ਫ਼ਤਹਿਗੜ੍ਹ ਸਾਹਿਬ (ਵਿਪਨ): ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦਾ 17 ਸਾਲਾ ਮੁੰਡਾ ਸਰਹਿੰਦ ਫਲੋਟਿੰਗ ਰੈਸਟੋਰੈਂਟ ਵਿਖੇ ਭਾਖੜਾ ਮੇਨ ਲਾਈਨ ’ਚ ਰੁੜ ਗਿਆ। ਉਹ ਮੰਗਲਵਾਰ ਸ਼ਾਮ ਨੂੰ ਗਣੇਸ਼ ਜੀ ਦੀ ਮੂਰਤੀ ਵਿਸਰਜਨ ਕਰਨ ਤੋਂ ਬਾਅਦ ਨਹਿਰ 'ਚ ਹੋਏ ਰੁੜ ਗਿਆ। ਉਸ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਚਰਨਜੀਤ ਸਿੰਘ ਚੰਨੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਲਾਪਤਾ ਹੋਏ ਮੁੰਡੇ ਦੀ ਨਜ਼ਦੀਕੀ ਰਿਸ਼ਤੇਦਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਮੰਡੀ ਗੋਬਿੰਦਗੜ੍ਹ ਦੀ ਬਿਧੀ ਚੰਦ ਕਾਲੋਨੀ ਦਾ ਰਹਿਣ ਵਾਲਾ ਆਰੀਅਨ ਸ਼ਾਮ ਕਰੀਬ 5 ਵਜੇ ਭਾਖੜਾ ਨਹਿਰ ਵਿਚ ਸ੍ਰੀ ਗਣੇਸ਼ ਜੀ ਦੀ ਮੂਰਤੀ ਵਿਸਰਜਨ ਕਰਨ ਲਈ ਲੋਕਾਂ ਨਾਲ ਗਿਆ ਸੀ। ਮੂਰਤੀ ਦੇ ਵਿਸਰਜਨ ਤੋਂ ਬਾਅਦ ਉਹ ਨਹਾਉਣ ਲੱਗ ਗਿਆ ਤਾਂ ਉਹ ਅਚਾਨਕ ਨਹਿਰ ਵਿਚ ਪਾਣੀ ਦੇ ਤੇਜ਼ ਵਹਾਅ ਕਾਰਨ ਰੁੜ੍ਹ ਗਿਆ। ਇਸ ਮੌਕੇ ਆਰੀਅਨ ਦੀ ਨਜ਼ਦੀਕੀ ਰਿਸ਼ਤੇਦਾਰ ਨੇ ਦੱਸਿਆ ਕਿ ਆਰੀਅਨ ਦੇ ਨਹਿਰ ਵਿਚ ਡੁੱਬਣ ਦੀ ਜਾਣਕਾਰੀ ਉਸ ਦੇ ਨਾਲ ਨਹਾਂਉਦੇ ਸਾਥੀਆਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਨਹਿਰ ਵਿਚ ਲਾਪਤਾ ਆਰੀਅਨ ਦਾ ਫ਼ਿਲਹਾਲ ਕੋਈ ਪਤਾ ਨਹੀਂ ਲੱਗਿਆ। ਪਰਿਵਾਰ ਨੌਜਵਾਨ ਪੁੱਤਰ ਦੀ ਉਡੀਕ ਵਿਚ ਆਸਵੰਦ ਹੋ ਕੇ ਬੈਠਾ ਹੈ, ਜਦਕਿ ਆਰੀਅਨ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦਾ ਮਾਹੌਲ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸਕੂਲ ਮੁਖੀਆਂ ਨੂੰ ਸਖ਼ਤ ਹੁਕਮ ਜਾਰੀ, ਗਲਤੀ ਨਾਲ ਵੀ ਨਾ ਕਰ ਲੈਣ ਇਹ ਕੰਮ
NEXT STORY