ਅੰਮ੍ਰਿਤਸਰ- ‘ਪ੍ਰਾਈਡ ਅੰਮ੍ਰਿਤਸਰ’ ਦੇ ਨਾਂ ਤੋਂ ਇਕ ਵੀਡੀਓ ਲਗਾਤਾਰ ਵਾਇਰਲ ਹੋ ਰਹੀ ਹੈ, ਜਿਸ ’ਚ 27 ਅਪ੍ਰੈਲ ਨੂੰ ਅੰਮ੍ਰਿਤਸਰ ’ਚ ਗੇਅ (ਹਮਜਿਨਸੀ) ਪਰੇਡ ਕਾਰਨੀਵਲ ਦੀ ਸ਼ਕਲ ’ਚ ਕਰਨ ਦੀ ਮਸ਼ਹੂਰੀ ਕੀਤੀ ਜਾ ਰਹੀ ਹੈ। ਗੇਅ ਪਰੇਡ ਦਾ ਸਭ ਤੋਂ ਪਹਿਲਾਂ ਵਿਰੋਧ ਸਿੱਖ ਆਗੂ ਪਰਮਜੀਤ ਸਿੰਘ ਅਕਾਲੀ ਵੱਲੋਂ ਕੀਤਾ ਗਿਆ ਹੈ। ਹੁਣ ਇਸ ਗੇਅ ਪਰੇਡ ਦੇ ਪ੍ਰਬੰਧਕਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਪ੍ਰਾਈਡ ਅੰਮ੍ਰਿਤਸਰ ਤੋਂ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਹੈ ਕਿ ਉਹ ਇਹ ਗੇਅ ਪਰੇਡ ਨਹੀਂ ਕਰਨਗੇ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਦਾ ਗੰਨਮੈਨ ਵਰਿੰਦਰ ਫੌਜੀ ਮੁੜ ਅਦਾਲਤ 'ਚ ਪੇਸ਼, 14 ਦਿਨ ਦੀ ਭੇਜਿਆ ਜੁਡੀਸ਼ੀਅਲ ਹਿਰਾਸਤ 'ਚ
ਜ਼ਿਕਰਯੋਗ ਹੈ ਕਿ ਸਿੱਖ ਆਗੂ ਭਾਈ ਪਰਮਜੀਤ ਸਿੰਘ ਖਾਲਸਾ ਨੇ ਗੇਅ ਪਰੇਡ ਦੀ ਮਸ਼ਹੂਰੀ ਵਾਲੀ ਵੀਡੀਓ ਸਾਂਝੀ ਕਰਦਿਆਂ ਪ੍ਰਸ਼ਾਸਨ ਨੂੰ ਚਿਤਾਵਨੀ ਭਰੇ ਲਹਿਜੇ ’ਚ ਕਿਹਾ ਕਿ ਸ੍ਰੀ ਅੰਮ੍ਰਿਤਸਰ ਪਾਵਨ ਪਵਿੱਤਰ ਧਰਤੀ ਹੈ ਤੇ ਇੱਥੇ ਇਹ ਪਰੇਡ ਕਿਸੇ ਵੀ ਕੀਮਤ ’ਤੇ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸਾਡੀ ਪਹਿਲੀ ਬੇਨਤੀ ਪ੍ਰਸ਼ਾਸਨ ਨੂੰ ਹੈ ਕਿ 27 ਅਪ੍ਰੈਲ ਨੂੰ ਇਹ ਪਰੇਡ ਹੋਣ ਤੋਂ ਰੋਕੋ। ਜੇ ਨਹੀਂ ਰੋਕੋਗੇ ਤਾਂ ਅਸੀਂ ਆਪ ਇਸ ਨੂੰ ਰੋਕਾਂਗੇ। ਭਾਈ ਪਰਮਜੀਤ ਸਿੰਘ ਅਕਾਲੀ ਨੇ ਇਸ ਪਰੇਡ ਦੇ ਪ੍ਰਬੰਧਕਾਂ ਕਿਹਾ ਕਿ ਜੇ ਤੁਸੀਂ ਇਸ ਅਪੀਲ ਤੇ ਪਿਆਰ ਨਾਲ ਇਸ ਨੂੰ ਰੋਕ ਲਓਗੇ ਤਾਂ ਚੰਗੀ ਗੱਲ ਹੈ।
ਇਹ ਵੀ ਪੜ੍ਹੋ- ਲਗਾਤਾਰ ਦੂਜੀ ਵਾਰ ਫੜੀ ਗਈ 'ਥਾਣੇਦਾਰਨੀ', ਕਾਰਨਾਮਾ ਜਾਣ ਤੁਸੀਂ ਵੀ ਰਹਿ ਜਾਓਗੇ ਦੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਥਾਣੇ ਦੀ ਹਵਾਲਾਤ 'ਚੋਂ ਫਰਾਰ ਹੋਇਆ ਨੌਜਵਾਨ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
NEXT STORY