ਲੁਧਿਆਣਾ (ਹਿਤੇਸ਼) : ਸਫ਼ਾਈ ਮੁਲਾਜ਼ਮਾਂ ਅਤੇ ਸੀਵਰੇਜਮੈਨਾਂ ਨੂੰ ਰੈਗੂਲਰ ਕਰਨ ਦੇ ਪ੍ਰਸਤਾਵ 'ਤੇ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਮੋਹਰ ਲਾ ਦਿੱਤੀ ਗਈ ਹੈ ਪਰ ਇਹ ਫ਼ੈਸਲਾ ਲਾਗੂ ਕਰਨ ਤੋਂ ਪਹਿਲਾਂ ਸੂਚੀ ਦੀ ਨਵੇਂ ਸਿਰੇ ਤੋਂ ਜਾਂਚ ਕੀਤੀ ਜਾਵੇਗੀ। ਇਸ ਮਾਮਲੇ 'ਚ 'ਜਗਬਾਣੀ' ਵੱਲੋਂ ਸਾਫ਼ ਕਰ ਦਿੱਤਾ ਗਿਆ ਸੀ ਕਿ ਸਫ਼ਾਈ ਮੁਲਾਜ਼ਮਾਂ ਅਤੇ ਸੀਵਰੇਜਮੈਨਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਹੋਣ ਤੋਂ ਪਹਿਲਾਂ ਹੀ ਨਗਰ ਨਿਗਮ ਵੱਲੋਂ ਤਿਆਰ ਕੀਤੀ ਮੁਲਾਜ਼ਮਾਂ ਦੀ ਸੂਚੀ 'ਤੇ ਸਵਾਲ ਖੜ੍ਹੇ ਹੋ ਗਏ ਹਨ।
ਇਹ ਮੁੱਦਾ ਲਗਭਗ ਸਾਰੀਆਂ ਪਾਰਟੀਆਂ ਦੇ ਕੌਂਸਲਰਾਂ ਵੱਲੋਂ ਜਨਰਲ ਹਾਊਸ ਦੀ ਮੀਟਿੰਗ ਸ਼ੁਰੂ ਹੋਣ ਦੇ ਨਾਲ ਹੀ ਚੁੱਕਿਆ ਗਿਆ। ਹਾਲਾਂਕਿ ਮੇਅਰ, ਸਾਰੇ ਕੌਂਸਲਰਾਂ ਅਤੇ ਵਿਧਾਇਕਾਂ ਵੱਲੋਂ ਆਮ ਸਹਿਮਤੀ ਨਾਲ ਸਫ਼ਾਈ ਮੁਲਾਜ਼ਮਾਂ ਅਤੇ ਸੀਵਰੇਜਮੈਨਾਂ ਨੂੰ ਰੈਗੂਲਰ ਕਰਨ ਦੇ ਪ੍ਰਸਤਾਵ ਨੂੰ ਪਾਸ ਕਰਕੇ ਸਰਕਾਰ ਨੂੰ ਭੇਜਣ ਦੀ ਮਨਜ਼ੂਰੀ ਦੇ ਦਿੱਤੀ ਗਈ ਪਰ ਜ਼ਿਆਦਾ ਸਮੇਂ ਤੱਕ ਮੁਲਾਜ਼ਮਾਂ ਦੀ ਸੂਚੀ 'ਚ ਸ਼ਾਮਲ ਨਾਵਾਂ ਨੂੰ ਲੈ ਕੇ ਹੰਗਾਮਾ ਹੁੰਦਾ ਹੈ। ਇਸ ਦੇ ਮੱਦੇਨਜ਼ਰ ਕਮਿਸ਼ਨਰ ਵੱਲੋਂ ਇਹ ਫ਼ੈਸਲਾ ਲਾਗੂ ਕਰਨ ਤੋਂ ਪਹਿਲਾਂ ਸੂਚੀ ਬਣਾਉਣ ਦੇ ਤਰੀਕੇ ਦੀ ਜਾਂਚ ਕਰਨ ਅਤੇ ਸੂਚੀ 'ਚ ਸ਼ਾਮਲ ਨਾਵਾਂ ਦੀ ਜਾਂਚ ਕਰਵਾਉਣ ਦਾ ਐਲਾਨ ਕੀਤਾ ਗਿਆ, ਉਸ ਲਈ ਇਕ ਹਫ਼ਤੇ ਦੀ ਡੈੱਡਲਾਈਨ ਫਿਕਸ ਕੀਤੀ ਗਈ ਹੈ।
ਭਿਆਨਕ ਹਾਦਸੇ ਦੌਰਾਨ ਏ. ਐੱਸ. ਆਈ. ਦੀ ਮੌਤ
NEXT STORY