ਝਬਾਲ/ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਾਲ ਹੀ 'ਚ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਬਾਡੀ ਦਾ ਗਠਨ ਕਰਦਿਆਂ ਮਾਝਾ ਖੇਤਰ ਦੇ ਐਲਾਨੇ ਅਹੁਦੇਦਾਰਾਂ 'ਚੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਪਾਰਟੀ ਦਾ ਸੂਬਾ ਜਨਰਲ ਸਕੱਤਰ ਚੁਣੇ ਜਾਣ 'ਤੇ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਅਕਾਲੀ ਵਰਕਰ ਬਾਗੋਬਾਗ ਹਨ। ਇਹ ਪ੍ਰਗਟਾਵਾ ਯੂਥ ਅਕਾਲੀ ਦੇ ਸਰਕਲ ਪ੍ਰਧਾਨ ਮਨਬੀਰ ਸਿੰਘ ਢਿੱਲੋਂ, ਬਲਬੀਰ ਸਿੰਘ ਬੱਲਾ ਭੁਜੜਾਂਵਾਲਾ, ਕੇ. ਐੱਸ. ਚੀਮਾ ਤੇ ਚੰਨਪ੍ਰੀਤ ਸਿੰਘ ਠੱਠਾ ਨੇ ਕਰਦਿਆਂ ਕਿਹਾ ਕਿ ਹਰਮੀਤ ਸਿੰਘ ਸੰਧੂ ਪਾਰਟੀ ਵੱਲੋਂ ਵੱਡਾ ਮਾਣ ਬਖਸ਼ਣ ਨਾਲ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਵਰਕਰਾਂ ਦਾ ਮਨੋਬਲ ਵਧਿਆ ਹੈ। ਆਗੂਆਂ ਨੇ ਜਿੱਥੇ ਇਸ ਸਮੇਂ ਪਾਰਟੀ ਹਾਈ ਕਮਾਂਡ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕੀਤਾ, ਉਥੇ ਹੀ ਹਰਮੀਤ ਸਿੰਘ ਸੰਧੂ ਨੂੰ ਵਧਾਈਆਂ ਵੀ ਦਿੱਤੀਆਂ।
ਨੌਜਵਾਨ ਆਗੂਆਂ ਨੇ ਕਿਹਾ ਹਰਮੀਤ ਸਿੰਘ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਦੀ ਬਿਹਤਰੀ ਲਈ ਹਮੇਸ਼ਾ ਉਸਾਰੂ ਭੂਮਿਕਾ ਨਿਭਾਈ ਹੈ, ਜਿਸ ਦੇ ਨਤੀਜੇ ਵਜੋਂ ਹਲਕਾ ਵਾਸੀਆਂ ਵੱਲੋਂ ਉਨ੍ਹਾਂ ਨੂੰ ਲਗਾਤਾਰ ਤਿੰਨ ਵਾਰ ਵਿਧਾਇਕ ਬਣਾਇਆ ਹੈ ਤੇ ਪਾਰਟੀ ਵੱਲੋਂ ਉਨ੍ਹਾਂ ਨੂੰ ਸਰਕਾਰ 'ਚ ਮੁੱਖ ਪਾਰਲੀਮਨੀ ਸਕੱਤਰ ਲਿਆ ਗਿਆ ਸੀ। ਸੰਧੂ ਦੀ ਨਿਯੁਕਤੀ ਨਾਲ ਅਕਾਲੀ ਵਰਕਰਾਂ 'ਚ ਨਵੀਂ ਰੂਹ ਫੂਕੀ ਗਈ ਹੈ ਅਤੇ ਉਨ੍ਹਾਂ ਦਾ ਮਨੋਬਲ ਵਧਣ ਦੇ ਨਾਲ ਹੌਸਲੇ ਵੀ ਬੁਲੰਦ ਹੋਏ ਹਨ। ਇਸ ਮੌਕੇ ਜਗਜੀਤ ਸਿੰਘ ਜੀਵਨ ਭੁਜੜਾਂਵਾਲਾ, ਗੋਰਾ ਮੀਆਂਪੁਰ, ਗੋਰਾ ਪੰਜਵੜ, ਧਰਮਿੰਦਰ ਸਿੰਘ ਮਾਨਪੁਰ ਆਦਿ ਨੇ ਵੀ ਸੰਧੂ ਨੂੰ ਵਧਾਈਆਂ ਦਿੱਤੀਆਂ।
ਅਣਪਛਾਤੇ ਟਰੱਕ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ
NEXT STORY