ਪਟਿਆਲਾ (ਸੁਖਦੀਪ ਸਿੰਘ ਮਾਨ) : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਬਾਦਸ਼ਾਹਪੁਰ, ਹਰਚੰਦਪੁਰਾ ਵਿਖੇ ਘੱਗਰ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਕਰਦਿਆਂ ਫੀਡਬੈਕ ਹਾਸਲ ਕੀਤੀ। ਲੋਕਾਂ ਨੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਖੁਦ ਵੀ ਪ੍ਰਸ਼ਾਸਨ ਦੀਆਂ ਟੀਮਾਂ ਨਾਲ ਰਾਬਤਾ ਰੱਖਦੇ ਹੋਏ ਘੱਗਰ ਦੇ ਬੰਨ੍ਹਾਂ ਦੀ ਨਿਗਰਾਨੀ ਕਰ ਰਹੇ ਹਨ।
ਇਸ ਮੌਕੇ ਭਾਰਤੀ ਫੌਜ ਦੇ ਕਰਨਲ ਵਿਨੋਦ ਸਿੰਘ ਰਾਵਤ ਦੀ ਆਰਮੀ ਦੀ ਟੁਕੜੀ ਬੰਨ੍ਹ ‘ਚ ਕਿਸੇ ਤਰ੍ਹਾਂ ਦੇ ਪਾੜ ਪੈਣ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖੀ ਗਈ ਹੈ।
ਹੜ੍ਹਾਂ ਵਿਚਾਲੇ ਪੰਜਾਬ ਦੇ ਪਿੰਡਾਂ ਬਾਰੇ ਸਰਕਾਰ ਦਾ ਵੱਡਾ ਫ਼ੈਸਲਾ
NEXT STORY