ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਗਨੀਵ ਕੌਰ ਮਜੀਠੀਆ ਨੇ ਅੱਜ ਕਿਹਾ ਕਿ ਪੰਜਾਬ ਦੀਆਂ ਔਰਤਾਂ ਬਾਰੇ ਕੀਤੀਆਂ ਕਥਿਤ ਅਪਮਾਨਜਨਕ ਟਿੱਪਣੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਮੁਆਫ਼ੀ ਮੰਗਣ ਨਹੀਂ ਤਾਂ ਉਹ ਇਸ ਮਾਮਲੇ 'ਚ ਕਾਰਵਾਈ ਦੀ ਮੰਗ ਲਈ ਕੌਮੀ ਮਹਿਲਾ ਕਮਿਸ਼ਨ ਕੋਲ ਜਾਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਮਜੀਠੀਆ ਨੇ ਕਿਹਾ ਕਿ ਲੁਧਿਆਣਾ 'ਚ ਇੱਕ ਭਾਸ਼ਣ ਦੌਰਾਨ ਮਹਿਲਾਵਾਂ ਬਾਰੇ ਕੀਤੀਆਂ ਟਿੱਪਣੀਆਂ ਲਈ ਮੁੱਖ ਮੰਤਰੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਮਾਨ ਮੁਆਫ਼ੀ ਮੰਗ ਲੈਂਦੇ ਹਨ ਤਾਂ ਮਾਮਲਾ ਇੱਥੇ ਹੀ ਖ਼ਤਮ ਹੋ ਸਕਦਾ ਹੈ, ਨਹੀਂ ਤਾਂ ਉਹ ਇਹ ਮਸਲਾ ਕੌਮੀ ਮਹਿਲਾ ਕਮਿਸ਼ਨ ਕੋਲ ਲੈ ਜਾਣਗੇ। ਉਨ੍ਹਾਂ ਨੇ ਆਂਗਣਵਾੜੀ ਵਰਕਰਾਂ ਦੇ ਪ੍ਰਦਰਸ਼ਨਾਂ ਦੌਰਾਨ ਹੋਏ ਤਸ਼ੱਦਦ ਬਾਰੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਕਰਦੀਆਂ ਔਰਤ ਪ੍ਰਦਰਸ਼ਨਕਾਰੀਆਂ ਨੂੰ ਡੰਡਿਆਂ ਨਾਲ ਮਾਰਿਆ ਗਿਆ ਅਤੇ ਉਨ੍ਹਾਂ ਦੇ ਦੁਪੱਟੇ ਖਿੱਚੇ ਗਏ, ਜਿਸ ਨੂੰ ਉਨ੍ਹਾਂ ਮਹਿਲਾਵਾਂ ਦੀ ਇੱਜ਼ਤ 'ਤੇ ਹਮਲਾ ਕਰਾਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ! ਤਨਖ਼ਾਹਾਂ ਬਾਰੇ ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
ਉਨ੍ਹਾਂ ਇਹ ਵੀ ਕਿਹਾ ਕਿ ਇਕ ਕਥਿਤ ਫਰਜ਼ੀ ਮੁਕਾਬਲੇ ਦਾ ਮਾਮਲਾ, ਜਿਸ 'ਚ ਇਕ ਮਾਂ ਦਾ ਇਕਲੌਤਾ ਪੁੱਤਰ ਮਾਰਿਆ ਗਿਆ, ਉਹ ਵੀ ਕਮਿਸ਼ਨ ਅੱਗੇ ਰੱਖਣਗੇ। ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਦੇ ਬਿਆਨ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮਜੀਠੀਆ ਨੇ ਕਿਹਾ ਕਿ ਉਹ ਨਾ ਤਾਂ ਉਸ ਬਿਆਨ ਦਾ ਸਮਰਥਨ ਕਰਦੇ ਹਨ ਅਤੇ ਨਾ ਹੀ ਉਸਦਾ ਵਿਰੋਧ ਪਰ ਉਹ ਮੰਨਦੇ ਹਨ ਕਿ ਉਨ੍ਹਾਂ ਨੂੰ ਸਦਨ 'ਚ ਬੋਲਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਮੈਂ ਉਸ ਬਿਆਨ ਦੇ ਹੱਕ 'ਚ ਨਹੀਂ ਹਾਂ ਪਰ ਉਨ੍ਹਾਂ ਨੂੰ ਬੋਲਣ ਦਾ ਮੌਕਾ ਜ਼ਰੂਰ ਦੇਣਾ ਚਾਹੀਦਾ ਹੈl ਉਨ੍ਹਾਂ ਕਿਹਾ ਕਿ ਕਿਸੇ ਨਤੀਜੇ ’ਤੇ ਪਹੁੰਚਣ ਤੋਂ ਪਹਿਲਾਂ ਹਰ ਵਿਅਕਤੀ ਨੂੰ ਸੁਣਨਾ ਲਾਜ਼ਮੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 3.34 ਲੱਖ ਪਰਿਵਾਰਾਂ ਲਈ ਰਾਹਤ ਭਰੀ ਖ਼ਬਰ! ਬਾਕੀ ਰਹਿੰਦੇ ਪਰਿਵਾਰ ਵੀ 31 ਮਾਰਚ ਤੋਂ ਪਹਿਲਾਂ...
ਬੀਬੀ ਮਜੀਠੀਆ ਨੇ ਸੱਤਾ ਧਿਰ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ ਵਿਧਾਨ ਸਭਾ ਦਾ ਕੀਮਤੀ ਸਮਾਂ ਛੋਟੇ-ਮੋਟੇ ਮਸਲਿਆਂ ’ਤੇ ਬਰਬਾਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਨੂੰ ਨਿੱਜੀ ਵਿਵਾਦਾਂ ਦੀ ਬਜਾਏ ਲੋਕਾਂ ਦੇ ਮਸਲਿਆਂ ’ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸੱਤਾਧਿਰ ਵਾਕਈ ਔਰਤਾਂ ਦੀ ਇੱਜ਼ਤ ਦੀ ਚਿੰਤਾ ਕਰਦੀ ਹੈ ਤਾਂ ਉਸਨੂੰ ਮੁੱਖ ਮੰਤਰੀ ਦੀਆਂ ਟਿੱਪਣੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦੇ ਕਾਂਗਰਸ ਵੱਲੋਂ ਲਿਆਂਦੇ ਗਏ ਪ੍ਰਸਤਾਵ ਦਾ ਸਮਰਥਨ ਕਰਨਾ ਚਾਹੀਦਾ ਸੀ। ਮਜੀਠੀਆ ਨੇ ਕਿਹਾ ਕਿ ਔਰਤਾਂ ਖ਼ਿਲਾਫ਼ ਇਸ ਤਰ੍ਹਾਂ ਦੀਆਂ ਟਿੱਪਣੀਆਂ ਚਾਹੇ ਕਿਸੇ ਵਲੋਂ ਵੀ ਕੀਤੀਆਂ ਗਈਆਂ ਹੋਣ , ਉਹ ਗਲਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਹਮੇਸ਼ਾ ਬਹਾਦਰ ਪੁੱਤਰਾਂ ਨੂੰ ਜਨਮ ਦਿੰਦੀਆਂ ਆਈਆਂ ਹਨ ਅਤੇ ਸਮਾਜ ਵਿੱਚ ਉਨ੍ਹਾਂ ਨੂੰ ਸਦਾ ਸਨਮਾਨ ਮਿਲਦਾ ਆਇਆ ਹੈ ਪਰ ਸਰਕਾਰ ਨੂੰ ਇਸ ਮਾਮਲੇ 'ਚ ਦੋਹਰੇ ਮਾਪਦੰਡ ਨਹੀਂ ਅਪਣਾਉਣੇ ਚਾਹੀਦੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਘਰੇਲੂ LPG ਸਿਲੰਡਰ ਦੀ ਬੁਕਿੰਗ ਬੰਦ! 3500 ਰੁਪਏ 'ਚ ਵਿਕਣ ਲੱਗਿਆ ਕਮਰਸ਼ੀਅਲ ਸਿਲੰਡਰ
NEXT STORY