ਗੜ੍ਹਸ਼ੰਕਰ (ਸੰਜੀਵ ਕੁਮਾਰ) - ਗੜ੍ਹਸ਼ੰਕਰ ਦੇ ਪਿੰਡ ਬਡੇਸਰੋਂ ਦੇ ਅਜੀਤ ਸਿੰਘ (60) ਪੁੱਤਰ ਪ੍ਰਕਾਸ਼ ਰਾਮ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਚਨਾ ਮਿਲਣ ’ਤੇ ਗੜ੍ਹਸ਼ੰਕਰ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਮ੍ਰਿਤਕ ਦੇ ਕਪੜਿਆਂ ’ਚੋਂ ਇਕ ਸੁਸਾਇਡ ਨੋਟ ਵੀ ਬਰਾਮਦ ਹੋਇਆ ਹੈ।
ਪੜ੍ਹੋ ਇਹ ਵੀ ਖਬਰ - ਵਿਚੋਲੇ ਨੇ ਰੱਖਿਆ ਅਜਿਹਾ 'ਓਹਲਾ' ਕੇ ਲਾੜੀ ਵਿਆਹੁਣ ਦੀ ਬਜਾਏ ਥਾਣੇ ਪੁੱਜਾ ਲਾੜਾ,ਹੈਰਾਨੀਜਨਕ ਹੈ ਪੂਰਾ ਮਾਮਲਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਗੜ੍ਹਸ਼ੰਕਰ ਦੇ ਸਬ ਇੰਸਪੈਕਟਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਅਜੀਤ ਸਿੰਘ ਦੇ ਪੁੱਤਰ ਨੇ ਪੁਲਸ ਨੂੰ ਫੋਨ ਕਰਕੇ ਦੱਸਿਆ ਸੀ ਕਿ ਅੱਜ ਸਵੇਰੇ 6 ਵਜੇ ਕਰੀਬ ਉਨ੍ਹਾਂ ਦੇ ਪਿਤਾ ਨੇ ਫਾਹਾ ਲੈ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚ ਗਈ, ਜਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਜੇਬ ਵਿੱਚੋਂ ਇਕ ਸੁਸਾਈਡ ਨੋਟ ਬਰਾਮਦ ਹੋਇਆ ਹੈ, ਜਿਸ ਵਿੱਚ ਮ੍ਰਿਤਕ ਨੇ ਲਿਖਿਆ ਹੈ ਕਿ ਉਹ ਆਪਣੀ ਮੌਤ ਦਾ ਖੁਦ ਜ਼ਿੰਮੇਵਾਰ ਹੈ। ਇਸ ਵਿੱਚ ਕਿਸੇ ਦਾ ਕੋਈ ਦੋਸ਼ ਨਹੀਂ ਹੈ। ਇਸ ਲਈ ਕਿਸੇ ਨੂੰ ਵੀ ਪ੍ਰੇਸ਼ਾਨ ਨਾ ਕੀਤਾ ਜਾਵੇ।
ਪੜ੍ਹੋ ਇਹ ਵੀ ਖ਼ਬਰ - ਨੌਜਵਾਨਾਂ ਲਈ ਖ਼ੁਸ਼ਖ਼ਬਰੀ : ਮੁੱਖ ਮੰਤਰੀ ਵਲੋਂ ਪੰਜਾਬ ਪੁਲਸ ’ਚ 560 ਸਬ-ਇੰਸਪੈਕਟਰਾਂ ਦੀ ਭਰਤੀ ਦਾ ਐਲਾਨ
ਇਸ ਸਬੰਧੀ ਪੁਲਸ ਨੂੰ ਹੋਰ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਅਜੀਤ ਸਿੰਘ ਪਿਛਲੇ ਕੁੱਝ ਦਿਨਾਂ ਤੋਂ ਪ੍ਰੇਸ਼ਾਨ ਸੀ। ਪੁਲਸ ਵੱਲੋਂ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਨ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਰੱਖਵਾ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਕੋਰੋਨਾ ਤੋਂ ਵੱਧ ਖ਼ਤਰਨਾਕ ਸਿੱਧ ਹੋ ਰਿਹੈ ਨਵਾਂ ‘ਡੈਲਟਾ ਪਲੱਸ ਵੇਰੀਐਂਟ’, ਜਾਣੋ ਇਸ ਦੇ ਲੱਛਣ ਅਤੇ ਇੰਝ ਕਰੋ ਬਚਾਅ
ਪੰਜਾਬ ਸਟੇਟ ਮਨੀਸਟ੍ਰੀਅਲ ਇੰਪਲਾਈ ਯੂਨੀਅਨ ਵੱਲੋਂ 30 ਜੂਨ ਤੱਕ ਹੜਤਾਲ ਵਧਾਉਣ ਦਾ ਫ਼ੈਸਲਾ
NEXT STORY