ਨਵਾਂਸ਼ਹਿਰ, (ਤ੍ਰਿਪਾਠੀ)- ਪਾਵਰਕਾਮ ਵਿਭਾਗ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸੰਬੰਧੀ ਦਫ਼ਤਰ ਦੇ ਬਾਹਰ ਗੇਟ ਰੈਲੀ ਕਰ ਕੇ ਸਰਕਾਰ ਤੇ ਪਾਵਰਕਾਮ ਦੀ ਪ੍ਰਬੰਧਕ ਕਮੇਟੀ ਖਿਲਾਫ਼ ਨਾਅਰੇਬਾਜ਼ੀ ਕੀਤੀ। ਪੰਡੋਰਾ ਮੁਹੱਲਾ 'ਚ ਸ਼ਹਿਰੀ ਉਪਮੰਡਲ ਦਫ਼ਤਰ 'ਚ ਆਯੋਜਿਤ ਗੇਟ ਰੈਲੀ ਨੂੰ ਸੰਬੋਧਨ ਕਰਦੇ ਹੋਏ ਟੀ. ਐੱਸ. ਯੂ. ਦੇ ਪ੍ਰਧਾਨ ਗੁਰਮੁੱਖ ਸਿੰਘ, ਜੇ.ਈ. ਵਿਜੇ ਕੁਮਾਰ, ਸੁਭਾਸ਼ ਕੁਮਾਰ ਤੇ ਜੇ.ਈ. ਵਿਜੇ ਸਿੰਘ, ਰਵਿੰਦਰ ਕੁਮਾਰ, ਗੁਰਦਾਸ, ਰਾਮਜੀ ਤੇ ਸੁੱਚਾ ਸਿੰਘ ਨੇ ਕਿਹਾ ਕਿ ਪਾਵਰਕਾਮ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਕਰਮਚਾਰੀਆਂ 'ਚ ਰੋਸ ਹੈ।
ਉਧਰ, ਗੜ੍ਹਸ਼ੰਕਰ ਰੋਡ 'ਤੇ ਦਿਹਾਤੀ ਸਬ-ਡਵੀਜ਼ਨ ਦਫ਼ਤਰ ਦੇ ਬਾਹਰ ਆਯੋਜਿਤ ਗੇਟ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਬ-ਡਵੀਜ਼ਨ ਪ੍ਰਧਾਨ ਬਲਜਿੰਦਰ ਸਿੰਘ ਛੋਕਰਾਂ, ਸੰਜੀਵ ਕੁਮਾਰ, ਜਗਦੀਸ਼ ਸਿੰਘ, ਬਹਾਦਰ ਸਿੰਘ, ਮਨਜੀਤ ਕੁਮਾਰ ਮੰਡਲ ਪ੍ਰਧਾਨ, ਪਰਮਜੀਤ ਸਿੰਘ ਸੈਣੀ ਤੇ ਸੁਰਜੀਤ ਰਾਮ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਨਕਾਰਨ ਦੀਆਂ ਨੀਤੀਆਂ ਦਾ ਤਿਆਗ ਨਾ ਕੀਤਾ ਤਾਂ ਕਰਮਚਾਰੀ ਸਰਕਾਰ ਤੇ ਪਾਵਰਕਾਮ ਖਿਲਾਫ਼ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਪੁਲਸ ਹੱਥ ਲੱਗੀ ਸਫਲਤਾ ਨਸ਼ੀਲੇ ਪਦਾਰਥਾਂ ਸਣੇ 7 ਗ੍ਰਿਫਤਾਰ, 1 ਫਰਾਰ
NEXT STORY