ਹੁਸ਼ਿਆਰਪੁਰ (ਅਮਰੀਕ)— ਇਕ ਪਾਸੇ ਜਿੱਥੇ ਪੰਜਾਬ ਪੁਲਸ ਹਮੇਸ਼ਾ ਆਏ ਦਿਨ ਮਾੜੀ ਕਾਰਗੁਜ਼ਾਰੀ ਕਰਕੇ ਵਿਵਾਦਾਂ ਦੇ ਘੇਰੇ 'ਚ ਰਹਿੰਦੀ ਹੈ, ਉਥੇ ਹੀ ਅਜਿਹਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਥਾਣਾ ਗੜ੍ਹਸ਼ੰਕਰ ਦੇ ਏ. ਐੱਸ. ਆਈ. ਦਰਸ਼ਨ ਲਾਲ 'ਤੇ ਔਰਤਾਂ ਦੇ ਕੱਪੜੇ ਪਾੜਨ ਅਤੇ ਗੰਦੀ ਸ਼ਬਦਾਵਲੀ ਦੇ ਦੋਸ਼ ਲਗਾਏ ਗਏ ਹਨ। ਪੀੜਤ ਪਰਿਵਾਰ ਨੇ ਸਰਕਾਰ ਤੋਂ ਏ. ਐੱਸ. ਆਈ. ਨੂੰ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਗਈ।
ਜਾਣਕਾਰੀ ਦਿੰਦੇ ਹੋਏ ਗੜ੍ਹਸ਼ੰਕਰ ਦੇ ਵਾਰਡ ਨੰਬਰ 2 ਦੀ ਕਾਂਤਾ ਦੇਵੀ ਨੇ ਦੱਸਿਆ ਕਿ ਉਸ ਦੀ ਨੂੰਹ ਨੀਲਮ ਰਾਣੀ ਕਈ ਦਿਨਾਂ ਤੋਂ ਘਰ ਤੋਂ ਲਾਪਤਾ ਸੀ ਅਤੇ ਸ਼ੱਕ ਸੀ ਕਿ ਉਸ ਦੀ ਭੈਣ ਬਿੰਦਰ, ਕਮਲੇਸ਼ ਅਤੇ ਹੋਰਾਂ ਨੇ ਉਸ ਨੂੰ ਅਗਵਾ ਕਰ ਲਿਆ ਹੈ। ਉਸ ਨੇ ਅੱਗੇ ਦੱਸਿਆ ਕਿ ਇਸ ਸਬੰਧ 'ਚ ਥਾਣਾ ਗੜ੍ਹਸ਼ੰਕਰ ਨੂੰ ਰਿਪੋਰਟ ਕੀਤੀ ਗਈ ਪਰ ਕਈ ਦਿਨਾਂ ਬਾਅਦ ਜਦੋਂ ਥਾਣਾ ਗੜ੍ਹਸ਼ੰਕਰ ਵਿਖੇ ਕਾਰਵਾਈ ਦੌਰਾਨ ਦੋਵਾਂ ਧਿਰਾਂ ਨੂੰ ਥਾਣੇ ਬੁਲਾਇਆ ਤਾਂ ਉੱਥੇ ਮੌਜੂਦ ਏ. ਐੱਸ. ਆਈ. ਦਰਸ਼ਨ ਲਾਲ ਵੱਲੋਂ ਕਾਂਤਾ ਦੇਵੀ ਅਤੇ ਉਸ ਦੀ ਬੇਟੀ ਪ੍ਰੀਤੀ ਨਾਲ ਗੰਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਅਤੇ ਉਸ ਦੇ ਕਪੜੇ ਪਾੜ ਦਿੱਤੇ ਗਏ।
ਪੀੜਤਾ ਕਾਂਤਾ ਦੇਵੀ ਅਤੇ ਉਸ ਦੀ ਬੇਟੀ ਨੇ ਏ. ਐੱਸ. ਆਈ. ਦਰਸ਼ਨ ਲਾਲ 'ਤੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉੱਥੇ ਹੀ ਇਸ ਸਾਰੇ ਮਾਮਲੇ ਬਾਰੇ ਏ. ਐੱਸ. ਆਈ. ਦਰਸ਼ਨ ਲਾਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਆਪਣੇ 'ਤੇ ਲਗੇ ਸਾਰੇ ਦੋਸ਼ਾਂ ਨੂੰ ਗਲਤ ਦੱਸਿਆ।
Punjab Wrap Up: ਪੜ੍ਹੋ 3 ਮਾਰਚ ਦੀਆਂ ਵੱਡੀਆਂ ਖ਼ਬਰਾਂ
NEXT STORY