ਜਾਜਾ/ਟਾਂਡਾ, (ਸ਼ਰਮਾ, ਮੋਮੀ)- ਗਜ਼ਟਿਡ-ਨਾਨ ਗਜ਼ਟਿਡ ਐੱਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਦੀ ਜ਼ਿਲਾ ਹੁਸ਼ਿਆਰਪੁਰ ਦੀ ਟਾਂਡਾ ਇਕਾਈ ਵੱਲੋਂ ਬਲਾਕ ਸਿੱਖਿਆ ਅਫ਼ਸਰ ਟਾਂਡਾ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ।
ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਦੀ ਅਗਵਾਈ ਵਿਚ ਲਾਏ ਇਸ ਧਰਨੇ ਵਿਚ ਜ਼ਿਲਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਧੁੱਗਾ, ਜ਼ਿਲਾ ਜਨਰਲ ਸਕੱਤਰ ਰਾਮ ਲਾਲ ਭਗਤ ਅਤੇ ਦਵਿੰਦਰ ਸਿੰਘ ਕਲਸੀਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਬਲਾਕ ਪ੍ਰਧਾਨ ਰੇਸ਼ਮ ਸਿੰਘ ਕੋਟਲੀ ਨੇ ਜਥੇਬੰਦੀ ਦੀਆਂ ਨੀਤੀਆਂ 'ਤੇ ਚਾਨਣਾ ਪਾਇਆ। ਸ. ਬੋਦਲ ਨੇ ਪ੍ਰਾਇਮਰੀ ਸਕੂਲ ਬੰਦ ਕਰਨ ਦੇ ਪੰਜਾਬ ਸਰਕਾਰ ਦੇ ਨਾਦਰਸ਼ਾਹੀ ਫਰਮਾਨ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਅਤੇ ਗਰੀਬ ਬੱਚਿਆਂ ਦੀ ਪੜ੍ਹਾਈ ਨੂੰ ਪ੍ਰਭਾਵਿਤ ਕਰਨ ਵਾਲੇ ਉਕਤ ਹੁਕਮ ਨੂੰ ਵਾਪਸ ਲੈਣ ਦੀ ਸਰਕਾਰ ਤੋਂ ਮੰਗ ਕੀਤੀ।
ਇਸ ਦੇ ਨਾਲ ਹੀ ਜਥੇਬੰਦੀ ਦੇ ਇਨ੍ਹਾਂ ਅਹੁਦੇਦਾਰਾਂ ਨੇ ਐੱਸ. ਸੀ. ਬੱਚਿਆਂ ਦੇ ਵਜ਼ੀਫ਼ੇ ਤੁਰੰਤ ਜਾਰੀ ਕਰਨ, 10-10-2014 ਦਾ ਜਬਰੀ ਪੱਤਰ ਵਾਪਸ ਲੈਣ, 84ਵੀਂ ਸੋਧ ਲਾਗੂ ਕਰਨ, ਨਿੱਜੀਕਰਨ ਬੰਦ ਕਰਨ ਆਦਿ ਮੰਗਾਂ ਲਾਗੂ ਕਰਨ ਬਾਰੇ ਸਰਕਾਰ ਵੱਲੋਂ ਅਪਣਾਈ ਜਾ ਰਹੀ ਨਾਂਹਪੱਖੀ ਨੀਤੀ ਦੀ ਨਿੰਦਾ ਕੀਤੀ। ਇਸ ਮੌਕੇ ਲੈਕ. ਬੁੱਧ ਰਾਮ, ਹਰਪ੍ਰੀਤ ਸਿੰੰਘ, ਰਿੰਕੂ ਭਾਟੀਆ, ਬਲਵਿੰਦਰ ਸਿੰਘ, ਸਤਵਿੰਦਰ ਸਿੰਘ, ਜਸਪਾਲ ਸਿੰਘ ਬਲਾਕ ਪ੍ਰਧਾਨ ਗੜ੍ਹਦੀਵਾਲਾ, ਬਲਾਕ ਪ੍ਰਧਾਨ ਰੇਸ਼ਮ ਸਿੰਘ ਕੋਟਲੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਭੂੰਗਾ, (ਭਟੋਆ)-ਗਜ਼ਟਿਡ ਅਤੇ ਨਾਨ ਗਜ਼ਟਿਡ ਐੱਸ. ਸੀ./ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਪਾਲ ਅਤੇ ਸੂਬਾ ਪ੍ਰਧਾਨ ਬਲਰਾਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਧਾਨ ਜਸਪਾਲ ਸਿੰਘ ਭੂੰਗਾ ਬਲਾਕ–1 ਅਤੇ ਭੂੰਗਾ ਬਲਾਕ-2 ਦੇ ਪ੍ਰਧਾਨ ਕਰਨੈਲ ਸਿੰਘ ਦੀ ਅਗਵਾਈ ਵਿਚ ਬੀ. ਡੀ. ਪੀ. ਓ. ਭੂੰਗਾ ਵਿਖੇ ਮੰਗਾਂ ਨੂੰ ਲੈ ਕੇ ਰੋਸ ਧਰਨਾ ਲਾਇਆ ਗਿਆ। ਫੈੱਡਰੇਸ਼ਨ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਰਦ ਰੁੱਤ ਸੈਸ਼ਨ ਦੌਰਾਨ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ।
ਇਸ ਮੌਕੇ ਜ਼ਿਲਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਧੁੱਗਾ, ਜਨਰਲ ਸਕੱਤਰ ਬਲਜੀਤ ਸਿੰਘ, ਅਵਤਾਰ ਸਿੰਘ, ਜਰਨੈਲ ਸਿੰਘ, ਉਂਕਾਰ ਸਿੰਘ, ਸੰਜੀਵ ਕੁਮਾਰ, ਬਲਵਿੰਦਰ ਸਿੰਘ, ਤੇਜਾ ਸਿੰਘ, ਸਰੂਪ ਸਿੰਘ, ਸੁਰਜੀਤ ਸਿੰਘ, ਹਰਪ੍ਰੀਤ ਸਿੰਘ, ਬਲਵੰਤ ਸਿੰਘ, ਸੁਖਜੀਵਨ ਸੋਢੀ, ਕੁਲਵੰਤ ਸਿੰਘ, ਨਵਤੇਜ ਸਿੰਘ, ਬਿਪਟਨ ਕੁਮਾਰ, ਰਵਿੰਦਰ ਕੁਮਾਰ, ਰੇਸ਼ਮ ਸਿੰਘ, ਸੰਜੀਵ ਕੁਮਾਰ, ਮਨਪ੍ਰੀਤ ਸਿੰਘ, ਮਨਿੰਦਰ ਸਿੰਘ, ਵੱਡੀ ਗਿਣਤੀ 'ਚ ਯੂਨੀਅਨ ਦੇ ਮੈਂਬਰ ਆਦਿ ਹਾਜ਼ਰ ਸਨ।
ਬਿਜਲੀ ਦੀਆਂ ਵਧਾਈਆਂ ਦਰਾਂ ਵਿਰੁੱਧ ਰੋਸ ਪ੍ਰਦਰਸ਼ਨ
NEXT STORY