ਨਾਭਾ (ਰਾਹੁਲ ਖੁਰਾਣਾ) : ਮਜੀਠਾ ਤੋਂ ਵਿਧਾਇਕ ਬੀਬੀ ਗਨੀਵ ਕੌਰ ਮਜੀਠੀਆ ਨੇ ਅੱਜ ਨਾਭਾ ਦੀ ਨਵੀਂ ਜ਼ਿਲਾ ਜੇਲ ਵਿਚ ਨਜ਼ਰਬੰਦ ਬਿਕਰਮ ਮਜੀਠੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮਜੀਠੀਆ ਦੇ ਵਕੀਲ ਵੀ ਬੀਬੀ ਮਜੀਠੀਆ ਦੇ ਨਾਲ ਸਨ। ਪਤੀ ਬਿਕਰਮ ਮਜੀਠੀਆ ਨਾਲ ਮੁਲਾਕਾਤ ਕਰਨ ਤੋਂ ਬਾਅਦ ਗਨੀਵ ਕੌਰ ਮਜੀਠੀਆ ਨੇ ਪੰਜਾਬ ਸਰਕਾਰ 'ਤੇ ਵੱਡੇ ਸ਼ਬਦੀ ਹਮਲੇ ਕੀਤੇ। ਗਿਨੀਵ ਕੌਰ ਨੇ ਕਿਹਾ ਕਿ ਜੇਲ੍ਹ ਵਿਚ ਬਿਕਰਮ ਮਜੀਠੀਆ ਦੀ ਜਾਨ ਨੂੰ ਖਤਰਾ ਹੈ, ਜੇ ਬਿਕਰਮ ਨੂੰ ਕੋਈ ਖ਼ਤਰਾ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਡੀਜੀਪੀ, ਏਡੀਜੀਪੀ ਅਤੇ ਜੇਲ੍ਹ ਸੁਪਰਡੈਂਟ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਮਾਣਯੋਗ ਹਾਈਕੋਰਟ ਵੱਲੋਂ ਜੋ ਟਿੱਪਣੀ ਕੀਤੀ ਗਈ। ਉਸ ਤੋਂ ਪੰਜਾਬ ਸਰਕਾਰ ਨੂੰ ਸਬਕ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਜਾਣੋ ਜਥੇਦਾਰ ਨੇ CM ਮਾਨ ਨੂੰ ਕੀ ਪੁੱਛੇ ਸਵਾਲ, ਪੜ੍ਹੋ ਪੂਰੀ ਖ਼ਬਰ
ਉਨ੍ਹਾਂ ਕਿਹਾ ਕਿ ਮਜੀਠੀਆ ਪਰਿਵਾਰ ਜਾਂ ਬਾਦਲ ਪਰਿਵਾਰ ਦੀ ਗੱਲ ਤਾਂ ਛੱਡੋ ਪੰਜਾਬ ਸਰਕਾਰ ਨੂੰ ਤਾਂ ਪੰਜਾਬ ਦੇ ਲੋਕਾਂ ਦੀ ਵੀ ਫਿਕਰ ਨਹੀਂ ਹੈ ਕਿਉਂਕਿ ਪੰਜਾਬ ਅੰਦਰ ਰੋਜ਼ਾਨਾ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਰੋਜ਼ਾਨਾ ਕਤਲ ਹੋ ਰਹੇ ਹਨ। ਬੀਤੇ ਦਿਨੀਂ ਬੱਬਰ ਖਾਲਸਾ ਇੰਟਰਨੈਸ਼ਨਲ ਜਥੇਬੰਦੀ ਵਲੋਂ ਦਿੱਤੀ ਧਮਕੀ ਦੇ ਸੰਬੰਧ ਵਿਚ ਪੁੱਛੇ ਸਵਾਲ ਦੇ ਜਵਾਬ ਵਿਚ ਗਿਨੀਵ ਕੌਰ ਨੇ ਕਿਹਾ ਕਿ ਸਰਕਾਰ ਨੂੰ ਹਾਈਕੋਰਟ ਦੀ ਟਿੱਪਣੀ ਤੋਂ ਸਬਕ ਲੈਣਾ ਚਾਹੀਦਾ ਹੈ।
ਕੋਰਟ ਕੰਪਲੈਕਸ ਨੂੰ ਬੰਬ ਦੀ ਧਮਕੀ ਮਾਮਲੇ ਵਿਚ ਪੁਲਸ ਵੱਲੋਂ ਮਾਮਲਾ ਦਰਜ
NEXT STORY