ਦੌਰਾਗਲਾ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਦੌਰਾਂਗਲਾ ਦੇ ਪਿੰਡ ਬਹਿਲੋਲਪੁਰ ਵਿਖੇ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਬਾਹਰਲੇ ਪਿੰਡਾਂ ਦੇ ਨੌਜਵਾਨ ਆਪੋ-ਆਪਣੇ ਗਰੁੱਪਾਂ ਵਿਚ ਇਕੱਠੇ ਹੋ ਕੇ ਇਕ ਦੂਜੇ ਦੇ ਆਹਮੋ-ਸਾਹਮਣੇ ਹੋ ਕੇ ਲਲਕਾਰੇ ਮਾਰਨੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਮੌਕੇ 'ਤੇ ਪੁਲਸ ਪਹੁੰਚ ਗਈ ਅਤੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਸਟੇਸ਼ਨ ਦੌਰਾਂਗਲਾ ਦੇ ਥਾਣਾ ਮੁਖੀ ਦਵਿੰਦਰ ਕੁਮਾਰ ਨੇ ਦੱਸਿਆ ਕਿ ਕਿਸੇ ਖਾਸ ਮੁਖਬਰ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਦਰਜਨ ਤੋਂ ਵੱਧ ਨੌਜਵਾਨ ਹੱਥਾਂ ਵਿਚ ਮਾਰੂ ਹਥਿਆਰ ਲੈ ਕੇ ਇਕ ਦੂਜੇ ਨੂੰ ਲਲਕਾਰੇ ਮਾਰ ਰਹੇ ਹਨ ਅਤੇ ਮੋਟਰਸਾਈਕਲ ਅਤੇ ਸਕੂਟਰੀ ਦੀ ਵੀ ਭੰਨ ਤੋੜ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਇਲਾਵਾ ਇਨ੍ਹਾਂ ਵੱਲੋਂ ਹਵਾਈ ਫਾਇਰ ਕਰਨ ਦੀ ਆਵਾਜ਼ ਵੀ ਸੁਣਾਈ ਦਿੱਤੀ ਗਈ ਹੈ ਜਿਸ ਕਾਰਨ ਪਿੰਡ ਵਿਚ ਕਾਫੀ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਹੈ ਜਦ ਪੁਲਿਸ ਵੱਲੋਂ ਤੁਰੰਤ ਘਟਨਾ ਸਥਾਨ ਤੇ ਪਹੁੰਚੀ ਤਾਂ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ ਅਤੇ ਬਾਕੀ ਨੌਜਵਾਨ ਫਰਾਰ ਹੋ ਗਏ। ਮੌਕੇ 'ਤੇ ਭੰਨ ਤੋੜ ਕੀਤੇ ਗਏ ਇਕ ਮੋਟਰਸਾਈਕਲ ਅਤੇ ਇਕ ਸਕੂਟਰੀ ਨੂੰ ਕਬਜ਼ੇ ਵਿਚ ਲੈ ਲਿਆ।
ਇਹ ਵੀ ਪੜ੍ਹੋ : ਲੁਧਿਆਣਾ 'ਚ ਬੇਕਰੀ ਮਾਲਕ ਨੂੰ ਗੋਲ਼ੀ ਮਾਰਨ ਵਾਲਿਆਂ ਦਾ ਐਨਕਾਊਂਟਰ
ਥਾਣਾ ਮੁਖੀ ਨੇ ਦੱਸਿਆ ਕਿ ਜਾਂਚ ਪੜਤਾਲ ਕਰਨ ਉਪਰੰਤ ਇਹ ਗੱਲ ਸਾਹਮਣੇ ਆਈ ਹੈ ਕਿ ਇਕ ਫਾਰਚੂਨਰ ਗੱਡੀ 'ਤੇ ਸਵਾਰ ਹੋ ਕੇ ਪਿੰਡ ਬਹਿਲੋਲਪੁਰ ਗੁਰਦੁਆਰਾ ਸਾਹਿਬ ਦੇ ਨੇੜੇ ਕੁਝ ਨੌਜਵਾਨ ਪਹੁੰਚੇ ਸਨ। ਇਸੇ ਤਰ੍ਹਾਂ ਹੀ ਦੂਜੇ ਧੜੇ ਦੇ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਵੱਲੋਂ ਮਾਰੂ ਹਥਿਆਰ ਲੈ ਕੇ ਪਹੁੰਚ ਗਏ ਅਤੇ ਫਿਰ ਇਕ ਦੂਜੇ ਵੱਲੋਂ ਲਲਕਾਰਿਆ ਜਾ ਰਿਹਾ ਸੀ ਅਤੇ ਇਨ੍ਹਾਂ ਵੱਲੋਂ ਹਵਾਈ ਫਾਇਰ ਵੀ ਕੀਤਾ ਗਿਆ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਪੜਤਾਲ ਕਰਨ ਉਪਰੰਤ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਪਿਆਰਾ ਸਿੰਘ ਵਾਸੀ ਸੁਲਤਾਨੀ, ਪਿੰਦਰ ਜੰਜੂਆ ਵਾਸੀ ਸੁਲਤਾਨੀ, ਸੁਖਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ, ਮੇਹਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਸੰਦਲਪੁਰ, ਪੀਚਾ ਵਾਸੀ ਬਹਿਰਾਮਪੁਰ ਰੋਡ ਗੁਰਦਾਸਪੁਰ, ਅੰਕਸਿਤ ਉਰਫ ਐਡੀ ਪੁੱਤਰ ਅਸ਼ੋਕ ਕੁਮਾਰ ਵਾਸੀ ਪੁਰਾਣਾ ਲਿੱਤਰ, ਅੰਸ਼ ਵਾਸੀ ਗੁਰਦਾਸਪੁਰ, ਰਾਹੁਲ ਪੁੱਤਰ ਗੁਰਮੀਤ ਰਾਮ ਅਤੇ ਵਿਨੇ ਪੁੱਤਰ ਤਰਸੇਮ ਲਾਲ ਵਾਸੀ ਸਿੱਧਵਾਂ ਸਮੇਤ ਅੱਧੀ ਦਰਜਨ ਤੋਂ ਵੱਧ ਅਣਪਛਾਤੇ ਨੌਜਵਾਨਾਂ ਖ਼ਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਰਾਹੁਲ ਅਤੇ ਅੰਕਸਿਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬਾਕੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਜੋ ਇਨ੍ਹਾਂ ਵੱਲੋਂ ਹਵਾਈ ਫਾਇਰ ਕੀਤਾ ਗਿਆ ਹੈ। ਉਸ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ ਕਿ ਕਿਸ ਹਥਿਆਰ ਨਾਲ ਇਹ ਫਾਇਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਣਨਗੇ ਰਾਸ਼ਨ ਕਾਰਡ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪ' 'ਚ ਸ਼ਾਮਲ ਹੋਣ ਮਗਰੋਂ Dimpy Dhillon ਨੇ ਮੰਗੀ ਮੁਆਫ਼ੀ, ਸੁਣੋ LIVE ਆ ਕੇ ਕੀ ਕਿਹਾ (ਵੀਡੀਓ)
NEXT STORY