸੂਬੇ ਦੀ ਅਮਨ-ਸ਼ਾਂਤੀ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਠੀਕਰੀਵਾਲਾ ਸਕੂਲ ਮਾਮਲਾ: ਕੀ 'ਅਸ਼ਟਾਮੀ ਸਮਝੌਤਾ' ਪ੍ਰਿੰਸੀਪਲ ਦੀ ਲਾਪਰਵਾਹੀ 'ਤੇ ਪਰਦਾ ਪਾ ਸਕੇਗਾ?
NEXT STORY