ਤਰਨਤਾਰਨ, (ਆਹਲੂਵਾਲੀਆ)- ਪੰਜਾਬ ਰੋਡਵੇਜ਼ ਵਰਕਰਜ਼ ਯੂਨੀਅਨ ਜ਼ਿਲਾ ਤਰਨਤਾਰਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਪੰਜਾਬ ਰੋਡਵੇਜ਼ ਦਫਤਰ/ਵਰਕਸ਼ਾਪ ਤਰਨਤਾਰਨ ਵਿਖੇ ਪ੍ਰਧਾਨ ਅਜਮੇਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।
ਇਸ ਮੌਕੇ ਏਟਕ ਪ੍ਰਧਾਨ ਅਜਮੇਰ ਸਿੰਘ ਕੱਲਾ, ਸਕੱਤਰ ਸ਼ਮਸ਼ੇਰ ਸਿੰਘ, ਗੁਰਭੇਜ ਸਿੰਘ, ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਬਲਜੀਤ ਸਿੰਘ, ਸਕੱਤਰ ਕੁਲਵਿਦਰ ਸਿੰਘ, ਇਟਕ ਪ੍ਰਧਨ ਪ੍ਰਿਥੀਪਾਲ ਸਿੰਘ, ਪਨਬਸ ਦੇ ਪ੍ਰਧਾਨ ਸਤਨਾਮ ਸਿੰਘ, ਵਰਕਸ਼ਾਪ ਯੂਨੀਅਨ ਪ੍ਰਧਾਨ ਜਸਬੀਰ ਸਿੰਘ, ਕਲੈਰੀਕਲ ਯੂਨੀਅਨ ਪ੍ਰਧਾਨ ਅੰਗਰੇਜ਼ ਸਿੰਘ ਤੇ ਕੰਡਕਟਰ ਯੂਨੀਅਨ ਪ੍ਰਧਾਨ ਨਿਰਮਲ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਰੋਡਵੇਜ਼ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਸੂਬੇ ਭਰ 'ਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਡੀ. ਏ. ਦੀਆਂ ਬਕਾਇਆ ਕਿਸ਼ਤਾਂ ਦਿੱਤੀਆਂ ਜਾਣ। 'ਬਰਾਬਰ ਕੰਮ ਬਰਾਬਰ' ਤਨਖਾਹ ਦਿੱਤੀ ਜਾਵੇ। ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ। ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਈ. ਏ. ਬਿੱਲ ਤੇ ਮੈਡੀਕਲ ਬਿੱਲ ਆਦਿ ਦੀ ਅਦਾਇਗੀ ਤੁਰੰਤ ਕੀਤੀ ਜਾਵੇ। ਇਸ ਮੌਕੇ ਗੁਰਭੇਜ ਸਿੰਘ, ਕੁਲਵਿੰਦਰ ਸਿੰਘ, ਪਰਮਜੀਤ ਸਿੰਘ, ਨਿਰਮਲ ਮਸੀਹ, ਬਿਕਰਮਜੀਤ ਸਿੰਘ ਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਜਲ ਸਪਲਾਈ ਕਾਮਿਆਂ ਨੇ ਲਾਇਆ ਧਰਨਾ
NEXT STORY