ਦੀਨਾਨਗਰ (ਕਪੂਰ) - ਦੀਨਾਨਗਰ ਦੇ ਨੇੜਲੇ ਪਿੰਡ ਅਵਾਂਖਾ ਵਿਖੇ ਬੀਤੇ ਦਿਨ ਗੈਸ ਸਿਲੰਡਰ ਫਟਣ ਕਾਰਨ ਗੁੱਜਰ ਪਰਿਵਾਰ ਦਾ ਘਰ ਸੜ ਕੇ ਸੁਆਹ ਹੋ ਗਿਆ। ਖੁਸ਼ਕਿਸਮਤੀ ਨਾਲ ਇਸ ਹਾਦਸੇ ’ਚ ਗੁੱਜਰ ਪਰਿਵਾਰ ਦੇ ਸਾਰੇ ਮੈਂਬਰ ਵਾਲ-ਵਾਲ ਬਚ ਗਏ। ਪੀੜਤ ਹਸਨਦੀਨ ਗੁੱਜਰ ਨੇ ਦੱਸਿਆ ਕਿ ਉਸ ਨੇ ਪਿੰਡ ਅਵਾਂਖਾ ਵਿਖੇ ਆਪਣਾ ਘਰ ਬਣਾਇਆ ਹੋਇਆ ਹੈ। ਬੀਤੀ ਸਵੇਰ ਉਸ ਦੇ ਪਰਿਵਾਰ ਦੀ ਇਕ ਕੁੜੀ ਖਾਣਾ ਬਣਾ ਰਹੀ ਸੀ ਤਾਂ ਖਾਣਾ ਬਣਾਉਂਦੇ ਸਮੇਂ ਅਚਾਨਕ ਉਹ ਕੁਝ ਕਹਿਣ ਲਈ ਬਾਹਰ ਆ ਗਈ।
ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਕੁੱਤੇ ਦੇ ਮੂੰਹ ’ਚੋਂ ਮਿਲੀ ਨਵਜੰਮੇ ਬੱਚੇ ਦੀ ਵੱਢੀ ਹੋਈ ਲਾਸ਼
ਇਸ ਦੌਰਾਨ ਘਰ ਦੇ ਹੋਰ ਲੋਕ ਵੀ ਬੈਠੇ ਹੋਏ ਸਨ। ਖਾਣਾ ਬਣਾਉਂਦੇ ਸਮੇਂ ਗੈਸ ਸਿਲੰਡਰ ਦਾ ਜ਼ਬਰਦਸਤ ਧਮਾਕਾ ਹੋਇਆ, ਜਿਸ ਨਾਲ ਸਾਰੇ ਘਰ ਨੂੰ ਅੱਗ ਲੱਗ ਗਈ। ਅੱਗ ਨੇ ਤੇਜ਼ੀ ਨਾਲ ਸਾਰੇ ਘਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਨਾਲ ਸਾਰਾ ਘਰ ਸੜ ਕੇ ਸੁਆਹ ਹੋ ਗਿਆ। ਹਸਨਦੀਨ ਨੇ ਦੱਸਿਆ ਕਿ ਸਿਲੰਡਰ ਫਟਣ ਕਾਰਨ ਅੱਗ ਲੱਗਣ ਕਾਰਨ ਘਰ ਦੇ ਸਾਰੇ ਸਾਮਾਨ ਤੋਂ ਇਲਾਵਾ 8 ਲੱਖ ਰੁਪਏ ਦੀ ਨਕਦੀ ਸੜ ਕੇ ਸੁਆਹ ਹੋ ਗਈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ
ਇਸ ਗੈਸ ਸਿਲੰਡਰ ਫਟਣ ਕਾਰਨ ਹੋਏ ਧਮਾਕੇ ਕਾਰਨ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਵੱਡੀ ਗਿਣਤੀ ’ਚ ਲੋਕ ਉੱਥੇ ਪਹੁੰਚ ਗਏ ਪਰ ਉਦੋਂ ਤੱਕ ਗੁੱਜਰ ਦਾ ਘਰ ਪੂਰੀ ਤਰ੍ਹਾਂ ਸੜ ਚੁੱਕਾ ਸੀ। ਖੁਸ਼ਕਿਸਮਤੀ ਨਾਲ, ਹਸਨਦੀਨ ਗੁੱਜਰ ਦੇ ਸਾਰੇ ਪਰਿਵਾਰਕ ਮੈਂਬਰ ਤੇ ਸਾਰੇ ਜਾਨਵਰ ਬਚ ਗਏ, ਕਿਉਂਕਿ ਘਟਨਾ ਦੇ ਸਮੇਂ ਉਹ ਘਰ ਤੋਂ ਬਾਹਰ ਸਨ। ਕਾਂਗਰਸ ਪਾਰਟੀ ਵੱਲੋਂ ਅਭਿਨਵ ਚੌਧਰੀ ਤੇ ਆਮ ਆਦਮੀ ਪਾਰਟੀ ਵੱਲੋਂ ਸਮਸ਼ੇਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਗੁੱਜਰ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)
ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਸੋਮਵਾਰ ਤੋਂ ਸ਼ੁਰੂ ਹੋਣਗੀਆਂ ਫਿਜ਼ੀਕਲ ਅਦਾਲਤਾਂ
NEXT STORY