ਚੰਡੀਗੜ੍ਹ (ਕੁਲਦੀਪ) : ਚੰਡੀਗੜ੍ਹ ਦੇ ਸੈਕਟਰ-16 ਹਸਪਤਾਲ 'ਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਅਚਾਨਕ ਕਲੋਰੀਨ ਗੈਸ ਲੀਕ ਹੋ ਗਈ। ਸੈਕਟਰ-16 ਦੇ ਸਰਕਾਰੀ ਹਸਪਤਾਲ 'ਚ ਸਵੇਰੇ 8 ਵਜੇ ਇਹ ਘਟਨਾ ਵਾਪਰੀ। ਜਾਣਕਾਰੀ ਮੁਤਾਬਕ ਹਸਪਤਾਲ ਕੰਪਲੈਕਸ 'ਚ ਬਣੇ ਟਿਊਬਵੈੱਲ ਨੇੜੇ ਕਲੋਰੀਨ ਗੈਸ ਲੀਕ ਹੋਈ।
ਇਹ ਵੀ ਪੜ੍ਹੋ : ਪਹਿਲੀ ਵਾਰ ਖ਼ਰੀਦੀ ਲਾਟਰੀ ਨੇ ਬਣਾ 'ਤਾ ਲੱਖਪਤੀ, ਦੁਕਾਨਦਾਰ ਦੀ ਖ਼ੁਸ਼ੀ ਦਾ ਨਹੀਂ ਕੋਈ ਟਿਕਾਣਾ
ਇਸ ਦੀ ਸੂਚਨਾ ਤੁਰੰਤ ਹਸਪਤਾਲ ਦੇ ਮੁਲਾਜ਼ਮਾਂ ਨੇ ਪੁਲਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਅਤੇ ਪੀ. ਸੀ. ਆਰ. ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ। ਫਿਲਹਾਲ ਗੈਸ ਲੀਕ ਹੋਣ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਜ਼ਿਲ੍ਹੇ ਦੇ ਲੋਕਾਂ ਲਈ ਖੜ੍ਹੀ ਹੋਈ ਮੁਸੀਬਤ, ਰੱਖੜੀ ਤੋਂ ਇਕ ਦਿਨ ਪਹਿਲਾਂ ਮਚੀ ਹਾਹਾਕਾਰ
ਫਾਇਰ ਵਿਭਾਗ ਦੇ ਮੁਲਾਜ਼ਮਾਂ ਨੇ ਜਲਦੀ ਨਾਲ ਕਲੋਰੀਨ ਗੈਸ ਵਾਲਾ ਸਿਲੰਡਰ ਬੰਦ ਕਰ ਦਿੱਤਾ ਅਤੇ ਕਿਸੇ ਤਰ੍ਹਾਂ ਦੇ ਵੱਡੇ ਹਾਦਸੇ ਤੋਂ ਬਚਾਅ ਹੋ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਈ ਮਾਮਲਿਆਂ 'ਚ ਲੋੜੀਂਦਾ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਗਾਂਜਾ ਗ੍ਰਿਫ਼ਤਾਰ
NEXT STORY