ਚੰਡੀਗੜ੍ਹ : ਭਾਰਤੀ ਰਾਸ਼ਟਰੀ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਗੌਤਮ ਸੇਠ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਸੂਬੇ ਦੀ ਵਿਗੜ ਰਹੀ ਵਿੱਤੀ ਅਤੇ ਸੁਰੱਖਿਆ ਸਥਿਤੀ 'ਤੇ ਸੰਵਿਧਾਨਕ ਦਖ਼ਲ ਦੀ ਰਸਮੀ ਮੰਗ ਕੀਤੀ। ਮੁਲਾਕਾਤ ਦੌਰਾਨ ਗੌਤਮ ਸੇਠ ਨੇ ਚਿੰਤਾਜਨਕ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ ਪੰਜਾਬ ਸਿਰ ਕੁੱਲ ਕਰਜ਼ਾ ਕਰੀਬ 4.17 ਲੱਖ ਕਰੋੜ ਰੁਪਏ ਤੱਕ ਪਹੁੰਚ ਚੁੱਕਾ ਹੈ, ਜੋ ਕਿ ਜੀ. ਐੱਸ. ਡੀ. ਪੀ. ਦਾ ਲਗਭਗ 46-48 ਫ਼ੀਸਦੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਹਰ ਸਾਲ ਕਰੀਬ 25,000 ਕਰੋੜ ਰੁਪਏ ਸਿਰਫ ਵਿਆਜ ਦੇ ਭੁਗਤਾਨ 'ਤੇ ਖ਼ਰਚ ਕਰ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ
ਗੌਤਮ ਸੇਠ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੂਬੇ 'ਚ ਵੱਧ ਰਹੇ 'ਉਗਰਾਹੀ ਉਦਯੋਗ' 'ਤੇ ਪ੍ਰਗਟਾਈ ਚਿੰਤਾ ਦਾ ਵੀ ਹਵਾਲਾ ਦਿੱਤਾ। ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮਿੱਥ ਕੇ ਕੀਤੇ ਜਾ ਰਹੇ ਕਤਲਾਂ ਅਤੇ ਸੰਗਠਿਤ ਅਪਰਾਧਾਂ ਨੇ ਜਨਤਾ 'ਚ ਭਾਰੀ ਡਰ ਪੈਦਾ ਕਰ ਦਿੱਤਾ ਹੈ। ਉਨ੍ਹਾਂ ਰਾਜਪਾਲ ਨੂੰ ਅਪੀਲ ਕੀਤੀ ਕਿ ਧਾਰਾ 167 ਤਹਿਤ ਸੂਬਾ ਸਰਕਾਰ ਤੋਂ ਗੁਰਦਾਸਪੁਰ ਕਤਲਕਾਂਡ ਅਤੇ ਅਪਰਾਧਿਕ ਗਤੀਵਿਧੀਆਂ 'ਤੇ ਵਿਸਤ੍ਰਿਤ ਰਿਪੋਰਟ ਮੰਗੀ ਜਾਵੇ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਜਾਰੀ ਕੀਤੀਆਂ ਨਵੀਆਂ ਹਦਾਇਤਾਂ
ਇਸ ਦੇ ਨਾਲ ਹੀ ਪਿਛਲੇ ਚਾਰ ਸਾਲਾਂ ਦੌਰਾਨ ਲਏ ਗਏ ਕਰਜ਼ੇ ਦੀ ਵਰਤੋਂ ਬਾਰੇ 'ਸ਼ਵੇਤ ਪੱਤਰ' ਜਾਰੀ ਕਰਨ ਅਤੇ ਸੀਮਾ ਪਾਰ ਤੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਕੇਂਦਰੀ ਏਜੰਸੀਆਂ ਨਾਲ ਬਿਹਤਰ ਤਾਲਮੇਲ ਦੀ ਮੰਗ ਵੀ ਕੀਤੀ ਗਈ। ਗੌਤਮ ਸੇਠ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਗੰਭੀਰ ਸ਼ਾਸਨ ਦੀ ਬਜਾਏ ਪ੍ਰਚਾਰ ਨੂੰ ਤਰਜ਼ੀਹ ਦੇ ਰਹੀ ਹੈ। ਰਾਜਪਾਲ ਨੇ ਇਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਕੇਤ ਦਿੱਤਾ ਕਿ ਉਹ ਇਸ ਵਿਸ਼ੇ 'ਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਚਰਚਾ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਦੇ ਕਾਰੋਬਾਰੀ ਤੋਂ ਮੰਗੀ ਗਈ 5 ਲੱਖ ਦੀ ਫ਼ਿਰੌਤੀ, ਪੂਰੇ ਟੱਬਰ ਨੂੰ ਜਾਨੋਂ ਮਾਰਨ ਦੀ ਧਮਕੀ
NEXT STORY