ਫਿਰੋਜ਼ਪੁਰ (ਕੁਮਾਰ, ਸੰਨੀ) : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚ ਬੀਤੇ ਸ਼ਾਮ ਹਾਈ ਸਕਿਓਰਿਟੀ ਜ਼ੋਨ 'ਚ ਗੈਂਗਸਟਰਾਂ ਦੀ ਲੜਾਈ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਲੜਾਈ ਦੌਰਾਨ ਹਵਾਲਾਤੀ ਅਮਿਤ ਚਾਮਬੀ ਤੇ ਇਕ ਹੋਰ ਕੈਦੀ ਹਰਪ੍ਰੀਤ ਸਿੰਘ ਜ਼ਖ਼ਮੀ ਹੋਏ ਹਨ, ਦੋ ਕਿ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਜ਼ਖ਼ਮੀ ਹੋਏ ਕੈਦੀਆਂ ਨੂੰ ਥਾਣਾ ਸਿਟੀ ਪੁਲਸ ਵੱਲੋਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਦੋਵਾਂ ਦਾ ਇਲਾਜ ਚੱਲ ਰਿਹਾ ਹੈ। ਦੱਸ ਦੇਈਏ ਕਿ ਜ਼ਖ਼ਮੀ ਹੋਏ ਹਵਾਲਾਤੀ ਤੇ ਕੈਦੀ ਗੈਂਗਸਟਰ 'ਤੇ ਕਤਲ ਅਤੇ ਕਈ ਹੋਰ ਮਾਮਲੇ ਦਰਜ ਹਨ। ਇਸ ਸਬੰਧੀ ਗੱਲ ਕਰਦਿਆਂ ਹਵਾਲਾਤੀ ਅਮਿਤ ਨੇ ਦੱਸਿਆ ਕਿ ਅਸੀਂ ਜੇਲ੍ਹ ਦੇ ਹਾਈ ਸਕਿਓਰਿਟੀ ਜ਼ੋਨ 'ਚ ਬੰਦ ਸੀ, ਇਸ ਦੌਰਾਨ ਕਈ ਕੈਦੀ ਗੈਂਗਸਟਰ ਹਰਪ੍ਰੀਤ ਸਿੰਘ ਦੀ ਕੁੱਟਮਾਰ ਕਰਨ ਲੱਗ ਗਏ। ਜਦੋਂ ਮੈਂ ਉਸ ਨੂੰ ਬਚਾਉਣ ਲਈ ਗਿਆ ਤਾਂ ਉਕਤ ਕੈਦੀਆਂ ਨੇ ਮੇਰੇ 'ਤੇ ਵੀ ਹਮਲਾ ਕਰ ਦਿੱਤਾ ਤੇ ਅਸੀਂ ਦੋਵੇਂ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਮੈਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰ ਰਹੀ ਹੈ: ਚਰਨਜੀਤ ਚੰਨੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐੱਸ. ਐੱਚ. ਓ. ਮੋਹਿਤ ਧਵਨ ਨੇ ਦੱਸਿਆ ਕਿ ਜੇਲ੍ਹ ਦੀ ਹਾਈ ਸਕਿਓਰਿਟੀ ਜ਼ੋਨ 'ਚ ਕੈਦੀ ਹਰਪ੍ਰੀਤ ਸਿੰਘ ਅਤੇ ਹਵਾਲਾਤੀ ਅਮਿਤ ਚਾਮਬੀ ਬੰਦ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਹਾਂ ਦੀ ਹਾਈ ਸਕਿਓਰਿਟੀ ਜ਼ੋਨ 'ਚ ਬੰਦ ਹੋਰ ਹਵਾਲਾਤੀਆਂ ਨਾਲ ਲੜਾਈ ਹੋ ਗਈ, ਜਿਸ ਦੌਰਾਨ ਇਹ ਦੋਵੇਂ ਜ਼ਖ਼ਮੀ ਹੋ ਗਏ। ਐੱਸ. ਐੱਚ. ਓ. ਨੇ ਦੱਸਿਆ ਕਿ ਰੰਜਿਸ਼ ਦੇ ਚੱਲਦਿਆਂ ਇਹ ਸਭ ਆਪਸ 'ਚ ਭਿੜੇ ਸਨ। ਦੋਵੇਂ ਜ਼ਖ਼ਮੀ ਖ਼ਤਰੇ ਤੋਂ ਬਾਹਰ ਹਨ ਪਰ ਸਿਰ ਅਤੇ ਨੱਕ 'ਤੇ ਕਾਫ਼ੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ ਅਤੇ ਇਨ੍ਹਾਂ 'ਤੇ 6 ਮੁਕੱਦਮੇ ਦਰਜ ਹਨ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਗਿਲਗਿਤ ਬਾਲਤਿਸਤਾਨ ’ਚ ਲੋਕਾਂ ਦਾ ਫ਼ੌਜ ਖ਼ਿਲਾਫ਼ ਪ੍ਰਦਰਸ਼ਨ, ਕਿਹਾ-ਇਕ ਇੰਚ ਜ਼ਮੀਨ ’ਤੇ ਵੀ ਨਹੀਂ ਕਰਨ ਦੇਣਗੇ ਕਬਜ਼ਾ
NEXT STORY