ਲੁਧਿਆਣਾ (ਖੁਰਾਣਾ) : ਘਰੇਲੂ ਗੈਸ ਖ਼ਪਤਕਾਰਾਂ ਨੂੰ ਗੈਸ ਸਿਲੰਡਰ ਦੀ ਸੌਖੀ ਸਪਲਾਈ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਗੈਸ ਕੰਪਨੀਆਂ ਵੱਲੋਂ ਦੇਸ਼ ਦੇ 100 ਜ਼ਿਲ੍ਹਿਆਂ 'ਚ ਪੋਰਟੇਬਿਲਟੀ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਇਨ੍ਹਾਂ 'ਚੋਂ 55 ਜ਼ਿਲ੍ਹਿਆਂ 'ਚ ਇਸ ਸੇਵਾ ਨੂੰ ਹਰੀ ਝੰਡੀ ਦਿਖਾ ਦਿੱਤੀ ਗਈ ਹੈ। ਇਸ ਦੇ ਤਹਿਤ ਖ਼ਪਤਕਾਰ ਆਪਣੇ ਇਲਾਕੇ ਦੀ ਕਿਸੇ ਵੀ ਮਨਪਸੰਦ ਗੈਸ ਏਜੰਸੀ ਤੋਂ ਗੈਸ ਸਿਲੰਡਰ ਦੀ ਡਿਲੀਵਰੀ ਪ੍ਰਾਪਤ ਕਰ ਸਕਣਗੇ।
ਇਹ ਵੀ ਪੜ੍ਹੋ : ਖਹਿਰਾ ਸਣੇ 5 ਹੋਰ ਵਿਧਾਇਕਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਸਬੰਧੀ ਪਟੀਸ਼ਨ ਦਾ ਨਿਪਟਾਰਾ
ਇੰਡੇਨ ਗੈਸ ਕੰਪਨੀ ਦੇ ਸੇਲਜ਼ ਅਧਿਕਾਰੀ ਸੁਖਰਾਜ ਸਿੰਘ ਨੇ ਦੱਸਿਆ ਕਿ ਪਟਿਆਲਾ 'ਚ ਕੰਪਨੀ ਵੱਲੋਂ ਪੋਰਟੇਬਿਲਟੀ ਯੋਜਨਾ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕੁੱਝ ਦਿਨਾਂ ਬਾਅਦ ਇਹ ਯੋਜਨਾ ਲੁਧਿਆਣਾ ਦੀਆਂ ਗੈਸ ਏਜੰਸੀਆਂ 'ਚ ਵੀ ਸ਼ੁਰੂ ਹੋਵੇਗੀ।
ਇਹ ਵੀ ਪੜ੍ਹੋ : ਕਾਂਗਰਸੀ ਸਰਪੰਚਣੀ ਦਾ ਪਤੀ ਜਿਊਂਦਾ ਮਿਲਿਆ, ਨਹਿਰ 'ਚ ਛਾਲ ਮਾਰਨ ਦੀ ਵੀਡੀਓ ਹੋਈ ਸੀ ਵਾਇਰਲ
ਉਕਤ ਯੋਜਨਾ ਨਾਲ ਉਨ੍ਹਾਂ ਖ਼ਪਤਕਾਰਾਂ ਨੂੰ ਰਾਹਤ ਮਿਲੇਗੀ, ਜੋ ਆਪਣੀ ਸਬੰਧਿਤ ਗੈਸ ਏਜੰਸੀਆਂ ਦੇ ਡੀਲਰਾਂ ਦੀਆਂ ਮਨਮਾਨੀਆਂ ਜਾਂ ਓਵਰ ਚਾਰਜਿਸ ਤੋਂ ਪਰੇਸ਼ਾਨ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੰਗਾਹ ਨੂੰ ਮੁਆਫ਼ੀ ਮਿਲਣ ਦੇ ਆਸਾਰ, ਗੁਰਦਾਸਪੁਰ ’ਚ ਕਾਂਗਰਸ ਦਾ ਹੋਵੇਗਾ ਖ਼ਾਤਮਾ
NEXT STORY