ਤਰਨਤਾਰਨ (ਰਮਨ)- 50 ਲੱਖ ਰੁਪਏ ਦੀ ਫਿਰੌਤੀ ਨਾ ਦੇਣ ਦੇ ਚਲਦਿਆਂ ਇਮੀਗ੍ਰੇਸ਼ਨ ਸੈਂਟਰ 'ਤੇ ਦੋ ਅਨਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਇਸ ਫਾਇਰਿੰਗ ਵਿਚ ਕਿਸੇ ਦਾ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਪਰ ਸੈਂਟਰ ਦੇ ਇਮਾਰਤ 'ਤੇ ਫਾਇਰਿੰਗ ਕਰਨ ਵਾਲੇ ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ।
ਇਹ ਵੀ ਪੜ੍ਹੋ- ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜਿਆਂ ਨੂੰ ਲੈ ਕੇ ਮਨਦੀਪ ਸਿੰਘ ਖਾਲਸਾ ਦਾ ਪਹਿਲਾ ਬਿਆਨ
ਪ੍ਰਾਪਤ ਜਾਣਕਾਰੀ ਅਨੁਸਾਰ ਫੋਕਲ ਪੁਆਇੰਟ ਨਜ਼ਦੀਕ ਬੱਸ ਸਟੈਂਡ ਤਰਨਤਾਰਨ ਵਿਖੇ ਮੌਜੂਦ ਫਾਈਵ ਸਟਾਰ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਪਰਮਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਨਿਵਾਸੀ ਪਿੰਡ ਭਰੋਵਾਲ ਜ਼ਿਲ੍ਹਾ ਤਰਨ ਤਾਰਨ ਵੱਲੋਂ ਬੀਤੇ ਕੁਝ ਮਹੀਨੇ ਪਹਿਲਾਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਸ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰਨ ਵਾਲੇ ਵਿਅਕਤੀ ਜੈਸਲ ਚੰਬਲ ਗੈਂਗਸਟਰ ਦਾ ਭਰਾ ਦੱਸਦੇ ਹੋਏ ਨੇ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਜਿਸ ਸਬੰਧੀ ਐਸਐਸਪੀ ਨੂੰ ਲਿਖਤੀ ਰੂਪ ਵਿੱਚ ਸ਼ਿਕਾਇਤ ਵੀ ਦਰਜ ਕਰਾਈ ਗਈ ਹੋਈ ਹੈ ਅਤੇ ਉਸਦੀ ਜਾਂਚ ਸੀਆਈਏ ਸਟਾਫ ਅਤੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਤਰਨਤਾਰਨ ਜ਼ਿਮਨੀ ਚੋਣ ਨਤੀਜਿਆਂ 'ਤੇ ਕੀ ਬੋਲੇ ਅੰਮ੍ਰਿਤਪਾਲ ਦੇ ਪਿਤਾ
ਬੀਤੇ ਕੱਲ੍ਹ ਸ਼ਾਮ ਦੋ ਮੋਟਰਸਾਈਕਲ ਸਵਾਰ ਨਕਾਬ ਪੋਸ਼ ਹਮਲਾਵਰ ਇਸ ਇਮੀਗ੍ਰੇਸ਼ਨ ਸੈਂਟਰ ਦੇ ਬਾਹਰ ਆਉਂਦੇ ਹਨ ਅਤੇ ਗੁਆਂਢੀਆਂ ਤੋਂ ਮਾਲਕ ਦੇ ਅੰਦਰ ਮੌਜੂਦ ਹੋਣ ਬਾਰੇ ਪੁੱਛਦੇ ਹਨ। ਜਿਸ ਤੋਂ ਬਾਅਦ ਦੂਸਰੀ ਮੰਜ਼ਿਲ 'ਤੇ ਮੌਜੂਦ ਇਮੀਗ੍ਰੇਸ਼ਨ ਸੈਂਟਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੋ ਰੌਂਦ ਫਾਇਰ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਜਾਂਦੇ ਹਨ। ਇਸ ਵਾਰਦਾਤ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਹੈ।
ਇਹ ਵੀ ਪੜ੍ਹੋ- ਤਰਨਤਾਰਨ ਜ਼ਿਮਨੀ ਚੋਣ 'ਚ 'ਆਪ' ਦੇ ਹਰਮੀਤ ਸੰਧੂ 12091 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇ
ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਪਹਿਲਾਂ ਤੋਂ ਹੀ ਸੀਆਈਏ ਸਟਾਫ ਵੱਲੋਂ ਕੀਤੀ ਜਾ ਰਹੀ ਹੈ ਜਿਸ ਦੇ ਸੰਬੰਧ ਵਿੱਚ ਥਾਣਾ ਸਿਟੀ ਤਰਨਤਾਰਨ ਵਿਖੇ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪਾਕਿ ਗਈ ਪੰਜਾਬੀ ਔਰਤ ਨੇ ਨਾਂ ਬਦਲ ਕੇ ਕਰਵਾਇਆ ਨਿਕਾਹ, ਕਪੂਰਥਲਾ ਦੀ ਰਹਿਣ ਵਾਲੀ ਹੈ ਸਰਬਜੀਤ ਕੌਰ
NEXT STORY