ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਰਹਿਣ ਵਾਲੇ ਦਵਿੰਦਰ ਸਿੰਘ ਦੀ ਜਰਮਨੀ 'ਚ ਅਚਾਨਕ ਮੌਤ ਹੋ ਗਈ। ਦਵਿੰਦਰ ਸਿੰਘ ਉਚੇਰੀ ਪੜ੍ਹਾਈ ਕਰਨ ਲਈ ਜਰਮਨੀ ਗਿਆ ਸੀ। ਜਾਣਕਾਰੀ ਮੁਤਾਬਕ ਦਵਿੰਦਰ ਪਿਛਲੇ ਸਾਲ ਸਤੰਬਰ ਵਿਚ ਜਰਮਨੀ ਵਿਚ ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਸੀ, ਕੁਝ ਦਿਨ ਪਹਿਲਾਂ ਸਵੇਰੇ ਉਸ ਨੂੰ ਮਾਮੂਲੀ ਜ਼ੁਕਾਮ ਹੋਇਆ ਸੀ, ਬਾਅਦ ਵਿਚ ਅਚਾਨਕ ਉਸ ਦੀ ਤਬੀਅਤ ਵਿਗੜ ਗਈ, ਜਿਸ ਤੋਂ ਥੋੜੀ ਦੇਰ ਬਾਅਦ ਹੀ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਅਧਾਰ ਕਾਰਡ ਵਾਲੀਆਂ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਖ਼ਤਰੇ ਦੀ ਘੰਟੀ, ਖਬਰ ਪੜ੍ਹਕੇ ਵਧੇਗੀ ਚਿੰਤਾ
ਇੱਥੇ ਇਹ ਵੀ ਦੱਸਣਯੋਗ ਹੋਵੇਗਾ ਕਿ ਮ੍ਰਿਤਕ ਨੌਜਵਾਨ ਅਜੇ 12 ਦਿਨ ਪਹਿਲਾਂ ਹੀ ਪੰਜਾਬ ਆਇਆ ਸੀ ਅਤੇ ਹੁਸ਼ਿਆਰਪੁਰ ਵਿਖੇ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋ ਕੇ ਵਾਪਸ ਚਲਾ ਗਿਆ ਸੀ ਪਰ ਬੀਤੇ ਦਿਨੀਂ ਉਸ ਦੀ ਮੌਤ ਹੋ ਗਈ। ਇਸ ਮੰਦਭਾਗੀ ਖ਼ਬਰ ਨੇ ਜਿੱਥੇ ਪਰਿਵਾਰ ਵਿਚ ਕੋਹਰਾਮ ਮਚਾ ਦਿੱਤਾ ਹੈ, ਉਥੇ ਹੀ ਇਲਾਕੇ ਵਿਚ ਵੀ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ : ਡੈਮ 'ਚੋਂ ਛੱਡਿਆ ਪਾਣੀ, ਪੰਜਾਬ ਵਿਚ ਜਾਰੀ ਹੋਇਆ ਅਲਰਟ, ਇਹ ਇਲਾਕੇ ਰਹਿਣ ਸਾਵਧਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਪ੍ਰਸਾਸ਼ਨ ਵਲੋਂ ਕੇਦਰੀ ਜੇਲ੍ਹ 'ਚ ਕੀਤੀ ਅਚਨਚੇਤ ਚੈਕਿੰਗ
NEXT STORY