ਗੁਰੂਹਰਸਹਾਏ (ਸੁਨੀਲ ਵਿੱਕੀ) : ਸ਼ਹਿਰ ਦੀ ਜਨਰਲ ਮਰਚੈਂਟਸ ਅਤੇ ਬੁੱਕ ਸੇਲਰ ਯੂਨੀਅਨ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਪ੍ਰਧਾਨ ਅਸ਼ੋਕ ਕੁਮਾਰ ਮੋਂਗਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਗਰਮੀਆਂ ਦੀਆਂ ਛੁੱਟੀਆਂ ਬਾਰੇ ਵਿਚਾਰ-ਚਰਚਾ ਕੀਤੀ ਗਈ ਅਤੇ ਸਰਬ ਸੰਮਤੀ ਨਾਲ ਗਰਮੀਆਂ ਦੀਆਂ ਛੁੱਟੀਆਂ ਬਾਰੇ ਹਰ ਸਾਲ ਦੀ ਤਰ੍ਹਾਂ ਐਲਾਨ ਕੀਤਾ ਗਿਆ।
ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ ਮੋਂਗਾ ਨੇ ਦੱਸਿਆ ਕਿ ਹਰ ਸਾਲ ਯੂਨੀਅਨ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਜਾਂਦੀਆਂ ਹਨ ਅਤੇ ਇਨ੍ਹਾਂ ਛੁੱਟੀਆਂ ਦੌਰਾਨ ਸਾਰੇ ਜਨਰਲ ਮਰਚੈਂਟਸ ਅਤੇ ਬੁੱਕ ਸੇਲਰ ਦੀਆਂ ਦੁਕਾਨਾਂ ਬੰਦ ਰਹਿੰਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਯੂਨੀਅਨ ਵੱਲੋਂ ਸਰਬਸੰਮਤੀ ਨਾਲ ਲਏ ਗਏ ਫੈਸਲੇ ਅਨੁਸਾਰ 26 ਤੋਂ 28 ਜੂਨ ਤੱਕ ਜਨਰਲ ਮਰਚੈਂਟਸ ਅਤੇ ਬੁੱਕ ਸੇਲਰ ਦੀਆਂ ਦੁਕਾਨਾਂ ਬੰਦ ਰਹਿਣਗੀਆਂ।
ਵਿਦੇਸ਼ੀ ਫ਼ੋਨ ਨੰਬਰ ਰਾਹੀਂ ਵਪਾਰੀ ਤੋਂ ਮੰਗੀ 15 ਲੱਖ ਦੀ ਫ਼ਿਰੌਤੀ
NEXT STORY